ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਨੂੰ ਲੈ ਕੇ ਖੇਤੀਬਾੜੀ ਅਧਿਕਾਰੀਆਂ ਨਾਲ ਮੀਟਿੰਗ
17 ਅਕਤੂਬਰ (ਕਰਨ ਭੀਖੀ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਪਰਾਲੀ ਪ੍ਰਬੰਧਨ ਸਬੰਧੀ ਸਮੂਹ ਖੇਤੀਬਾੜੀ ਵਿਕਾਸ ਅਫ਼ਸਰਾਂ ਨਾਲ ਇਕ ਅਹਿਮ ਮੀਟਿੰਗ ਕਰਦਿਆਂ ਆਦੇਸ਼ ਦਿੱਤੇ ਕਿ ਹਰ ਕਲੱਸਟਰ ਅਫ਼ਸਰ, ਨੋਡਲ ਅਫ਼ਸਰ ਅਤੇ ਸਰਕਲ ਇੰਚਾਰਜ ਆਪੋ ਆਪਣੇ ਅਲਾਟ ਕੀਤੇ ਪਿੰਡਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 06 ਵਜੇ ਤੱਕ ਹਾਜ਼ਰ ਰਹਿਣਾ ਯਕੀਨੀ ਬਣਾਉਣ ਅਤੇ ਕਿਸੇ ਵੀ ਅੱਗ ਦੀ ਘਟਨਾ ਦੀ ਸੂਚਨਾ ਪ੍ਰਾਪਤ ਹੋਣ *ਤੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਿਸ ਦੀ ਸਹਾਇਤਾ ਨਾਲ ਕਾਰਵਾਈ ਕਰਨ।
ਡਿਪਟੀ ਕਸਿਮ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਿ਼ਲ੍ਹੇ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਕਿਸਾਨਾਂ ਨਾਲ ਲਗਾਤਾਰ ਸੰਪਰਕ ਕੀਤਾ ਜਾਵੇ, ਉਨ੍ਹਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕਰਦਿਆਂ ਉਪਲੱਬਧ ਖੇਤੀ ਮਸ਼ੀਨਰੀ ਦੀ ਪ੍ਰਭਾਵਸ਼ਾਲੀ ਵਰਤੋਂ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ ਜਾਵੇ।
ਉਨ੍ਹਾਂ ਸਾਰੇ ਹਾਜ਼ਰ ਅਧਿਕਾਰੀਆਂ ਨੂੰ ਕਿਹਾ ਕਿ ਪਰਾਲੀ ਪ੍ਰਬੰਧਨ ਇੱਕ ਸਾਂਝੀ ਜਿੰਮੇਵਾਰੀ ਹੈ ਅਤੇ ਸਾਰੇ ਵਿਭਾਗਾਂ ਨੇ ਮਿਲ ਜੁਲ ਕੇ ਇਸ ਨੂੰ ਸਫ਼ਲ ਬਣਾਉਣਾ ਹੈ।
ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਸ੍ਰੀ ਹਰਵਿੰਦਰ ਸਿੰਘ ਸਿੱਧੂ ਵੱਲੋਂ ਜਿ਼ਲ੍ਹੇ ਵਿੱਚ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵਿਭਾਗ ਵੱਲੋਂ ਕੀਤੀਆਂ ਤਿਆਰੀਆਂ ਬਾਰੇ ਜਾਣਕਾਰੀ ਦਿੱਤੀ ਗਈ।ਉਨ੍ਹਾਂ ਦੱਸਿਆ ਕਿ ਖੇਤੀਬਾੜੀ ਵਿਭਾਗ ਜਿ਼ਲ੍ਹੇ ਦੇ ਕਿਸਾਨਾਂ ਨਾਲ ਤਾਲਮੇਲ ਵਿੱਚ ਹੈ ਅਤੇ ਜਿ਼ਲ੍ਹੇ ਵਿੱਚ ਜ਼ੀਰੋ ਬਰਨਿੰਗ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।