15 ਮਾਰਚ (ਗਗਨਦੀਪ ਸਿੰਘ) ਬਠਿੰਡਾ: ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ-ਕਮ-ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜਰ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਪਹਿਲੀ ਮੰਜ਼ਿਲ ਤੇ ਸਥਿਤ ਕਮਰਾ ਨੰਬਰ 235-ਈ ਵਿਖੇ ਜ਼ਿਲ੍ਹਾ ਚੋਣ ਸ਼ਿਕਾਇਤ ਸੈੱਲ ਬਣਾਇਆ ਗਿਆ ਹੈ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਨੋਡਲ ਅਫ਼ਸਰ ਮਾਡਲ ਕੋਡ ਆਫ਼ ਕੰਡਕਟ (ਐਮ.ਸੀ.ਸੀ.) ਅਤੇ ਸ਼ਿਕਾਇਤ ਸੈੱਲ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹਾ ਚੋਣ ਸ਼ਿਕਾਇਤ ਸੈੱਲ ਦਾ ਟੋਲ ਫ਼ਰੀ ਨੰਬਰ 1800-180-2950 ਹੈ। ਉਨ੍ਹਾਂ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਵਾਸੀ ਨੇ ਜੇਕਰ ਕੋਈ ਸ਼ਿਕਾਇਤ ਦਰਜ਼ ਕਰਵਾਉਣੀ ਹੈ ਤਾਂ ਉਹ ਉਕਤ ਟੋਲ ਫ਼ਰੀ ਨੰਬਰ ਤੇ ਸੰਪਰਕ ਕਰ ਸਕਦੇ ਹਨ।