ਐਸ ਕੇ ਐਮ ਵੱਲੋਂ ਮੁਆਵਜ਼ੇ ਦੀ ਮੰਗ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਭੇਜਿਆ ਗਿਆ।
ਮਾਨਸਾ 24 ਅਪ੍ਰੈਲ (ਨਾਨਕ ਸਿੰਘ ਖੁਰਮੀ )ਸੂਬੇ ਅੰਦਰ ਕਣਕ ਨੂੰ ਲੱਗੀਆਂ ਅੱਗਾਂ ਦੀ ਕਰੋਪੀ, ਗੜੇਮਾਰੀ ਤੇ ਹਨੇਰੀ,ਬੇ ਮੋਸਮੀ ਬਾਰਸ਼ ਨਾਲ ਹੋਈ ਭਾਰੀ ਜਾਨੀ ਤੇ ਮਾਲੀ ਨੁਕਸਾਨ ਦੀ ਭਰਪਾਈ ਲਈ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਬੀ ਕੇ ਯੂ ਧਨੇਰ ਦੇ ਮੱਖਣ ਸਿੰਘ ਭੈਣੀਬਾਘਾ, ਪੰਜਾਬ ਕਿਸਾਨ ਯੂਨੀਅਨ ਕਰਨੈਲ ਸਿੰਘ ਮਾਨਸਾ,ਬੀ ਕੇ ਯੂ ਡਕੋਦਾ ਦੇ ਲਛਮਣ ਸਿੰਘ ਚੱਕ ਅਲੀ ਸ਼ੇਰ,ਕੁਲ ਹਿੰਦ ਕਿਸਾਨ ਸਭਾ ਦੇ ਕ੍ਰਿਸ਼ਨ ਸਿੰਘ ਚੋਹਾਨ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਧੰਨਾ ਮੱਲ ਗੋਇਲ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ,ਬੀ ਕੇ ਯੂ ਉਗਰਾਹਾਂ ਦੇ ਜਗਰਾਜ ਸਿੰਘ ਮਾਨਸਾ , ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਭਜਨ ਸਿੰਘ ਘੁੰਮਣ,ਬੀ ਕੇ ਯੂ ਮਾਨਸਾ ਦੇ ਤੇਜ਼ ਸਿੰਘ ਚਕੇਰੀਆਂ,ਬੀ ਕੇ ਯੂ ਲੱਖੋਵਾਲ ਦਰਸ਼ਨ ਸਿੰਘ ਜਟਾਨਾ ਤੇ ਗੋਰਾ ਸਿੰਘ ਭੈਣੀ ਬਾਘਾ ਆਦਿ ਵੱਲੋਂ ਡਿਪਟੀ ਕਮਿਸ਼ਨਰ ਰਾਹੀਂ ਮੁੱਖ ਮੰਤਰੀ ਸ੍ਰ, ਭਗਵੰਤ ਮਾਨ ਤੋਂ ਮੁਆਵਜ਼ੇ ਦੀ ਮੰਗ ਲਈ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਸ਼ਾਮਲ ਆਗੂਆਂ ਨੇ ਮੰਗ ਕਰਦਿਆਂ ਕਿਹਾ ਕਿ ਪੂਰੇ ਪੰਜਾਬ ਅੰਦਰ ਸਪੈਸ਼ਲ ਗਿਰਦਾਵਰੀ/ਸਰਵੇ ਕਰਵਾ ਕੇ ਪੀੜਤ ਪਰਿਵਾਰਾਂ ਨੂੰ ਫੌਰੀ ਹੋਏ ਨੁਕਸਾਨ ਦੀ ਭਰਪਾਈ ਸੂਬਾ ਸਰਕਾਰ ਕਰੇ।