04 ਮਾਰਚ (ਕਰਨ ਭੀਖੀ) ਮਾਨਸਾ: ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ’ਤੇ ਜ਼ਿਲ੍ਹੇ ਅੰਦਰ ਵੱਖ ਵੱਖ ਥਾਵਾਂ ’ਤੇ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ ਗਿਆ।
ਇਸ ਮੌਕੇ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਹਰ ਵਿਅਕਤੀ ਨੂੰ ਛੋਟੀ ਉਮਰ ਤੋਂ ਹੀ ਆਪਣੀ ਸੁਣਨ ਸ਼ਕਤੀ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਲਾਪਰਵਾਹੀ ਵਰਤਣੀ ਨੁਕਸਾਨਦੇਹ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਸੜ੍ਹਕ ਕਿਨਾਰੇ ਬੈਠੇ ਵਿਅਕਤੀਆਂ ਤੋਂ ਕੰਨ ਸਾਫ਼ ਕਰਨ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ। ਘੱਟ ਸੁਣਨ ਵਾਲੇ ਬੱਚਿਆਂ ਨੂੰ ਦੂਜੇ ਬੱਚਿਆਂ ਨਾਲ ਰਲਾਉਣ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸਮੇਂ ਸਮੇਂ ’ਤੇ ਮਾਹਿਰ ਡਾਕਟਰਾਂ ਦੀ ਰਾਇ ਲੈਣੀ ਚਾਹੀਦੀ ਹੈ। 60 ਸਾਲ ਦੀ ਉਮਰ ਤੋਂ ਵੱਧ ਹਰ ਵਿਅਕਤੀ ਨੂੰ ਆਪਣਾ ਸੁਣਨ ਦਾ ਟੈਸਟ ਕਰਾਉਣਾ ਲਾਜ਼ਮੀ ਹੈ, ਖ਼ਾਸਕਰ ਉਦੋਂ ਜਦੋਂ ਤੁਸੀਂ ਗੱਲਬਾਤ ਦੌਰਾਨ ਵਾਰ ਵਾਰ ਸ਼ਬਦਾਂ ਨੂੰ ਦੁਹਰਾਉਣ ਲਈ ਕਹਿ ਰਹੇ ਹੋਵੋ।
ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਪੜ੍ਹਨ ਵਾਲਾ ਬੱਚਾ ਥੋੜ੍ਹੀ ਦੂਰੀ ਤੋਂ ਅਧਿਆਪਕ ਦੀ ਆਵਾਜ਼ ਵੱਲ ਧਿਆਨ ਨਹੀਂ ਦੇ ਰਿਹਾ ਤਾਂ ਡਾਕਟਰ ਨਾਲ ਸੰਪਰਕ ਕਰਨਾ ਚਾਹੀਦਾ ਹੈ। ਗਰਭ ਅਵਸਥਾ ਦੌਰਾਨ ਮਾਹਿਰ ਡਾਕਟਰ ਦੀ ਰਾਇ ਤੋਂ ਬਿਨ੍ਹਾਂ ਲਈ ਗਈ ਦਵਾਈ ਨਵਜੰਮੇ ਬੱਚੇ ਦੀ ਸੁਣਨ ਦੀਆਂ ਕਮੀਆਂ ਦਾ ਕਾਰਨ ਬਣ ਸਕਦੀ ਹੈ।
ਜ਼ਿਲ੍ਹਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਇਸ ਦਿਵਸ ਦਾ ਮੰਤਵ ਸਾਰੀ ਜ਼ਿੰਦਗੀ ਸੁਰੱਖਿਅਤ ਸੁਣਨ ਸ਼ਕਤੀ ਨੂੰ ਬਣਾਈ ਰੱਖਣਾ ਹੈ, ਜਦੋਂ ਕਦੀ ਵੀ ਸਾਨੂੰ ਕੋਈ ਵਿਅਕਤੀ ਮਿਲਦਾ ਹੈ ਜਿਸ ਦੀ ਸੁਣਨ ਅਤੇ ਬੋਲਣ ਦੀ ਸਮਰੱਥਾ ਠੀਕ ਨਹੀਂ ਹੁੰਦੀ ਤਾਂ ਉਨ੍ਹਾਂ ਵਿਅਕਤੀਆਂ ਨਾਲ ਸਤਿਕਾਰ ਸਹਿਤ ਪੇਸ਼ ਆਉਣਾ ਚਾਹੀਦਾ ਹੈ।
ਸਿਹਤ ਵਿਭਾਗ ਵੱਲੋਂ ਵਿਸ਼ਵ ਸੁਣਨ ਸ਼ਕਤੀ ਦਿਵਸ ਮਨਾਇਆ
Highlights
- #mansanews
Leave a comment