27 ਮਈ (ਰਿੰਪਲ ਗੋਲਣ) ਭਿੱਖੀਵਿੰਡ: ਕੈਬਨਿਟ ਮੰਤਰੀ ਪੰਜਾਬ ਅਤੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਆਮ ਆਦਮੀ ਪਾਰਟੀ ਵੱਲੋਂ ਕੀਤੇ ਲੋਕ ਪੱਖੀ ਕਾਰਜਾਂ ਸਦਕਾ ਖਡੂਰ ਸਾਹਿਬ ਤੋਂ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਨਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਭਿੱਖੀਵਿੰਡ ਪਿੰਡ ਵਿਖੇ ਪਾਰਟੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦੇ ਸਮੇਂ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਚੰਦ ਸਿੰਘ ਸੰਧੂ ਤੇ ਸਰਬ ਸੰਧੂ ਨੇ ਕੀਤਾ। ਇਸ ਮੌਕੇ ਉਨ੍ਹਾਂ ਨੇ ਸਰਕਾਰ ਦੀਆਂ ਨੀਤੀਆਂ ਲੋਕਾਂ ਨਾਲ ਸਾਂਝੀਆਂ ਕਰਦਿਆਂ ਕਿਹਾ ਕਿ 90 ਪ੍ਰਤੀਸ਼ਤ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ ਤੇ ਪੰਜਾਬ ਅੰਦਰ ਬੇਰੁਜ਼ਗਾਰ ਨੌਜਵਾਨਾਂ ਨੂੰ ‘ਆਪ’ ਸਰਕਾਰ ਵੱਲੋਂ 43 ਹਜਾਰ ਨੌਕਰੀਆਂ ਦਾ ਤੋਹਫਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਐਮੀਨੈਂਸ ਸਕੂਲਾਂ ਦੀ ਸਥਾਪਨਾ ਕਰਨਾ,ਮੁਹੱਲਾ ਕਲੀਨਿਕ ਖੋਲ੍ਹ ਕੇ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਦੇਣ ਤੇ ਔਰਤਾਂ ਨੂੰ ਫਰੀ ਬੱਸ ਸਫ਼ਰ ਮਹੁੱਈਆ ਕਰਵਾਉਣ ਆਦਿ ਕਾਰਜਾਂ ਤੋਂ ਖੁਸ਼ ਹੋ ਕੇ ਲੋਕ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਫ਼ਤਵਾ ਦੇਣ ਦਾ ਮਨ ਬਣਾ ਚੁੱਕੇ ਹਨ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਕੋਲ ਕੋਈ ਵੀ ਮੁੱਦਾ ਨਹੀਂ ਰਿਹਾ,ਜਿਸ ਨੂੰ ਲੋਕਾਂ ਦੀ ਕਚਿਹਿਰੀ ਵਿੱਚ ਉਠਾ ਕੇ ਉਹ ਵੋਟਾਂ ਮੰਗ ਸਕਣ। ਇਸ ਮੌਕੇ ਉਨ੍ਹਾਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਉਮੀਦਵਾਰ ਲਾਲਜੀਤ ਸਿੰਘ ਭੁੱਲਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਮੈਂਬਰ ਪਾਰਲੀਮੈਂਟ ਬਣਾਉਣ ਤਾਂ ਜੋ ਪੰਜਾਬ ਦੀ ਤਰੱਕੀ ਦੀ ਰਫ਼ਤਾਰ ਨੂੰ ਹੋਰ ਤੇਜ਼ ਕੀਤਾ ਜਾ ਸਕੇ। ਇਸ ਮੌਕੇ ਸੀਨੀਅਰ ‘ਆਪ’ ਆਗੂ ਸੇਠੀ ਸੰਧੂ, ਸੁਖਚੈਨ ਸਿੰਘ, ਗੁਰਕੀਰਤ ਸਿੰਘ,ਪ੍ਰਧਾਨ ਬਖਸ਼ੀਸ਼ ਸਿੰਘ , ਬਲਜਿੰਦਰ ਸਿੰਘ ਮੁਨੀਮ, ਗੋਪੀ ਮੁਨੀਮ, ਵਿੱਕੀ ਗੁਰਸੇਵਕ ਸਿੰਘ, ਗੋਰਾ, ਵੀਰੂ, ਬਾਗਾ ਆਦਿ ਪਾਰਟੀ ਵਰਕਰ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।