24 ਫਰਵਰੀ (ਫਰੀਦਕੋਟ) ਗਗਨਦੀਪ ਸਿੰਘ: ਬੀਤੇ ਦਿਨੀਂ ਮਿਤੀ 21-02-2025 ਨੂੰ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਵੱਲੋਂ ਕੌਮਾਂਤਰੀ ਮਾਂ-ਬੋਲੀ ਦਿਹਾੜਾ ਮਨਾਇਆ ਗਿਆ। ਸਭਾ ਦੇ ਚੇਅਰਮੈਨ ਪ੍ਰੋ. ਬੀਰ ਇੰਦਰ ਅਤੇ ਪ੍ਰਧਾਨ ਸ਼ਿਵਨਾਥ ਦਰਦੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨਿਊ ਲਾਈਟ ਹਾਈ ਸਕੂਲ ਫ਼ਰੀਦਕੋਟ ਵਿਖੇ ਬੀਤੇ ਦਿਨੀਂ ਵਿਦਿਆਰਥੀਆਂ ਦੇ ਕਵਿਤਾ, ਗੀਤ, ਪੈਰਾ-ਰਚਨਾ ਅਤੇ ਸੁੰਦਰ ਲਿਖਾਈ ਦੇ ਮੁਕਾਬਲੇ ਕਰਵਾਏ ਗਏ ਸਨ, ਜਿਸਦੇ ਤਹਿਤ ਅੱਜ ਸਭਾ ਵੱਲੋਂ ਸਕੂਲ ਵਿੱਚ ਪਹੁੰਚ ਕੇ ਜੇਤੂ ਵਿਦਿਆਰਥੀਆਂ ਨੂੰ ਮੈਡਲ ਅਤੇ ਸਰਟੀਫ਼ਿਕੇਟ ਵੰਡੇ ਗਏ। ਇਸ ਮੌਕੇ ਸਭਾ ਦੇ ਅਹੁਦੇਦਾਰਾਂ ਵਿੱਚੋਂ ਸੀਨੀਅਰ ਮੀਤ ਪ੍ਰਧਾਨ ਸਰਬਰਿੰਦਰ ਸਿੰਘ ਬੇਦੀ, ਮੀਤ ਪ੍ਰਧਾਨ ਰਾਜ ਗਿੱਲ ਭਾਣਾ, ਵਿੱਤ ਸਕੱਤਰ ਕੇ.ਪੀ. ਸਿੰਘ, ਕਾਨੂੰਨੀ ਸਲਾਹਕਾਰ ਐਡਵੋਕੇਟ ਪਰਦੀਪ ਸਿੰਘ ਅਟਵਾਲ ਉਚੇਚੇ ਤੌਰ ਤੇ ਸ਼ਾਮਿਲ ਹੋਏ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸੰਤੋਸ਼ ਸੋਨੀ ਨੇ ਸਭਾ ਦੇ ਅਹੁਦੇਦਾਰਾਂ ਨੂੰ ‘ਜੀ ਆਇਆਂ’ ਕਿਹਾ ਅਤੇ ਸਭਾ ਵੱਲੋਂ ਪੰਜਾਬੀ ਮਾਂ-ਬੋਲੀ ਲਈ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ। ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਉਣ ਲਈ ਸਕੂਲ ਦੇ ਅਧਿਆਪਕ ਸਾਹਿਬਾਨ ਸ਼ਵੇਤਾ ਮਨਚੰਦਾ, ਪਵਨ ਅਰੋੜਾ, ਕਮਲ ਅਰੋੜਾ, ਨਰਿੰਦਰ ਕੌਰ, ਮਨੀਸ਼ਾ, ਬਲਵਿੰਦਰ ਕੌਰ, ਵੈਸਿਖਾ ਆਦਿ ਨੇ ਵਿਸ਼ੇਸ਼ ਭੂਮਿਕਾ ਨਿਭਾਈ। ਸਭਾ ਵੱਲੋਂ ਸਕੂਲ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਮੀਤ ਪ੍ਰਧਾਨ ਗੁਰਜੀਤ ਹੈਰੀ ਢਿੱਲੋਂ, ਜਨਰਲ ਸਕੱਤਰ ਜਸਵਿੰਦਰ ਜੱਸ, ਖਜਾਨਚੀ ਕਸ਼ਮੀਰ ਮਾਨਾ, ਪ੍ਰੈਸ ਸਕੱਤਰ ਪ੍ਰੋ. ਹਰਪ੍ਰੀਤ ਐੱਸ., ਸਹਾਇਕ ਖਜਾਨਚੀ ਸੁਖਵੀਰ ਬਾਬਾ, ਮੀਡੀਆ ਸਕੱਤਰ ਆਸ਼ੀਸ਼ ਕੁਮਾਰ, ਮੀਡੀਆ ਸਲਾਹਕਾਰ ਗਗਨ ਸਤਨਾਮ, ਪ੍ਰਚਾਰ ਸਕੱਤਰ ਪਰਵਿੰਦਰ ਸਿੰਘ ਤੇ ਗਗਨ ਫੂਲ, ਸੀਨੀਅਰ ਮੈਂਬਰ ਜਸਵੀਰ ਫ਼ੀਰਾ, ਸਿਕੰਦਰ ਮਾਨਵ, ਭੁਪਿੰਦਰ ਪਰਵਾਜ਼, ਬਲਕਾਰ ਸਿੰਘ ਨੇ ਸਭਾ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।