08 ਸਤੰਬਰ (ਰਾਜਦੀਪ ਜੋਸ਼ੀ) ਬਠਿੰਡਾ/ਸੰਗਤ ਮੰਡੀ: ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਵਿਧਾਨ ਸਭਾ ਵਿੱਚ ਪੰਜਾਬ ਰੈਗੂਲੇਸ਼ਨ ਸੰਬੋਧਨ ਬਿਲ ਪਾਸ ਕਰਕੇ ਸੂਬੇ ਦੇ ਆਮ ਲੋਕਾਂ ਅਤੇ ਪ੍ਰਾਪਰਟੀ ਕਾਰੋਬਾਰੀਆਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਠਿੰਡਾ ਦਿਹਾਤੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬਹਾਦਰ ਸਿੰਘ ਫੁੱਲੋ ਮਿੱਠੀ ਜਰਨਲ ਸਕੱਤਰ ਕਿਸਾਨ ਵਿੰਗ ਬਠਿੰਡਾ ਨੇ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਬਹੁਤ ਸਾਰੀਆਂ ਨਜਾਇਜ ਕਲੋਨੀਆਂ ਸਰਕਾਰੀਸਹਿ ਕਾਰਨ ਨਿਯਮਾਂ ਨੂੰ ਛਿੱਕੇ ਤੇ ਟੰਗ ਕੇ ਦਿੱਕਤ ਹੋ ਰਹੀ ਸੀ ਕਿਉਂਕਿ ਨਾਜਾਇਜ਼ ਕਲੋਨੀਆਂ ਵਿੱਚ ਪਲਾਂਟਾਂ ਤੇ ਮਕਾਨਾਂ ਦੀ ਰਜਿਸਟਾਰੀ ਲਈ ਐਨ ਓ ਸੀ ਨਹੀਂ ਮਿਲਦੀ ਸੀ ਜਾਂ ਬਹੁਤ ਖੱਜਲ ਖੁਆਰ ਹੋਣਾ ਪੈ ਰਿਹਾ ਸੀ ਪਰ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਦੀ ਇਸ ਮੁਸ਼ਕਿਲ ਨੂੰ ਗੰਭੀਰਤਾ ਨਾਲ ਲੈਂਦੇ ਹੋਏ । ਵਿਧਾਨ ਸਭਾ ਵਿੱਚ ਬਿਲ ਪਾਸ ਕਰਵਾ ਕੇ ਜੋ ਰਾਹਤ ਦਿੱਤੀ ਹੈ। ਉਸ ਨਾਲ ਸਿਰਫ ਆਮ ਲੋਕ ਹੀ ਖੁਸ਼ ਨਹੀਂ ਹਨ ਸਗੋਂ ਪ੍ਰਾਪਰਟੀ ਦੇ ਕਾਰੋਬਾਰ ਨਾਲ ਜੁੜੇ ਛੋਟੇ ਕਾਰੋਬਾਰ ਵੀ ਬਾਗ਼ੋਂ ਬਾਗ਼ ਹਨ ਕਿਉਂਕਿ ਐਨ ਓ ਸੀ ਦੀ ਸ਼ਰਤ ਕਾਰਨ ਉਹਨਾਂ ਦੇ ਕਾਰੋਬਾਰ ਵੀ ਬਰੀ ਤਰ੍ਹਾਂ ਪ੍ਰਭਾਵਿਤ ਸਨ। ਲੋਕ ਕਾਰਪੋਰੇਸ਼ਨ ਅਤੇ ਤਹਿਸੀਲਾਂ ਦੇ ਚੱਕਰ ਕੱਟ ਦੇ ਖੱਜਲ ਖੁਆਰ ਹੋ ਰਹੇ ਸਨ। ਉਨ੍ਹਾਂ ਭਰੋਸਾ ਜਤਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਇਸੇ ਤਰ੍ਹਾਂ ਭਵਿੱਖ ਵਿਚ ਵੀ ਆਮ ਲੋਕਾਂ ਦੇ ਰਿਹਾਂ ਨੂੰ ਧਿਆਨ ਵਿਚ ਰੱਖਦੇ ਹੋਏ ਲੋੜੀਂਦੇ ਕਦਮ ਚੁੱਕਦੀ ਰਹੇਗੀ।