21 ਦਸੰਬਰ (ਗਗਨਦੀਪ ਸਿੰਘ) ਮਾਨਸਾ: ਪੰਜਾਬ ਸਰਕਾਰ ਦੇ ਰੋਜਗਾਰ ਉਤਪੱਤੀ ਤੇ ਸਿਖਲਾਈ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਬੋੜਾਵਾਲ ਵਿਖੇ ਜ਼ਿਲ੍ਹਾ ਮਾਨਸਾ, ਬਰਨਾਲਾ ਅਤੇ ਸੰਗਰੂਰ ਦੇ ਯੁਵਕਾਂ ਲਈ ਭਾਰਤ ਸਰਕਾਰ ਵੱਲੋਂ ਵੱਖ-ਵੱਖ ਫੋਰਸਾਂ ਲਈ ਕੱਢੀਆਂ 75768 ਪੋਸਟਾਂ ਬੀ.ਐਸ.ਐਫ, ਸੀ.ਆਈ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ, ਆਸਾਮ ਰਾਈਫਲਜ਼ (ਏ.ਆਰ.) ਅਤੇ ਪੰਜਾਬ ਪੁਲਿਸ ਦੇ ਲਿਖਤੀ ਪੇਪਰ ਅਤੇ ਸਰੀਰਿਕ ਸਿਖਲਾਈ ਦੀ ਤਿਆਰੀ ਲਈ ਮੁਫਤ ਸਿਖਲਾਈ ਕੈਂਪ ਸੁਰੂ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਕੈਂਪ ਇੰਚਾਰਜ ਅਵਤਾਰ ਸਿੰਘ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਪੋਸਟਾਂ ਲਈ 28 ਦਸੰਬਰ 2023 ਤੱਕ SS3.N93.9N ਵੈੱਬਸਾਈਟ ’ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਸਿਖਲਾਈ ਲੈਣ ਦੇ ਚਾਹਵਾਨ ਯੁਵਕ ਦਸਵੀਂ ਜਮਾਤ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਕਾਪੀ ਅਤੇ 02 ਪਾਸਪੋਰਟ ਸਾਈਜ਼ ਫੋਟੋਗ੍ਰਾਫਜ਼ ਲੈ ਕੇ ਭੀਖੀ–ਬੁਢਲਾਡਾ ਮੇਨ ਰੋਡ ’ਤੇ ਸਥਿਤ ਪਿੰਡ ਬੋੜਾਵਾਲ ਵਿਖੇ ਸੀ-ਪਾਈਟ ਕੈਂਪ ’ਚ 26 ਦਸੰਬਰ 2023 ਤੋਂ ਸਹੀ ਸਵੇਰੇ 09:00 ਵਜੇ ਨਿੱਜੀ ਤੌਰ ’ਤੇ ਪਹੁੰਚ ਕੇ ਸਿਖਲਾਈ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਯੁਵਕਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਅਤੇ ਰਿਹਾਇਸ਼ ਮੁਫਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ 90563-35220, 97792-50214 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਸੀ ਪਾਈਟ ਕੈਂਪ ਬੋੜਾਵਾਲ ਵਿਖੇ ਮਿਲਟਰੀ ਫੋਰਸਿਜ਼ ਦੀ ਮੁਫ਼ਤ ਲਿਖਤੀ ਪੇਪਰ ਅਤੇ ਸਰੀਰਿਕ ਸਿਖਲਾਈ ਲਈ ਰਜਿਸਟ੍ਰੇਸ਼ਨ 26 ਦਸੰਬਰ ਤੋਂ ਸ਼ੁਰੂ
Leave a comment