12 ਅਪ੍ਰੈਲ (ਰਾਜਦੀਪ ਜੋਸ਼ੀ) ਬਠਿੰਡਾ: ਲੋਕ ਸਭਾ ਹਲਕਾ ਬਠਿੰਡਾ ਤੋਂ ਆਪ ਦੀ ਟਿਕਟ ‘ਤੇ ਚੋਣ ਲੜ ਰਹੇ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੇ ਸਪੁੱਤਰ
ਅਮੀਤ ਖੁੱਡੀਆਂ ਨੇ ਈਦ-ਉਲ-ਫ਼ਿਤਰ ਦੇ ਪਵਿੱਤਰ ਦਿਹਾੜੇ ਮੌਕੇ ਜਾਮਾ ਮਸਜਿਦ ਲੰਬੀ ਵਿਖੇ ਮੁਸਲਿਮ ਭਾਈਚਾਰੇ ਨਾਲ ਮਿਲ ਕੇ ਈਦ ਦੀ ਖ਼ੁਸ਼ੀ ਸਾਂਝੀ ਕੀਤੀ ਅਤੇ ਸਮੂਹ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ। ਇਸ ਮੌਕੇ ਉਹਨਾਂ ਕਿਹਾ ਕਿ ਅਜਿਹੇ ਤਿਉਹਾਰ ਸਾਨੂੰ ਆਪਸੀ ਭਾਈਚਾਰਕ ਅਤੇ ਏਕਤਾ ਨਾਲ ਰਹਿਣ ਦਾ ਸੰਦੇਸ਼ ਦਿੰਦੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਆਪਸੀ ਭਾਈਚਾਰਕ ਸਾਂਝ ਦੀ ਮੁਦਈ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਇੱਕ ਅਜਿਹਾ ਸੂਬਾ ਹੈ ਜਿੱਥੇ ਸਾਰੇ ਧਰਮਾਂ ਦੇ ਲੋਕ ਇੱਕ ਗੁਲਦਸਤੇ ਵਾਂਗ ਹਨ ਅਤੇ ਇੱਕ ਦੂਜੇ ਦੇ ਸੁੱਖ ਦੁੱਖ ਵਿੱਚ ਸ਼ਰੀਕ ਹੁੰਦੇ ਹਨ। ਅਮੀਤ ਖੁੱਡੀਆਂ ਨੇ ਕਿਹਾ ਕਿ ਪੰਜਾਬ ਗੁਰੂਆਂ ਪੀਰਾਂ ਦੀ ਧਰਤੀ ਹੈ ਅਤੇ ਇੱਥੇ ਇਮਾਨਦਾਰੀ ਅਤੇ ਸਬਰ ਸੰਤੋਖ ਦੀ ਹਮੇਸ਼ਾ ਜਿੱਤ ਹੋਈ ਹੈ, ਜਿਸ ਤਰ੍ਹਾਂ ਜਥੇਦਾਰ ਗੁਰਮੀਤ ਸਿੰਘ ਖੁੱਡੀਆਂ ਦੀ ਲੰਬੀ ਹਲਕੇ ਵਿੱਚੋਂ ਲੋਕਾਂ ਨੇ ਜਿੱਤ ਦਵਾਈ ਹੈ। ਉਹਨਾਂ ਕਿਹਾ ਕਿ ਖੁੱਡੀਆਂ ਪਰਿਵਾਰ ਨੇ ਹਮੇਸ਼ਾ ਇਮਾਨਦਾਰੀ ਨਾਲ ਪੰਜਾਬ ਪੰਜਾਬੀਅਤ ਅਤੇ ਲੋਕ ਪੱਖੀ ਸਿਆਸਤ ਨੂੰ ਪਹਿਲ ਦਿੱਤੀ ਹੈ। ਇਸ ਮੌਕੇ ਉਹਨਾਂ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਵਧਾਈ ਦਿੰਦੇ ਹੋਏ ਹਮੇਸ਼ਾ ਉਹਨਾਂ ਨਾਲ ਖੜੇ ਰਹਿਣ ਦਾ ਭਰੋਸਾ ਦਿੱਤਾ
ਅਮੀਤ ਖੁੱਡੀਆਂ ਨੇ ਮੁਸਲਮਾਨ ਭਾਈਚਾਰੇ ਨੂੰ ਈਦ ਦੀ ਦਿੱਤੀ ਮੁਬਾਰਕਬਾਦ
Leave a comment