30 ਅਪ੍ਰੈਲ (ਰਵਿੰਦਰ ਸਿੰਘ ਖਿਆਲਾ) ਮਾਨਸਾ: ਸੰਯੁਕਤ ਕਿਸਾਨ ਮੋਰਚੇ ਅਤੇ ਦੇਸ਼ ਭਰ ਦੀਆਂ ਟਰੇਡ ਜਥੇਬੰਦੀਆਂ ਦੇ ਸੱਦੇ ‘ਤੇ 16 ਫਰਵਰੀ ਦੀ ਹੜਤਾਲ ਵਿੱਚ ਭਾਗ ਲੈਣ ਵਾਲੇ ਅਧਿਆਪਕਾਂ ਵਿੱਚੋਂ ਕੁਝ ਅਧਿਆਪਕਾਂ ਦੀ ਤਨਖਾਹ ਕੱਟਣ ਦਾ ਮਸਲਾ ਹੋਰ ਭੱਖਦਾ ਨਜ਼ਰ ਆ ਰਿਹਾ ਹੈ।
ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਸੂਬਾ ਕਮੇਟੀ ਵੱਲੋਂ ਇਸ ਮਸਲੇ ‘ਤੇ 8 ਮਈ ਨੂੰ ਭਰਾਤਰੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਰੈਲੀਆਂ ਕਰਕੇ ਤਨਖਾਹ ਕੱਟਣ ਵਾਲੇ ਅਧਿਕਾਰੀਆਂ ਦੀ ਅਰਥੀ ਫੂਕਣ ਦਾ ਐਲਾਨ ਕੀਤਾ ਗਿਆ ਹੈ। |ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਸਕੱਤਰ ਹਰਜਿੰਦਰ ਅਨੂਪਗੜ ਨੇ ਕਿਹਾ ਬਠਿੰਡਾ,ਸੰਗਰੂਰ,ਮਾਨਸਾ ,ਮੁਕਤਸਰ,ਫਾਜਿਲਕਾ ਜਿਲ੍ਹਿਆਂ ਵਿੱਚ ਹੜਤਾਲ ‘ਤੇ ਜਾਣ ਦੇ ਕਰਮਚਾਰੀਆਂ ਦੇ ਸੰਵਿਧਾਨਕ ਹੱਕ ‘ਤੇ ਡਾਕਾ ਮਾਰਦਿਆਂ ਕੁੱਝ ਸਿੱਖਿਆ ਅਧਿਕਾਰੀਆਂ ਵੱਲੋਂ ਤਾਨਾਸ਼ਾਹੀ ਢੰਗ ਨਾਲ ਸਾਰੇ ਨਿਯਮਾਂ ਨੂੰ ਛਿੱਕੇ ਟੰਗਦਿਆਂ ਕੀਤੀ ਗਈ ਤਨਖਾਹ ਕਟੌਤੀ ਸਬੰਧੀ ਸੰਯੁਕਤ ਕਿਸਾਨ ਮੋਰਚੇ,16 ਫਰਵਰੀ ਦੀ ਹੜਤਾਲ ਸਬੰਧੀ ਅਧਿਆਪਕਾਂ ਦੇ ਮੋਰਚੇ,ਭਰਾਤਰੀ ਮਜ਼ਦੂਰ,ਵਿਦਿਆਰਥੀ ਅਤੇ ਜਨਤਕ ਜਥੇਬੰਦੀਆਂ ਦੁਆਰਾ ਲਗਾਤਾਰ ਤਨਖਾਹ ਕੱਟਣ ਵਾਲੇ ਅਧਿਕਾਰੀਆਂ ਨਾਲ ਗੱਲਬਾਤ, ਉੱਚ ਅਧਿਕਾਰੀਆਂ ਨਾਲ ਗੱਲਬਾਤ ਅਤੇ ਲੋੜ ਪੈਣ ‘ਤੇ ਸੰਘਰਸ਼ ਵੀ ਕੀਤਾ ਜਾ ਰਿਹਾ ਹੈ ਪ੍ਰੰਤੂ ਉਹਨਾਂ ਦੁਆਰਾ ਇਸ ਮਸਲੇ ਨੂੰ ਹੱਲ ਕਰਨ ਲਈ ਕੋਈ ਠੋਸ ਕਦਮ ਨਹੀਂ ਚੱਕੇ ਜਾ ਰਹੇ। ਇਸ ਦੇ ਸਨਮੁੱਖ ਜਥੇਬੰਦੀ ਵੱਲੋਂ ਉਕਤ ਫੈਸਲਾ ਲਿਆ ਗਿਆ ਹੈ।
ਇਹਨਾਂ ਮੁਜਾਹਰਿਆਂ ਵਿੱਚ ਸੰਯੁਕਤ ਕਿਸਾਨ ਮੋਰਚੇ ਵਿੱਚ ਸ਼ਾਮਲ ਕਿਸਾਨ ਜਥੇਬੰਦੀਆਂ, ਕੇਂਦਰੀ ਟਰੇਡ ਯੂਨੀਅਨਾਂ, ਮਜਦੂਰ ਸੰਗਠਨਾਂ,ਅਧਿਆਪਕ ਜਥੇਬੰਦੀਆਂ, ਜਨਤਕ ਜਮਹੂਰੀ ਜਥੇਬੰਦੀਆਂ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਭਰਾਤਰੀ ਹਿਮਾਇਤ ਦਾ ਸੱਦਾ ਦਿੱਤਾ ਜਾਵੇਗਾ। ਨੇ ਕਿਹਾ ਕਿ ਜੇਕਰ ਫੇਰ ਵੀ ਅਧਿਕਾਰੀਆਂ ਨੇ ਤਨਖਾਹ ਕਟੌਤੀ ਵਾਪਸ ਨਾ ਲਈ ਤਾਂ ਇਹਨਾਂ ਜਿਲ੍ਹਾ ਪੱਧਰੀ ਸੰਘਰਸ਼ਾਂ ਬਾਅਦ ਮੀਟਿੰਗ ਕਰਕੇ ਚੋਣਾਂ ਤੋਂ ਪਹਿਲਾਂ ਸੂਬਾ ਪੱਧਰ ਦਾ ਸੰਘਰਸ਼ ਕੀਤਾ ਜਾਵੇਗਾ।ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਗੁਰਤੇਜ ਉਭਾ, ਰਾਜਵਿੰਦਰ ਸਿੰਘ ਬੈਹਣੀਵਾਲ, ਨਵਜੋਸ਼ ਸਪੋਲੀਆ, ਗੁਰਪ੍ਰੀਤ ਭੀਖੀ ਨੇ ਕਿਹਾ ਕਿ ਜਥੇਬੰਦੀ ਨੇ ਧਾਰ ਲਿਆ ਹੈ ਕਿ ਹਰ ਹਾਲਤ ਵਿੱਚ ਜਥੇਬੰਦਕ ਸੰਘਰਸ਼ ਰਾਹੀਂ ਇਹਨਾਂ ਭੂਸਰੇ ਅਧਿਕਾਰੀਆਂ ਦੀਆਂ ਮਨਮਾਨੀਆਂ ਨੂੰ ਨੱਥ ਪਾਉਣੀ ਹੀ ਪਾਉਣੀ ਹੈ। ਇਸ ਤੋਂ ਇਲਾਵਾ ਸਕੂਲ ਸਿੱਖਿਆ ਵਿਭਾਗ ਦੁਆਰਾ ਚਲਾਏ ਜਾ ਰਹੇ ਅਖੌਤੀ ‘ਮਿਸ਼ਨ ਸਮਰੱਥ’ ਜੋ ਕਿ ਸਕੂਲੀ ਸਿੱਖਿਆ ਦਾ ਘਾਣ ਕਰ ਰਿਹਾ ਹੈ ਬਾਰੇ ਵੀ ਅਧਿਆਪਕਾਂ ਨੂੰ ਸਿੱਖਿਅਤ ਕੀਤਾ ਜਾਵੇਗਾ। ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਆਗੂਆਂ ਨੇ ਕੇਡਰ ਨੂੰ ਵਧ ਚੜ੍ਹ ਕੇ ਇਸ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ।ਇਸ ਮੌਕੇ ਗੁਰਬਚਨ ਹੀਰੇਵਾਲਾ, ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ, ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ ਆਦਿ ਅਧਿਆਪਕ ਆਗੂ ਹਾਜ਼ਰ ਸਨ
ਹੜਤਾਲੀ ਅਧਿਆਪਕਾਂ ਦੀ ਤਨਖਾਹ ਕਟੌਤੀ ਖ਼ਿਲਾਫ਼ ਡੀ.ਟੀ.ਐੱਫ. ਵੱਲੋਂ ਪੰਜਾਬ ਭਰ ਵਿੱਚ ਅਰਥੀਆਂ ਫੂਕਣ ਦਾ ਐਲਾਨ
Leave a comment