ਮੁਹਾਲੀ, 21 ਅਗਸਤ (ਪ.ਪ.)
ਈਟੀਟੀ 2364 ਬੇਰੁਜ਼ਗਾਰ ਅਧਿਆਪਕ ਯੂਨੀਅਨ ਵੱਲੋਂ ਨਿਯੁਕਤੀ ਪੱਤਰਾਂ ਦੇ ਦੀ ਮੰਗ ਨੂੰ ਲੈ ਕੇ ਡੀ ਪੀ ਆਈ ਦਫਤਰ ਮੋਹਾਲੀ ਵਿਖੇ ਚੱਲ ਰਿਹਾ ਧਰਨਾ ਪ੍ਦਰਸ਼ਨ ਦੂਸਰੇ ਦਿਨ ਵੀ ਜਾਰੀ ਪੱਤਰਕਾਰਾਂ ਨਾਲ ਗੱਲ ਬਾਤ ਕਰਦਿਆਂ ਯੂਨੀਅਨ ਆਗੂਆਂ ਨੇ ਦੱਸਿਆ ਕਿ ਅੱਜ ਭਰਤੀ ਨਾਲ ਸੰਬੰਧਿਤ ਅਧਿਕਾਰੀਆਂ ਨਾਲ ਰਾਵਤਾ ਕਾਇਮ ਕੀਤਾ ਗਿਆ ਜਿਸ ਵਿੱਚ ਉਹਨਾਂ ਨੇ ਕਿਹਾ ਕਿ ਅਸੀਂ ਜਲਦੀ ਤੁਹਾਡਾ ਪੁਖਤਾ ਹੱਲ ਕਰ ਰਹੇ ਹਾਂ ਤੇ ਨਾਲ ਹੀ ਉਹਨਾਂ ਨੇ 23/08/2024 ਦਿਨ ਸ਼ੁੱਕਰਵਾਰ ਦੀ ਮੀਟਿੰਗ ਦਾ ਵੀ ਵਾਅਦਾ ਕੀਤਾ। ਇਸ ਤੋਂ ਬਾਅਦ ਯੂਨੀਅਨ ਆਗੂਆਂ ਨੇ ਦੱਸਿਆ ਕਿ ਹੋਰ ਭਰਾਤਰੀ ਜੱਥੇਬੰਦੀਆਂ ਵੱਲੋਂ ਵੀ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਸਾਥੀਆਂ ਦੀ ਹਮਾਇਤ ਕੀਤੀ ਗਈ ਜਿਸ ਵਿੱਚ ਪ੍ਧਾਨ ਬਲਜੀਤ ਸਿੰਘ ਜੀ ਸਲਾਣਾ, ਕਿ੍ਸ਼ਨ ਸਿੰਘ ਦੁੱਗਾਂ
ਜਰਨਲ ਸਕੱਤਰ ਐੱਸਸੀ ਬੀਸੀ ਅਧਿਆਪਕ ਯੂਨੀਅਨ ਪੰਜਾਬ, ਪ੍ਧਾਨ ਵਿਕਰਮਦੇਵ ਸਿੰਘ ਜੀ, ਮੀਤ ਪ੍ਰਧਾਨ ਗੁਰਪਿਆਰ ਸਿੰਘ ਜੀ ਅਮਰੀਕ ਸਿੰਘ ਜਿਲ੍ਹਾ ਸਕੱਤਰ ਮੋਹਾਲੀ, ਜਗਪਾਲ ਸਿੰਘ ਜਿਲ੍ਹਾ ਸਕੱਤਰ ਬਠਿੰਡਾ ਡੀ ਟੀ ਐੱਫ ਪੰਜਾਬ, ਬੂਟਾ ਸਿੰਘ ਜਿਲ੍ਹਾ ਪ੍ਰਧਾਨ ਮੈਰੀਟੋਰੀਅਸ ਟੀਚਰਜ਼ ਯੂਨੀਅਨ ਪੰਜਾਬ, ਬਾਜ ਸਿੰਘ ਪ੍ਧਾਨ ਅਧਿਆਪਕ ਦਲ ਪੰਜਾਬ, ਜਹਾਂਗੀਰ ਕਨਵੀਨਰ ਸਾਂਝਾ ਅਧਿਆਪਕ ਮੋਰਚਾ, ਪੰਜਾਬ ਮੁਲਾਜ਼ਮ ਪੈਨਸ਼ਨਰ ਫਰੰਟ ਪੰਜਾਬ ਤੇ ਮੁਲਾਜ਼ਮ ਫਰੰਟ ਪੰਜਾਬ ਜੀ ਵੱਲੋਂ ਈਟੀਟੀ 2364 ਬੇਰੁਜ਼ਗਾਰ ਅਧਿਆਪਕ ਸਾਥੀਆਂ ਦੇ ਸੰਘਰਸ਼ ਦੀ ਪੁਰਜੋਰ ਹਮਾਇਤ ਕੀਤੀ ਤੇ ਕਿਹਾ ਕਿ ਜੇਕਰ ਸਰਕਾਰ ਜਲਦੀ ਤੁਹਾਡਾ ਪੁਖਤਾ ਹੱਲ ਨਹੀਂ ਕਰਦੀ ਤਾਂ ਆਉਣ ਵਾਲੇ ਸਮੇਂ ਵਿੱਚ ਪੰਜਾਬ ਪੱਧਰ ਦੇ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਯੂਨੀਅਨ ਆਗੂਆਂ ਨੇ ਕਿਹਾ ਕੀ ਸਰਕਾਰ ਜਦੋਂ ਤੱਕ ਸਾਡਾ ਹੱਲ ਨਹੀਂ ਕਰਦੀ ਉਦੋਂ ਤੱਕ ਇਹ ਧਰਨਾ ਪ੍ਦਰਸ਼ਨ ਜਾਰੀ ਰਹੇਗਾ ਇਸ ਮੌਕੇ ਯੂਨੀਅਨ ਆਗੂ ਮਨਪ੍ਰੀਤ ਮਾਨਸਾ, ਹਰਜੀਤ ਬੁਡਲਾਡਾ, ਗੁਰਸੇਵ ਸੰਗਰੂਰ, ਗੁਰਸੰਗਤ ਬੁਢਲਾਡਾ ਗੁਰਜੀਵਨ ਮਾਨਸਾ, ਜਸਵਿੰਦਰ ਮਾਛੀਵਾੜਾ, ਵਰਿੰਦਰ ਸਰਹੰਦ, ਅੰਮ੍ਰਿਤਪਾਲ ਮੀਮਸਾ, ਪਿ੍ਥਵੀ ਅਬੋਹਰ,ਰਾਜਿੰਦਰ ਧੂਰੀ,ਕੁਲਦੀਪ ਅਬੋਹਰ, ਰਣਜੀਤ ਸੰਗਰੂਰ, ਸੁਖਜਿੰਦਰ ਜਲਾਲਾਬਾਦ, ਤਰਸੇਮ ਸੰਗਰੂਰ, ਓਮਪ੍ਰਕਾਸ਼ ਫਿਰੋਜ਼ਪੁਰ, ਜਗਪਾਲ ਡੱਬਵਾਲੀ, ਸੁਖਚੈਨ ਬੋਹਾ,ਸੁਖਜਿੰਦਰ ਸੰਗਰੂਰ, ਰਾਜਵਿੰਦਰ ਜਲਾਲਾਬਾਦ, ਕਿਰਨਦੀਪ ਨਾਭਾ, ਸ਼ੀਤਲ ਫਾਜ਼ਿਲਕਾ ਪੂਜਾ ਫਾਜ਼ਿਲਕਾ ਆਦਿ ਹਾਜ਼ਿਰ ਸਨ।