By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    10 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    7 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    7 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    7 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    7 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    1 month ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    4 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    4 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    4 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    5 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਬਠਿੰਡਾ > ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ
ਬਠਿੰਡਾ

ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਮੌਕੇ ਬਠਿੰਡਾ ’ਚ ਲਹਿਰਾਇਆ ਕੌਮੀ ਤਿੰਰਗਾ

despunjab.in
Last updated: 2025/01/27 at 5:54 AM
despunjab.in 5 months ago
Share
SHARE

 

  • ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਨੂੰ ਕੀਤਾ ਸਿਜਦਾ
  • ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਕੀਤਾ ਸਾਝਾਂ
  • ਜ਼ਿਲ੍ਹਾ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਦਿੱਤੀਆਂ ਮੁਬਾਰਕਾਂ
  • ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਤੇ ਹੋਰ ਪ੍ਰਮੁੱਖ ਸਖਸ਼ੀਅਤਾਂ ਨੂੰ ਕੀਤਾ

ਸਨਮਾਨਿਤ

  • ਲੋੜਵੰਦਾਂ ਨੂੰ ਵੰਡੇ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ
  • ਸਕੂਲੀ ਬੱਚਿਆਂ ਨੇ ਦੇਸ਼ ਭਗਤੀ ਤੇ ਸੱਭਿਆਚਾਰਕ ਪ੍ਰੋਗਰਾਮ ਦੀਆਂ ਕੀਤੀਆਂ ਪੇਸ਼ਕਾਰੀਆਂ

ਬਠਿੰਡਾ, 26 ਜਨਵਰੀ : ਮਾਲ, ਮੁੜ ਵਸੇਬਾ ਅਤੇ ਆਫਤ ਪ੍ਰਬੰਧਨ, ਜਲ ਸਪਲਾਈ ਤੇ ਸੈਨੀਟੇਸ਼ਨ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਕੈਬਨਿਟ ਮੰਤਰੀ, ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀ ਖੇਡ ਸਟੇਡੀਅਮ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ, ਖੁਸ਼ਹਾਲ, ਹੱਸਦਾ ਤੇ ਖੇਡਦਾ ਪੰਜਾਬ ਬਣਾਉਣ ਲਈ ਨਿਰੰਤਰ ਉਪਰਾਲੇ ਜਾਰੀ ਰੱਖਣ ਦਾ ਅਹਿਦ ਲਿਆ ਅਤੇ ਸਰਕਾਰ ਵਲੋਂ ਸਿਹਤ, ਸਿੱਖਿਆ ਤੇ ਹੋਰ ਖੇਤਰਾਂ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਦੀ ਸ਼ਲਾਘਾ ਕੀਤੀ। ਸਮਾਗਮ ਮੌਕੇ ਵਿਧਾਇਕ ਬਠਿੰਡਾ (ਸ਼ਹਿਰੀ) ਸ. ਜਗਰੂਪ ਸਿੰਘ ਗਿੱਲ, ਵਿਧਾਇਕ ਬਠਿੰਡਾ (ਦਿਹਾਤੀ) ਸ਼੍ਰੀ ਅਮਿਤ ਰਤਨ ਕੋਟਫੱਤਾ ਅਤੇ ਵਿਧਾਇਕ ਭੁੱਚੋ ਮੰਡੀ ਮਾਸਟਰ ਜਗਸੀਰ ਸਿੰਘ ਮੌਜੂਦ ਰਹੇ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਪ੍ਰੇਡ ਦਾ ਨਿਰੀਖਣ ਕੀਤਾ ਅਤੇ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ, ਐਸਐਸਪੀ ਬਠਿੰਡਾ ਮੈਡਮ ਅਮਨੀਤ ਕੌਂਡਲ ਅਤੇ ਪ੍ਰੇਡ ਕਮਾਂਡਰ ਅਨੁਭਵ ਜੈਨ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਇਸ ਮੌਕੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਜ਼ਿਲ੍ਹਾ ਵਾਸੀਆਂ ਤੋਂ ਇਲਾਵਾ ਦੇਸ਼-ਵਿਦੇਸ਼ ਵਿੱਚ ਵਸਦੇ ਸਾਰੇ ਭਾਰਤੀਆਂ ਖ਼ਾਸ ਤੌਰ ’ਤੇ ਪੰਜਾਬੀਆਂ ਨੂੰ ਤਹਿ ਦਿਲੋਂ ਗਣਤੰਤਰ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਦੇਸ਼ ਦੀਆਂ ਤਿੰਨੋਂ ਸੈਨਾਵਾਂ ਅਤੇ ਹਥਿਆਰਬੰਦ ਬਲਾਂ ਦੇ ਬਹਾਦਰ ਸੂਰਬੀਰਾਂ ਨੂੰ ਸਲਾਮ ਕੀਤਾ, ਜੋ ਸਾਡੇ ਦੇਸ਼ ਦੀ ਪ੍ਰਭੂਸੱਤਾ ਅਤੇ ਅਖੰਡਤਾ ਦੀ ਰਾਖੀ ਕਰ ਰਹੇ ਹਨ।

ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਗਣਤੰਤਰ ਦਿਵਸ ਦੀ ਮਹੱਹਤਾ ਨੂੰ ਯਾਦ ਕਰਦਿਆਂ ਕਿਹਾ ਕਿ 26 ਜਨਵਰੀ 1950 ਨੂੰ ਭਾਰਤੀ ਸੰਵਿਧਾਨ ਲਾਗੂ ਹੋਣ ਨਾਲ ਭਾਰਤੀ ਗਣਰਾਜ ਦੀ ਸਥਾਪਨਾ ਹੋਈ ਤੇ ਸਾਨੂੰ ਦੁਨੀਆਂ ਵਿੱਚ ਸਭ ਤੋਂ ਵੱਡੀ ਜਮਹੂਰੀਅਤ ਹੋਣ ਦਾ ਮਾਣ ਮਿਲਿਆ। ਉਨ੍ਹਾਂ ਇਸ ਪਵਿੱਤਰ ਦਿਹਾੜੇ ਮੌਕੇ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਦੇ ਵੱਡਮੁੱਲੇ ਯੋਗਦਾਨ ਨੂੰ ਵੀ ਸਿਜਦਾ ਕੀਤਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਮੁੱਖ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਦੇ ਖੇਤਰ ਵਿੱਚ ਕੀਤੀਆਂ ਜਾ ਰਹੀਆਂ ਕ੍ਰਾਂਤੀਕਾਰੀ ਤਬਦੀਲੀਆਂ ਨੂੰ ਯਾਦ ਕਰਦਿਆਂ ਕਿਹਾ ਕਿ ਬਠਿੰਡਾ ’ਚ ਸ਼ਹੀਦ ਭਗਤ ਸਿੰਘ ਯਾਦਗਾਰੀ ਸੈਰਗਾਹ ਬਣਾਈ ਗਈ ਇਸ ਤੋਂ ਇਲਾਵਾ 94.11 ਕਰੋੜ ਦੀ ਲਾਗਤ ਨਾਲ ਰਿੰਗ ਰੋਡ ਵੀ ਬਣਾਈ ਜਾ ਰਹੀ ਹੈ, ਜੋ ਕਿ ਲਗਭਗ ਮੁਕੰਮਲ ਹੋਣ ਵਾਲਾ ਹੈ। ਇਸ ਤੋਂ ਇਲਾਵਾ ਸਿਵਲ ਹਸਪਤਾਲ ਦੇ ਜੱਚਾ-ਬੱਚਾ ਹਸਪਤਾਲ ਵਿਖੇ 8 ਕਰੋੜ ਦੀ ਲਾਗਤ ਨਾਲ ਬੈਡਾਂ ਦੀ ਕਪੈਸਟੀ 50 ਤੋਂ ਵਧਾ ਕੇ 80 ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਬਠਿੰਡਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ 31 ਨਵੀਂਆਂ ਲਾਇਬ੍ਰੇਰੀਆਂ ਦੀ ਉਸਾਰੀ ਮੁਕੰਮਲ ਅਤੇ 8 ਕਰੋੜ 61 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਗਈ ਸਟੇਟ ਆਫ਼ ਆਰਟ ਲਾਇਬ੍ਰੇਰੀ ਦੀ ਉਸਾਰੀ ਦਾ ਕੰਮ ਲਗਭਗ ਪੂਰਾ ਹੋ ਚੁੱਕਾ ਹੈ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਕਰੀਬ 33 ਕਰੋੜ ਦੀ ਲਾਗਤ ਨਾਲ ਜ਼ਿਲ੍ਹੇ ਦੇ ਪਿੰਡਾਂ ਵਿੱਚ 110 ਛੱਪੜਾਂ ਨੂੰ ਥਾਪਰ ਮਾਡਲ ਤਕਨੀਕ ਨਾਲ ਵਿਕਸਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਥਾਨਕ ਰੋਜ਼ ਗਾਰਡਨ ਵਿਖੇ 30 ਕਰੋੜ ਦੀ ਲਾਗਤ ਨਾਲ ਬਲਵੰਤ ਗਾਰਗੀ ਆਡੀਟੋਰੀਅਮ ਵੀ ਸਥਾਪਤ ਕੀਤਾ ਜਾ ਚੁੱਕਾ ਹੈ।

ਆਪਣੇ ਵਿਭਾਗਾਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਬਾਲਿਆਂਵਾਲੀ ਵਿਖੇ ਨਵਾਂ ਸਬ-ਤਹਿਸੀਲ ਕੰਪਲੈਕਸ ਬਣ ਕੇ ਤਿਆਰ ਹੋ ਚੁੱਕਾ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ’ਚ ਕਰੀਬ 5 ਕਰੋੜ ਰੁਪਏ ਦੀ ਲਾਗਤ ਨਾਲ ਪਟਵਾਰਖਾਨਾ ਅਤੇ ਵੱਖ-ਵੱਖ ਸਬ-ਤਹਿਸੀਲਾਂ ਵਿੱਚ ਲਗਭਗ 19.8 ਕਰੋੜ ਦੀ ਲਾਗਤ ਨਾਲ ਸਬ-ਤਹਿਸੀਲ ਕੰਪਲੈਕਸਾਂ ਦਾ ਕੰਮ ਵੀ ਪ੍ਰਗਤੀ ਅਧੀਨ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 38.08 ਕਰੋੜ ਦੀ ਲਾਗਤ ਨਾਲ ਮੁਲਤਾਨੀਆ ਓਵਰਬਰਿੱਜ ਦਾ ਕੰਮ ਚੱਲ ਰਿਹਾ ਹੈ, ਜੋ ਕਿ ਜਲਦ ਹੀ ਮੁਕੰਮਲ ਅਤੇ ਲਗਭਗ 50.86 ਕਰੋੜ ਦੀ ਲਾਗਤ ਨਾਲ ਜਨਤਾ ਨਗਰ ਬਰਿੱਜ ਦਾ ਕੰਮ ਜਲਦ ਹੀ ਸ਼ੁਰੂ ਹੋ ਜਾਵੇਗਾ।

ਸਿਹਤ ਸੇਵਾਵਾਂ ਦੀ ਗੱਲ ਕਰਦਿਆਂ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸਥਾਨਕ ਸਿਵਲ ਹਸਪਤਾਲ ਵਿਖੇ ਲਗਭਗ 15 ਕਰੋੜ ਦੀ ਲਾਗਤ ਨਾਲ ਕ੍ਰਿਟੀਕਲ ਕੇਅਰ ਸੈਂਟਰ (ਸੀ.ਸੀ.ਯੂ) ਬਣਾਉਣ ਦਾ ਕੰਮ ਚੱਲ ਰਿਹਾ ਹੈ, ਜਿਸਦਾ ਕੰਮ ਲਗਭੱਗ ਮਈ 2025 ਵਿੱਚ ਮੁਕੰਮਲ ਹੋ ਜਾਵੇਗਾ। ਇਸ ਤੋਂ ਇਲਾਵਾ ਸਿਵਲ ਹਸਪਤਾਲ ਵਿਖੇ ਲਗਭਗ 4.54 ਕਰੋੜ ਦੀ ਲਾਗਤ ਨਾਲ ਆਈ.ਪੀ.ਐਚ. ਲੈੱਬ ਬਣਾਉਣ ਦਾ ਕੰਮ ਜਲਦ ਹੀ ਸ਼ੁਰੂ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਇਹ ਵੀ ਕਿਹਾ ਕਿ ਤਲਵੰਡੀ ਸਾਬੋ ਵਿਖੇ 7 ਕਰੋੜ ਦੀ ਲਾਗਤ ਨਾਲ ਨਵਾਂ 30 ਬੈੱਡਾ ਦਾ ਜੱਚਾ-ਬੱਚਾ ਹਸਤਪਾਲ ਬਣਾਉਣ ਦਾ ਕੰਮ ਪ੍ਰਗਤੀ ਅਧੀਨ ਹੈ ਜੋ ਕਿ ਫਰਵਰੀ ਦੇ ਅੰਤ ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ 1.61 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਠਿੰਡਾ ਦੇ ਸਰਕਾਰੀ ਸਿਵਲ ਹਸਪਤਾਲ, ਸਬ-ਡਵੀਜਨ ਹਸਪਤਾਲਾਂ ਅਤੇ ਸਰਕਾਰੀ ਕੰਮਿਊਨਟੀ ਸੈਂਟਰਾਂ ਦੀਆਂ ਬਿਲਡਿੰਗਾਂ ਨੂੰ ਸੋਲਰ ਪਾਵਰ ਅਧੀਨ ਕਵਰ ਕੀਤਾ ਜਾ ਰਿਹਾ ਹੈ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਪੰਜਾਬ ਸ. ਹਰਦੀਪ ਸਿੰਘ ਮੁੰਡੀਆਂ ਨੇ ਪਰੇਡ ਕਮਾਂਡਰ ਸ਼੍ਰੀ ਅਨੁਭਵ ਜੈਨ ਦੀ ਅਗਵਾਈ ਵਾਲੀ ਪਰੇਡ ਦਾ ਨਿਰੀਖਣ ਕੀਤਾ। ਉਨ੍ਹਾਂ ਨੇ ਪੰਜਾਬ ਪੁਲਿਸ, ਹੋਮ ਗਾਰਡਜ, ਐਨ.ਸੀ.ਸੀ. ਲੜਕੇ ਤੇ ਲੜਕੀਆਂ, ਨੇਵਲ, ਸਕਾਊਟਸ ਤੇ ਗਾਈਡਜ਼ ਅਤੇ ਨਰਸਿੰਗ ਦੀਆਂ ਟੁਕੜੀਆਂ ਤੋਂ ਇਲਾਵਾ ਹੋਰ ਪੁਲਿਸ ਤੇ ਆਰਮੀ ਦੇ ਬੈਂਡਾਂ ਦੀ ਟੁਕੜੀ ਵੱਲੋਂ ਕੀਤੇ ਗਏ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਵੀ ਲਈ। ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਦੇਸ਼ ਭਗਤੀ ਤੇ ਪੰਜਾਬ ਸੱਭਿਆਚਾਰ ਨੂੰ ਦਰਸਾਉਂਦੀਆਂ ਹੋਈਆਂ ਕੋਰੀਓਗ੍ਰਾਫੀਆਂ ਤੋਂ ਇਲਾਵਾ ਪੰਜਾਬ ਦਾ ਪ੍ਰਸਿੱਧ ਲੋਕਨਾਚ ਗਿੱਧਾ ਅਤੇ ਭੰਗੜਾ ਪੇਸ਼ ਕੀਤਾ ਗਿਆ।

ਇਸ ਤੋਂ ਪਹਿਲਾਂ ਵੱਖ-ਵੱਖ ਵਿਭਾਗਾਂ ਵਲੋਂ ਆਪੋਂ-ਆਪਣੇ ਵਿਭਾਗ ਨਾਲ ਸਬੰਧਤ ਕੀਤੇ ਜਾ ਰਹੇ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਹੋਈਆਂ ਝਾਕੀਆਂ ਵੀ ਕੱਢੀਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਤੇ ਵਿਦਿਆਰਥੀਆਂ ਵਲੋਂ ਅਮਨ ਤੇ ਸ਼ਾਂਤੀ ਦਾ ਪ੍ਰਤੀਕ ਰੰਗ-ਬਿਰੰਗੇ ਗੁਬਾਰੇ ਛੱਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।

ਸਮਾਗਮ ਮੌਕੇ ਕੈਬਨਿਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਆਜ਼ਾਦੀ ਘੁਲਾਟੀਆਂ, ਪੁਲਿਸ ਤੇ ਫ਼ੌਜ ’ਚ ਸ਼ਹੀਦ ਹੋਏ ਸੂਰਬੀਰਾਂ ਦੇ ਪਰਿਵਾਰਾਂ, ਪ੍ਰੇਡ ਕਮਾਂਡਰ, ਪ੍ਰੇਡ ’ਚ ਸ਼ਾਮਲ ਵੱਖ-ਵੱਖ ਟੁਕੜੀਆਂ, ਪੀਟੀ ਸ਼ੋਅ, ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੇ ਵਿਦਿਆਰਥੀਆਂ, ਆਪਣੀ ਡਿਊਟੀ ਦੌਰਾਨ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਅਤੇ ਹੋਰ ਵੱਖ-ਵੱਖ ਖੇਤਰਾਂ ਵਿੱਚ ਮੱਲ੍ਹਾਂ ਮਾਰਨ ਵਾਲੀਆਂ ਸਖਸ਼ੀਅਤਾਂ, ਸਮਾਜ ਸੇਵਾ ਖੇਤਰ ਵਿੱਚ ਆਪਣਾ ਯੋਗਦਾਨ ਪਾਉਣ ਵਾਲੀਆਂ ਐਨਜੀਓਜ਼ ਦੇ ਨੁਮਾਇੰਦਿਆਂ ਤੋਂ ਇਲਾਵਾ ਵਾਤਾਵਰਣ ਦੀ ਸ਼ੁੱਧਤਾ ਨੂੰ ਮੁੱਖ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹ ਵਧੂ ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਨੇ ਲੋੜਵੰਦਾਂ ਨੂੰ ਟਰਾਈ ਸਾਈਕਲ ਅਤੇ ਸਿਲਾਈ ਮਸ਼ੀਨਾਂ ਦੀ ਵੰਡ ਵੀ ਕੀਤੀ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ਼੍ਰੀ ਸੁਮੀਤ ਮਲਹੋਤਰਾ ਅਤੇ ਹੋਰ ਐਡੀਸ਼ਨਲ ਜ਼ਿਲ੍ਹਾ ਅਤੇ ਸੈਸ਼ਨ ਜੱਜ ਸਾਹਿਬਾਨ, ਚੇਅਰਮੈਨ ਪੰਜਾਬ ਮੀਡੀਅਮ ਇੰਡਸਟ੍ਰਰੀਜ਼ ਡਿਵੈਲਪਮੈਂਟ ਬੋਰਡ ਸ਼੍ਰੀ ਨੀਲ ਗਰਗ, ਚੇਅਰਮੈਨ ਜ਼ਿਲ੍ਹਾ ਯੋਜ਼ਨਾ ਕਮੇਟੀ ਸ਼੍ਰੀ ਅੰਮ੍ਰਿਤ ਲਾਲ ਅਗਰਵਾਲ, ਚੇਅਰਮੈਨ ਸ਼ੂਗਰਫੈਡ ਪੰਜਾਬ ਸ਼੍ਰੀ ਨਵਦੀਪ ਜੀਦਾ, ਚੇਅਰਮੈਨ, ਆਬਕਾਰੀ ਤੇ ਕਰ ਵਿਭਾਗ ਸ਼੍ਰੀ ਅਨਿਲ ਠਾਕੁਰ, ਪੰਜਾਬ ਕ੍ਰਿਕਟ ਐਸੋਸ਼ੀਏਸ਼ਨ ਦੇ ਪ੍ਰਧਾਨ ਸ਼੍ਰੀ ਅਮਰਜੀਤ ਸਿੰਘ ਮਹਿਤਾ, ਵਾਈਸ ਚੇਅਰਮੈਨ ਐਸ.ਸੀ. ਕਾਰਪੋਰੇਸ਼ਨ ਸ. ਗੁਰਜੰਟ ਸਿੰਘ ਸਿਵੀਆਂ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਰੁਪਿੰਦਰ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਰਿੰਦਰ ਸਿੰਘ ਧਾਲੀਵਾਲ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਤਹਿਸੀਲਦਾਰ ਮੈਡਮ ਦਿਵਿਆ ਸਿੰਗਲਾ, ਕੌਸਲਰ ਸ਼੍ਰੀ ਸੁਖਦੀਪ ਸਿੰਘ ਢਿੱਲੋ ਤੋਂ ਇਲਾਵਾ ਹੋਰ ਪ੍ਰਮੁੱਖ ਸਖਸ਼ੀਅਤਾਂ, ਅਧਿਕਾਰੀ ਅਤੇ ਭਾਰੀ ਗਿਣਤੀ ਵਿੱਚ ਸਕੂਲੀ ਵਿਦਿਆਰਥੀ ਆਦਿ ਹਾਜ਼ਰ ਸਨ।

despunjab.in 27 January 2025 27 January 2025
Share This Article
Facebook Twitter Whatsapp Whatsapp Email Print
Previous Article ਡਾ: ਬੀ .ਆਰ.ਅੰਬੇਡਕਰ ਦੇ ਬੁੱਤ ਨੂੰ ਤੋੜਨ ਵਾਲੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਵੇ, ਸ਼੍ਰੋਮਣੀ ਅਕਾਲੀ ਦਲ ਐਸ.ਸੀ.ਵਿੰਗ ਮਾਨਸਾ
Next Article ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵੱਲੋਂ ਕਾਰਬਨ ਨਿਊਟਰੇਲਿਟੀ ਸਬੰਧੀ ਇਕ ਰੋਜ਼ਾ ਜਾਗਰੂਕਤਾ ਪ੍ਰੋਗਰਾਮ ਆਯੋਜਿਤ
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ760
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ800
  • ਮਾਲਵਾ2,612
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ24
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ167
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ141
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ36
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ7
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,303
    • ਦੋਆਬਾ18
    • ਮਾਝਾ20
    • ਮਾਲਵਾ2,612
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ308
  • ਬਰਨਾਲਾ72
  • ਬਲਾਗ92
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ800
  • ਮੈਗਜ਼ੀਨ11
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ37
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?