*ਨਗਰ ਕੌਂਸਲ ਦੀ ਟੀਮ ਵੱਲੋਂ ਵਿੱਦਿਅਕ ਅਦਾਰਿਆਂ ਨਾਲ ਵਿਚਾਰ ਵਟਾਂਦਰਾ
ਮਾਨਸਾ, 09 ਸਤੰਬਰ:
ਵਧੀਕ ਡਿਪਟੀ ਕਮਿਸ਼ਨਰ (ਜ), ਸ੍ਰੀ ਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਕਾਰਜ ਸਾਧਕ ਅਫਸਰ, ਸ਼੍ਰੀ ਬਿਪਨ ਕੁਮਾਰ ਦੀ ਅਗਵਾਈ ਵਿੱਚ ਨਗਰ ਕੌਂਸਲ, ਮਾਨਸਾ ਦੀ ਟੀਮ ਵੱਲੋਂ ਭਾਰਤ ਸਰਕਾਰ ਦੀ 04 ਸਤੰਬਰ ਤੋਂ 02 ਅਕਤੂਬਰ 2023 ਤੱਕ ਪੂਰੇ ਦੇਸ਼ ਵਿੱਚ ਚਲਾਈ ਜਾ ਰਹੀ ਇੰਡੀਅਨ ਸਵੱਛਤਾ ਲੀਗ 2.0 ਮੁਹਿੰਮ ਤਹਿਤ ਕੀਤੀਆਂ ਜਾਣ ਵਾਲੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਡਾਂ. ਮਧੂ ਸ਼ਰਮਾ ਪ੍ਰਿਸੀਪਲ, ਐਸ.ਡੀ ਕੰਨਿਆ ਮਹਾ ਵਿਦਿਆਲਿਆ ਨਾਲ ਮੀਟਿੰਗ ਕੀਤੀ ਗਈ
ਕਮਿਊਨਿਟੀ ਫੈਸਿਲੀਟੇਟਰ ਸਵੱਛ ਭਾਰਤ ਮਿਸ਼ਨ ਸ੍ਰੀ ਜਸਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ 17 ਸਤੰਬਰ ਨੂੰ ਇੰਡੀਅਨ ਸਵੱਛਤਾ ਲੀਗ ਤਹਿਤ ਰਾਜਨੀਤਿਕ ਸਖ਼ਸ਼ੀਅਤਾਂ, ਜ਼ਿਲ੍ਹਾ ਪ੍ਰਸਾਸ਼ਨ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ—ਵੱਖ ਸਮਾਜ ਸੇਵੀ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਹੋਰ ਮੋਹਤਬਰ ਵਿਅਕਤੀਆਂ ਵੱਲੋਂ ਵਿਸ਼ਾਲ ਸਵੱਛਤਾ ਰੈਲੀ ਕੱਢੀ ਜਾਵੇਗੀ।
ਮੀਟਿੰਗ ਦੌਰਾਨ 17 ਸਤੰਬਰ ਦਿਨ ਐਤਵਾਰ ਨੂੰ ਹੋਣ ਵਾਲੀ ਇਸ ਸਵੱਛਤਾ ਰੈਲੀ ਅਤੇ ਵਲੰਟੀਅਰ ਰਜਿਸਟਰੇਸ਼ਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਪ੍ਰਿਸੀਪਲ ਵੱਲੋਂ ਇਸ ਮੁਹਿੰਮ ਵਿੱਚ ਆਪਣਾ ਪੂਰੀ ਤਰ੍ਹਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਗਿਆ।
ਇੰਡੀਅਨ ਸਵੱਛਤਾ ਲੀਗ 2.0 ਤਹਿਤ 17 ਸਤੰਬਰ ਨੂੰ ਹੋਵੇਗਾ ਸਵੱਛਤਾ ਰੈਲੀ ਦਾ ਆਯੋਜਨ
Leave a comment