18 ਜਨਵਰੀ ( ਸੋਨੂੰ ਕਟਾਰੀਆ ) ਬੁਢਲਾਡਾ: ਮਾਤਾ ਗੁਜਰੀ ਜੀ ਭਲਾਈ ਕੇਂਦਰ ਵਲੋਂ ਦਸ਼ਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਰਾਤ ਸਮੇਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਨਵੀਨ ਵਿਖੇ ਇੱਕ ਕੀਰਤਨ ਦਰਬਾਰ ਕਰਵਾਇਆ ਗਿਆ ਜਿਸ ਵਿੱਚ ਗੁਰਦੁਆਰਾ ਸਾਹਿਬ ਭਾਈ ਜਗਤਾ ਜੀ ਧਰਮਪੁਰਾ ਮੁਹੱਲਾ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਦਾ ਪੂਰਨ ਸਹਿਯੋਗ ਰਿਹਾ। ਲੋਕਲ ਕੀਰਤਨੀ ਸਿੰਘਾਂ ਸਮੇਤ ਮਾਤਾ ਸਾਹਿਬ ਕੌਰ ਇਸਤਰੀ ਸਤਿਸੰਗ ਸਭਾ, ਹਜ਼ੂਰੀ ਰਾਗੀ ਜੱਥਾ ਗੁਰਦੁਆਰਾ ਭਾਈ ਜਗਤਾ ਜੀ ਭਾਈ ਸਰਵਨ ਸਿੰਘ ਅਤੇ ਹਜ਼ੂਰੀ ਰਾਗੀ ਜੱਥਾ ਭਾਈ ਰਾਮ ਸਿੰਘ ਗੁਰਦੁਆਰਾ ਸਿੰਘ ਸਭਾ ਨਵੀਨ ਵਲੋਂ ਗੁਰਬਾਣੀ ਕੀਰਤਨ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਸਮਾਪਤੀ ਉਪਰੰਤ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ।