28 ਅਪ੍ਰੈਲ (ਰਿੰਪਲ ਗੋਲਣ) ਭਿੱਖੀਵਿੰਡ: ਸਰਕਾਰੀ ਹਾਈ ਸਕੂਲ ਮੂਸੇ ਦੀਆਂ ਤਿੰਨ ਹੋਣਹਾਰ ਵਿਦਿਆਰਥਣਾਂ ਨੇ ਮੈਰੀਟੋਰੀਅਸ ਤੇ ਸਕੂਲ ਆਫ ਐਮੀਨੈਂਸ ਵੱਲੋਂ ਕਰਵਾਈ ਗਈ ਸਾਂਝੀ ਪ੍ਰੀਖਿਆ ਨੂੰ ਪਾਸ ਕਰਕੇ ਅਗਲੇਰੀਆਂ ਕਲਾਸਾਂ ਵਿੱਚ ਦਾਖ਼ਲਾ ਪ੍ਰਾਪਤ ਕੀਤਾ ਹੈ। ਨਵਪ੍ਰੀਤ ਕੌਰ ਸਪੁੱਤਰੀ ਸ੍ਰ. ਨਿਰਵੈਲ ਸਿੰਘ,ਮਨਪ੍ਰੀਤ ਕੌਰ ਸਪੁੱਤਰੀ ਸ੍ਰ. ਸਕੱਤਰ ਸਿੰਘ ਤੇ ਕੁਲਬੀਰ ਕੌਰ ਸਪੁੱਤਰੀ ਸ੍ਰ. ਤਰਸੇਮ ਸਿੰਘ ਨੇ ਪ੍ਰੀਖਿਆ ਪਾਸ ਕਰਕੇ ਗਿਆਰਵੀਂ ਜਮਾਤ ‘ਚ ਦਾਖ਼ਲਾ ਹਾਸਲ ਕੀਤਾ ਹੈ। ਵਿਦਿਆਰਥਣਾਂ ਦੀ ਇਸ ਪ੍ਰਾਪਤੀ ‘ਤੇ ਖੁਸ਼ੀ ਜ਼ਾਹਰ ਕਰਦਿਆਂ ਸਕੂਲ ਮੁਖੀ ਗੁਲਬਾਗ ਸਿੰਘ ਨੇ ਕਿਹਾ ਕਿ ਨਵਪ੍ਰੀਤ ਕੌਰ, ਮਨਪ੍ਰੀਤ ਕੌਰ ਤੇ ਕੁਲਬੀਰ ਕੌਰ ਨੇ ਇਸ ਪ੍ਰੀਖਿਆ ਨੂੰ ਪਾਸ ਕਰਕੇ ਆਪਣੇ ਸਕੂਲ, ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ ਹੈ। ਸਕੂਲ ਮੁਖੀ ਨੇ ਕਿਹਾ ਕਿ ਸਕੂਲ ਦੇ ਅਧਿਆਪਕਾਂ ਦੀ ਮਿਹਨਤ ਸਦਕਾ ਹੀ ਵਿਦਿਆਰਥਣਾਂ ਨੇ ਇਸ ਦਾਖ਼ਲਾ ਪ੍ਰੀਖਿਆ ਨੂੰ ਪਾਸ ਕੀਤਾ ਹੈ। ਇਸ ਮੌਕੇ ਉਨ੍ਹਾਂ ਤਿੰਨਾਂ ਵਿਦਿਆਰਥਣਾਂ ਨੂੰ ਮਨ ਲਾ ਕੇ ਪੜ੍ਹਨ ਤੇ ਭਵਿੱਖ ਵਿੱਚ ਹੋਰ ਉੱਚੇ ਮੁਕਾਮ ਹਾਸਲ ਕਰਕੇ ਆਪਣੇ ਸਕੂਲ ਦਾ ਨਾਂਅ ਰੌਸ਼ਨ ਕਰਨ ਦਾ ਸੁਨੇਹਾ ਦਿੱਤਾ। ਇਸ ਮੌਕੇ ਸਕੂਲ ਮੁਖੀ ਗੁਲਬਾਗ ਸਿੰਘ, ਐੱਸਐੱਸ ਮਾਸਟਰ ਅਮਰਬੀਰ ਸਿੰਘ, ਕੰਪਿਊਟਰ ਅਧਿਆਪਕ ਨਰਿੰਦਰ ਕੁਮਾਰ,ਮੈਥ ਮਾਸਟਰ ਨਰਿੰਦਰ ਸਿੰਘ, ਸਾਇੰਸ ਮਾਸਟਰ ਰਤਨ ਸਿੰਘ, ਐੱਸਐੱਸ ਅਧਿਆਪਕਾ ਗੁਰਪ੍ਰੀਤ ਕੌਰ,ਮੈਥ ਮਾਸਟਰ ਉਪਦੀਪ ਸਿੰਘ, ਸਾਇੰਸ ਅਧਿਆਪਕਾ ਲਵਪ੍ਰੀਤ ਕੌਰ, ਸਾਇੰਸ ਅਧਿਆਪਕਾ ਅਮਨਜੋਤ ਕੌਰ,ਕਲਰਕ ਅਜੀਤ ਸਿੰਘ, ਅੰਗਰੇਜ਼ੀ ਮਾਸਟਰ ਗੁਰਬੀਰ ਸਿੰਘ ਹਾਜ਼ਰ ਸਨ।