28 ਮਾਰਚ, ਦੇਸ ਪੰਜਾਬ ਬਿਊਰੋ: ਮਿਤੀ 28 ਮਾਰਚ 2023 ਨੂੰ ਸਥਾਨਕ ਸ੍ਰੀ ਤਾਰਾ ਚੰਦ ਸਰਵਹਿੱਤਕਾਰੀ ਵਿੱਦਿਆ ਮੰਦਰ ਭੀਖੀ ਵਿਖੇ ਨਵੇਂ ਵਿੱਦਿਅਕ ਸਤਰ ਦੀ ਸ਼ੁਰੂਆਤ ਸ੍ਰੀ ਸੁਖਮਣੀ ਸਾਹਿਬ ਦੇ ਪਾਠ ਨਾਲ ਕੀਤੀ ਗਈ।ਸ੍ਰੀ ਸੁਖਮਣੀ ਸਾਹਿਬ ਦੇ ਪਾਠ ਦਾ ਆਰੰਭ ਤਰਕੀਬਨ 08:30 ਸਵੇਰੇ ਕੀਤਾ ਗਿਆ। ਜਿਸ ਵਿੱਚ ਸਮੂਹ ਸਕੂਲ ਮੈਨੇਜਮੈਂਟ, ਪ੍ਰਿੰਸੀਪਲ, ਸਟਾਫ ਅਤੇ ਬੱਚਿਆਂ ਨੇ ਪਾਠ ਨੂੰ ਸੁਣਿਆ। ਸਕੂਲ ਪ੍ਰਿੰਸੀਪਲ ਸੰਜੀਵ ਕੁਮਾਰ ਨੇ ਕਿਹਾ ਕਿ ਸਕੂਲ ਇੱਕ ਅਜਿਹੀ ਜਗ੍ਹਾ ਹੈ ਜਿੱਥੇ ਬੱਚਿਆਂ ਨੂੰ ਸਕੂਲੀ ਸਿੱਖਿਆ ਦੇ ਨਾਲ ਨਾਲ ਨੈਤਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ ਅਤੇ ਸਾਰੇ ਹੀ ਧਰਮਾਂ ਦਾ ਸਤਿਕਾਰ ਕਰਨਾ ਸਿਖਾਇਆ ਜਾਂਦਾ ਹੈ।
ਇਸ ਮੌਕੇ ਸਕੂਲ ਪ੍ਰਬੰਧ ਸਮਿਤੀ ਦੇ ਪ੍ਰਧਾਨ ਸਤੀਸ਼ ਕੁਮਾਰ, ਪ੍ਰਬੰਧਕ ਅੰਮ੍ਰਿਤਪਾਲ, ਸੀਨੀਅਰ ਵਾਈਸ ਪ੍ਰਧਾਨ ਤਜਿੰਦਰ ਪਾਲ, ਵਾਈਸ ਪ੍ਰਧਾਨ ਪੁਰਸ਼ੋਤਮ ਮੱਤੀ, ਸਰਪ੍ਰਸਤ ਡਾਕਟਰ ਯਸ਼ ਪਾਲ ਸਿੰਗਲਾ, ਮੱਖਣ ਲਾਲ, ਰਾਕੇਸ਼ ਕੁਮਾਰ , ਪਰਮਜੀਤ ਸਿੰਘ ,ਪ੍ਰਿੰਸੀਪਲ ਸੰਜੀਵ ਕੁਮਾਰ ਅਤੇ ਸਮੂਹ ਸਕੂਲ ਸਟਾਫ਼ ਸਹਿਤ ਮੌਜੂਦ ਸਨ।