ਖ਼ੂਨਦਾਨ ਕੈਂਪ ਵਿੱਚ 60 ਯੂਨਿਟ ਖ਼ੂਨਦਾਨ ਹੋਇਆ – ਗੁਰਜੀਤ ਢਿੱਲੋਂ
24 ਮਾਰਚ (ਗਗਨਦੀਪ ਸਿੰਘ) ਫ਼ਰੀਦਕੋਟ: ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਚੌਥਾ ਖ਼ੂਨਦਾਨ ਕੈਂਪ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ ਫ਼ਰੀਦਕੋਟ ਵੱਲੋਂ ਮਿਤੀ 23 ਮਾਰਚ 2024 ਨੂੰ ਲਗਾਇਆ ਗਿਆ। ਸੁਸਾਇਟੀ ਦੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਦੱਸਿਆ ਕਿ ਇਹ ਕੈਂਪ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਦੇ ਸਹਿਯੋਗ ਨਾਲ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਰੀਦਕੋਟ ਦੇ ਬਲੱਡ ਬੈਂਕ ਵਿਖੇ ਲਗਾਇਆ ਗਿਆ, ਜਿਸ ਵਿੱਚ 60 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ। ਇਸ ਕੈਂਪ ਦਾ ਉਦਘਾਟਨ ਮੁੱਖ ਮਹਿਮਾਨ ਕੈਪਟਨ ਧਰਮ ਸਿੰਘ ਗਿੱਲ ਨੇ ਕੀਤਾ।
ਕਲਮਾਂ ਦੇ ਰੰਗ ਸਾਹਿਤ ਸਭਾ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਸਰਾਂ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਇਸ ਕੈਂਪ ਵਿੱਚ ਹਰੇਕ ਖ਼ੂਨਦਾਨੀ ਨੂੰ ਸਰਟੀਫ਼ਿਕੇਟ ਤੇ ਵਿਸ਼ੇਸ਼ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਰਿਫ਼ਰੈਸ਼ਮੈਂਟ ਦਾ ਵੀ ਪ੍ਰਬੰਧ ਵੀ ਕੀਤਾ ਗਿਆ। ਖ਼ੂਨਦਾਨ ਕਰਨ ਵਾਲੀਆਂ ਸਖ਼ਸ਼ੀਅਤਾਂ ਵਿੱਚ ਸ. ਗੁਰਦਿੱਤ ਸਿੰਘ ਸੇਖੋਂ, ਹਲਕਾ ਵਿਧਾਇਕ ਫ਼ਰੀਦਕੋਟ, ਸੁਸਾਇਟੀ ਪ੍ਰਧਾਨ ਗੁਰਜੀਤ ਸਿੰਘ ਢਿੱਲੋਂ ਅਤੇ ਸੁਸਾਇਟੀ ਤੇ ਸਭਾ ਤੋਂ ਇਲਾਵਾ ਸ਼ਹਿਰ ਦੇ ਪਤਵੰਤੇ ਸੱਜਣਾਂ ਦੇ ਨਾਮ ਸ਼ਾਮਿਲ ਹਨ। ਇਸ ਖ਼ੂਨਦਾਨ ਕੈਂਪ ਨੂੰ ਸਫ਼ਲ ਬਣਾਉਣ ਲਈ ਵਿਸ਼ੇਸ਼ ਮਹਿਮਾਨ ਪ੍ਰਿੰ. ਡਾ. ਪਰਮਿੰਦਰ ਸਿੰਘ, ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ, ਗਗਨਦੀਪ ਸਿੰਘ, ਹਰਪ੍ਰੀਤ ਸਿੰਘ, ਅਨਮੋਲਦੀਪ ਬਰਾੜ, ਰਾਜਵਿੰਦਰ ਬਰਾੜ, ਗਗਨਦੀਪ ਮੱਤਾ, ਸ਼ਿਵਨਾਥ ਦਰਦੀ, ਗਗਨ ਫੂਲ, ਮਲਕੀਤ ਸਿੰਘ, ਹਰਿੰਦਰ ਸਿੰਘ, ਪਰਮਜੀਤ ਸਿੰਘ, ਸਾਹਿਲ ਪ੍ਰਤਾਪ,ਅਸ਼ੋਕ ਭੱਟਨਾਗਰ ਕੇ.ਪੀ ਸਿੰਘ, ਸਿਮਰਨਜੀਤ ਸਿੰਘ, ਜਸਵੀਰ ਫੀਰਾ, ਰਾਜ ਗਿੱਲ ਭਾਣਾ, ਸੁਖਵੀਰ ਬਾਬਾ, ਗੁਰਦੀਪ ਕਾਲਾ, ਗੁਰਤੇਜ ਸਿੰਘ, ਚੰਨਪ੍ਰੀਤ, ਗੋਰਾ, ਰਾਹੁਲ, ਸੋਨੂੰ, ਸਾਂਝ ਬਲੱਡ ਵੈਲਫੇਅਰ ਕਲੱਬ, ਓਵਰਸੀਜ਼ ਐਜੂਕੇਸ਼ਨ, ਹੈਲਪ ਫਾਰ ਨੀ ਡੀ ਆਦਿ ਨੇ ਭਰਪੂਰ ਯੋਗਦਾਨ ਪਾਇਆ। ਇਸ ਮੌਕੇ ਪ੍ਰੈਸ ਵਾਲੇ ਸੱਜਣਾਂ, ਬਲੱਡ ਬੈਂਕ ਦੀ ਡਾਕਟਰੀ ਟੀਮ, ਸਮਾਜ ਸੇਵੀ ਤੇ ਸਾਹਿਤ ਸੰਸਥਾਵਾਂ ਦੇ ਆਗੂਆਂ, ਵਿਦਿਆਰਥੀਆਂ, ਖ਼ੂਨਦਾਨੀਆਂ ਅਤੇ ਪਤਵੰਤੇ ਸੱਜਣਾਂ ਨੂੰ ਵੀ ਸਨਮਾਨਿਤ ਕੀਤਾ ਗਿਆ।