–ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਆਜ਼ਾਦੀ ਦਿਹਾੜਾ
–ਫੁੱਲ ਡਰੈੱਸ ਰਿਹਰਸਲ ਦੌਰਾਨ ਮਾਰਚ ਪਾਸਟ, ਸੱਭਿਆਚਾਰਕ ਪ੍ਰੋਗਰਾਮ ਕਰਵਾਏ ਗਏ
–ਡਿਪਟੀ ਕਮਿਸ਼ਨਰ ਨੇ ਮੌਕੇ ਉੱਤੇ ਲਈ ਅਧਿਕਾਰੀਆਂ ਦੀ ਮੀਟਿੰਗ
13 ਅਗਸਤ (ਗਗਨਦੀਪ ਸਿੰਘ) ਬਰਨਾਲਾ: ਆਜ਼ਾਦੀ ਦਿਹਾੜੇ ਮੌਕੇ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਜ਼ਿਲ੍ਹਾ ਬਰਨਾਲਾ ‘ਚ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।
ਇਹ ਜਾਣਕਾਰੀ ਆਜ਼ਾਦੀ ਦਿਹਾੜੇ ਮੌਕੇ ਬਾਬਾ ਕਾਲਾ ਮਹਿਰ ਸਟੇਡੀਅਮ ਵਿਖੇ ਕਰਵਾਏ ਜਾਣ ਵਾਲੇ ਸਮਾਗਮ ਦੀ ਫੁੱਲ ਡਰੈਸ ਰਿਹਰਲ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਦਿੱਤੀ।
ਅੱਜ ਦੀ ਰਿਹਰਸਲ ਮੌਕੇ ਉਨ੍ਹਾਂ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ। ਉਨ੍ਹਾਂ ਪਰੇਡ ਦਾ ਨਿਰੀਖਣ ਕੀਤਾ ਜਿਸ ਦੀ ਅਗਵਾਈ ਡੀ ਐੱਸ ਪੀ ਡਾ. ਮਾਨਵਜੀਤ ਸਿੰਘ ਨੇ ਕੀਤੀ। ਪੰਜਾਬ ਪੁਲਿਸ ਅਤੇ ਐਨ ਸੀ ਸੀ ਟੁਕੜੀਆਂ ਨੇ ਸ਼ਾਨਦਾਰ ਮਾਰਚ ਪਾਸਟ ‘ਚ ਭਾਗ ਲਿਆ।
ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਹਾੜਾ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਸੁਰੱਖਿਆ, ਪਾਰਕਿੰਗ, ਸਮਾਗਮ ‘ਚ ਭਾਗ ਲੈਣ ਵਾਲਿਆਂ ਲਈ ਪਾਣੀ ਦਾ ਪ੍ਰਬੰਧ, ਰਿਫਰੈਸ਼ਮੈਂਟ, ਆਰਜ਼ੀ ਟਾਇਲਟ ਆਦਿ ਸਬੰਧੀ ਕੰਮ ਮੁਕੰਮਲ ਕਰ ਲਏ ਜਾਣ।
ਉਨ੍ਹਾਂ ਬਰਨਾਲਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੀ ਆਜ਼ਾਦੀ ਦਿਹਾੜੇ ਦੇ ਸਮਾਗਮ ਦਾ ਹਿੱਸਾ ਬਣਨ ਅਤੇ ਦੇਸ਼ ਦੇ ਮਹਾਨ ਵੀਰਾਂ ਵੱਲੋ ਦਿੱਤੇ ਗਏ ਯੋਗਦਾਨ ਦਾ ਮੁੱਲ ਪਾਉਣ।
ਇਸ ਮੌਕੇ ਡੀ ਆਈ ਜੀ ਸ. ਮਨਦੀਪ ਸਿੰਘ ਸਿੱਧੂ, ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੰਦੀਪ ਮਲਿਕ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਮਨਜੀਤ ਸਿੰਘ, ਉੱਪ ਮੰਡਲ ਮਜਿਸਟ੍ਰੇਟ ਸ. ਸਤਵੰਤ ਸਿੰਘ ਅਤੇ ਹੋਰ ਵਿਭਾਗਾਂ ਦੇ ਮੁਖੀ ਹਾਜ਼ਰ ਸਨ।