ਭਗਤਾ ਭਾਈ, 9 ਜੁਲਾਈ (ਰਾਜਿੰਦਰ ਸਿੰਘ ਮਰਾਹੜ)-ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਰਾਜੀਵ ਗਾਂਧੀ ਪੰਚਾਇਤੀ ਰਾਜ ਸੰਗਠਨ ਜ਼ਿਲ੍ਹਾ ਬਠਿੰਡਾ ਦੇ ਪ੍ਰਧਾਨ ਐਡਵੋਕੇਟ ਜਸਵਿੰਦਰ ਸਿੰਘ ਜੱਸ ਬੱਜੋਆਣਾ ਨੂੰ ਉਸ ਸਮੇ ਗਹਿਰਾ ਸਦਮਾ ਲੱਗਾ, ਜਦੋ ਉਨ੍ਹਾਂ ਦੇ ਸਹੁਰੇ ਡਾ. ਗੁਰਸੇਵਕ ਸਿੰਘ ਮਰਾਹੜ (ਕੋਠਾ ਗੁਰੂ) ਦਾ ਦੇਹਾਂਤ ਹੋ ਗਿਆ। ਉਹ 75 ਵਰ੍ਹਿਆਂ ਦੇ ਸਨ। ਡਾ. ਗੁਰਸੇਵਕ ਸਿੰਘ ਮਰਾਹੜ ਮਿਲਣਸਾਰ ਤੇ ਨੇਕ ਇਨਸਾਨ ਸਨ। ਉਹ ਸਿਹਤ ਵਿਭਾਗ ਪੰਜਾਬ ਵਿਚ ਲੰਮਾ ਸਮਾਂ ਸੇਵਾ ਨਿਭਾਉਣ ਉਪਰੰਤ ਸੇਵਾ ਮੁਕਤ ਹੋਏ ਸਨ। ਉਹ ਪਿਛਲੇ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਕੋਠਾ ਗੁਰੂ ਵਿਖੇ ਕੀਤਾ ਗਿਆ। ਦੁੱਖ ਦੀ ਇਸ ਘੜੀ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੀਨੀਅਰ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਵਿਧਾਇਕ, ਕੈਪਟਨ ਸੰਦੀਪ ਸੰਧੂ, ਪ੍ਰੀਤਮ ਸਿੰਘ ਕੋਟਭਾਈ ਸਾਬਕਾ ਵਿਧਾਇਕ, ਖੁਸ਼ਬਾਜ਼ ਸਿੰਘ ਜਟਾਣਾ ਜ਼ਿਲ੍ਹਾ ਪ੍ਰਧਾਨ, ਕਲੇਰ ਇੰਟਰਨੈਸ਼ਨਲ ਪਬਲਿਕ ਸਕੂਲ ਸਮਾਧ ਭਾਈ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਹਲਕਾ ਕੋਆਰਡੀਨੇਟਰ ਰਾਜਵਿੰਦਰ ਸਿੰਘ ਸੀਤਲ, ਗੁਰਾ ਸਿੰਘ ਤੁੰਗਵਾਲੀ ਸਾਬਕਾ ਵਿਧਾਇਕ, ਨੌਜਵਾਨ ਆਗੂ ਲੱਖਾ ਸਿੰਘ ਸਿਧਾਣਾ, ਗੁਰਦੀਪ ਸਿੰਘ ਗਿੱਲ ਕੋਠਾ ਗੁਰੂ, ਤੀਰਥ ਸਿੰਘ ਸਿੱਧੂ ਦਿਆਲਪੁਰਾ ਮਿਰਜ਼ਾ, ਭਾਈ ਪਰਗਟ ਸਿੰਘ ਭੋਡੀਪੁਰਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਨੇ ਐਡਵੋਕੇਟ ਜੱਸ ਬੱਜੋਆਣਾ ਨਾਲ ਦੁੱਖ ਸਾਂਝਾ ਕੀਤਾ।
ਕੈਪਸ਼ਨ: ਡਾਕਟਰ ਗੁਰਸੇਵਕ ਸਿੰਘ ਮਰਾਹੜ
ਐਡਵੋਕੇਟ ਜੱਸ ਬੱਜੋਆਣਾ ਨੂੰ ਸਦਮਾ, ਸਹੁਰੇ ਦਾ ਦੇਹਾਂਤ

Leave a comment