—-ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ-ਡਿਪਟੀ ਕਮਿਸ਼ਨਰ
30 ਜਨਵਰੀ (ਕਰਨ ਭੀਖੀ) ਮਾਨਸਾ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।
ਤਸਵੀਰ 1
ਸੁਤੰਤਰਤਾ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿਚ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਅਤੇ ਐਸ.ਐਸ.ਪੀ. ਡਾ. ਨਾਨਕ ਸਿੰਘ ਦੀ ਅਗਵਾਈ ਵਿਚ ਦੋ ਮਿੰਟ ਦਾ ਮੌਨ ਧਾਰਨ ਕਰਨ ਮੌਕੇ ਸਮੂਹ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀ ਤੇ ਕਰਮਚਾਰੀ।