22 ਅਗਸਤ (ਭੁਪਿੰਦਰ ਸਿੰਘ ਤੱਗੜ) ਬਠਿੰਡਾ: ਸਕੂਲ ਸਿੱਖਿਆ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵ ਪਾਲ ਗੋਇਲ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜੋਨਲ ਪ੍ਰਧਾਨ ਪ੍ਰਿੰਸੀਪਲ ਪ੍ਰਦੀਪ ਕੁਮਾਰ ਦੀ ਪ੍ਰਧਾਨਗੀ ਹੇਠ 68 ਵੀਆ ਜੋਨ ਪੱਧਰੀ ਖੇਡਾਂ ਦਾ ਦੂਜੇ ਪੜਾਅ ਦੀਆਂ ਖੇਡਾਂ ਸ਼ਾਨੋ ਸ਼ੌਕਤ ਨਾਲ ਸੰਪੰਨ ਹੋ ਗਈਆ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਸਕੱਤਰ ਲੈਕਚਰਾਰ ਕੁਲਵੀਰ ਸਿੰਘ ਨੇ ਦੱਸਿਆ ਕਿ ਅੰਡਰ 17 ਮੁੰਡੇ ਕ੍ਰਿਕੇਟ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏ ਕੇ ਕਲਾਂ ਨੇ ਪਹਿਲਾਂ,ਕਲੇਅ ਇੰਡੀਆ ਸੰਗਤ ਨੇ ਦੂਜਾ, ਵਾਲੀਬਾਲ ਅੰਡਰ 17 ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੰਗੀਰਾਣਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਰੂਆਣਾ ਨੇ ਦੂਜਾ,ਟੇਬਲ ਟੈਨਿਸ ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੈ ਸਿੰਘ ਵਾਲਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖੂ ਨੇ ਦੂਜਾ,ਅੰਡਰ 17 ਸਰਕਲ ਕਬੱਡੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਏ ਕੇ ਕਲਾਂ ਨੇ ਪਹਿਲਾਂ,ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਘੁੱਦਾ ਨੇ ਦੂਜਾ, ਫੁੱਟਬਾਲ ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਕਾ ਕਲਾ ਨੇ ਪਹਿਲਾਂ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੁੰਬਾ ਨੇ ਦੂਜਾ,ਕੱਬਡੀ ਨੈਸ਼ਨਲ ਸਟਾਈਲ ਅੰਡਰ 17 ਮੁੰਡੇ ਵਿੱਚ ਸ ਸ ਸ ਸ ਪੱਕਾ ਕਲਾਂ ਨੇ ਪਹਿਲਾਂ, ਸ ਸ ਸ ਸ ਭਗਵਾਨਗੜ੍ਹ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਲੈਕਚਰਾਰ ਕਮਲਜੀਤ ਕੌਰ,ਇਸ਼ਟ ਪਾਲ ਸਿੰਘ, ਜਸਵਿੰਦਰ ਸਿੰਘ,ਹਰਪ੍ਰੀਤ ਸਿੰਘ, ਕਰਮਜੀਤ ਕੌਰ, ਕਿਰਨਪ੍ਰੀਤ ਕੌਰ, ਗੁਰਦੀਪ ਸਿੰਘ, ਪਰਮਿੰਦਰ ਸਿੰਘ, ਅਮਨਦੀਪ ਸਿੰਘ, ਰਾਜਵੀਰ ਕੌਰ, ਪਵਿੱਤਰ ਸਿੰਘ, ਗੁਰਿੰਦਰ ਜੀਤ ਸਿੰਘ, ਨਰਿੰਦਰ ਸ਼ਰਮਾ ਅਤੇ ਬਲਰਾਜ ਸਿੰਘ ਹਾਜ਼ਰ ਸਨ।