ਬੁਢਲਾਡਾ, 21 ਜੁਲਾਈ (ਨਾਨਕ ਸਿੰਘ ਖੁਰਮੀ)
ਕ੍ਰਿਸ਼ਨਾ ਕਾਲਜ ਆਫ਼ ਹਾਇਰ ਐਜੂਕੇਸ਼ਨ ਰੱਲੀ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਨਤੀਜਾ ਹਾਸਿਲ ਕਰਦਿਆਂ ਆਪਣਾ ਹੀ ਨਹੀਂ ਬਲਕਿ ਆਪਣੇ ਕਾਲਜ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੋਸ਼ਨ ਕੀਤਾ ਹੈ । ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਐਮ.ਏ ਹਿਸਟਰੀ ਸਮੈਸਟਰ ਤੀਜਾ ਦੇ ਨਤੀਜਿਆਂ ਵਿੱਚ ਵਿਦਿਆਰਥਣ ਦੀਪਅਮਨਪ੍ਰੀਤ ਕੌਰ ਨੇ 9.0 CGPA ਨਾਲ ਪਹਿਲਾ ਅਤੇ ਅਮਰਜੀਤ ਕੌਰ , ਸਤਨਾਮ ਸਿੰਘ , ਗੁਰਤਾਜ ਸਿੰਘ ਨੇ 8.5 CGPA ਨਾਲ ਦੂਜਾ ਸਥਾਨ ਅਤੇ ਅੱਠ ਵਿਦਿਆਰਥੀਆਂ ਨੇ 8.0 CGPA ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਨਤੀਜੇ ਤੇ ਪ੍ਰਿੰਸੀਪਲ ਡਾ. ਪ੍ਰਕਾਸ਼ ਕੌਰ ਢਿੱਲੋਂ ਨੇ ਵਿਦਿਆਰਥੀਆਂ ਦਾ ਸਨਮਾਨ ਕਰਦਿਆਂ ਵਿਭਾਗ ਦੇ ਅਧਿਆਪਕਾਂ ਨੂੰ ਜਿੱਥੇ ਵਧਾਈਆਂ ਦਿਤੀਆਂ ਉੱਥੇ ਹੀ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਬਹੁਤ ਮਾਣ ਮਹਿਸੂਸ ਕਰ ਰਹੇ ਹਾਂ ਕਿ ਇਸ ਸੰਸਥਾ ਦੇ ਵਿਦਿਆਰਥੀਆਂ ਨੇ ਜੋ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕੀਤੀ ਹੈ ਦੇ ਨਤੀਜੇ ਕਾਰਨ ਹੀ ਅੱਜ ਇਹ ਸੰਸਥਾ ਇਲਾਕੇ ਵਿੱਚ ਆਪਣਾ ਇੱਕ ਉੱਚਾ ਸਥਾਨ ਬਣਾ ਚੁੱਕੀ ਹੈ ।
ਹਿਸਟਰੀ ਵਿਭਾਗ ਦੇ ਮੁਖੀ ਪ੍ਰੋਫੈਸਰ ਸਾਹਿਬਾਨ ਪ੍ਰੋ. ਸੁਨੈਨਾ, ਪ੍ਰੋ. ਪ੍ਰਕਾਸ਼ ਸਿੰਘ, ਪ੍ਰੋ. ਰਾਜਨਦੀਪ ਕੌਰ ਅਤੇ ਪ੍ਰੋ. ਮਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਦੀ ਹੌਂਸਲਾ ਅਫ਼ਜ਼ਾਈ ਕੀਤੀ ਅਤੇ ਇਸ ਮੌਕੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਮਿ. ਕਮਲ ਸਿੰਗਲਾ ,ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਚਹਿਲ , ਸਕੱਤਰ ਸ੍ਰੀ ਸਤਪਾਲ ਸਿੰਘ ਚਹਿਲ ਅਤੇ ਪ੍ਰਧਾਨ ਡਾ. ਵਿਜੈ ਸਿੰਗਲਾ ਜੀ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਮੁਬਾਰਕਾਂ ਦਿੱਤੀਆਂ ।