ਮਾਨਸਾ, 24 ਜੁਲਾਈ (ਨਾਨਕ ਸਿੰਘ ਖੁਰਮੀ)
ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਸਮੈਸਟਰ ਤੀਜਾ ਦਸੰਬਰ ਪਟਿਆਲਾ ਵੱਲੋਂ ਐਲਾਨੇ ਗਏ ਸਮੈਸਟਰ ਤੀਜਾ ਦਸੰਬਰ 2024 ਦੇ ਨਤੀਜਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਕ੍ਰਿਸ਼ਨਾ ਕਾਲਜ ਰੱਲੀ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਸਮੈਸਟਰ ਤੀਜਾ ਦਸੰਬਰ ਪਟਿਆਲਾ ਵੱਲੋਂ ਐਲਾਨੇ ਗਏ ਸਮੈਸਟਰ ਤੀਜਾ ਦਸੰਬਰ 2024 ਦੇ ਨਤੀਜਿਆ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।
ਵਿਭਾਗ ਮੁਖੀ ਪ੍ਰੋ. ਅਮਨਦੀਪ ਕੌਰ ਅਤੇ ਪ੍ਰੋ. ਹਰਪ੍ਰੀਤ ਸਿੰਘ ਜੀ ਨੇ ਇਹਨਾਂ ਨਤੀਜਿਆ ਬਾਰੇ ਦੱਸਦਿਆ ਕਿਹਾ ਕਿ ਪੂਜਾ ਅਤੇ ਪ੍ਰੇਰਨਾ ਨੇ ਸਾਂਝੇ ਤੌਰ ਤੇ 8.0 ਸੀ.ਜੀ.ਪੀ.ਏ. ਨਾਲ ਪਹਿਲਾ ਸਥਾਨ ਅਮਨਜੋਤ ਕੌਰ ਨੇ 7.8 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਛੇ ਵਿਦਿਆਥੀਆਂ ਨੇ ਸਮੂਹਿਕ ਤੌਰ ਤੇ ਤੀਜਾ ਸਥਾਨ ਪ੍ਰਾਪਤ ਕੀਤਾ।
ਕਾਲਜ ਦੇ ਪ੍ਰਿੰਸੀਪਲ ਡਾ. ਪ੍ਰਕਾਸ਼ ਕੌਰ ਢਿੱਲੋਂ ਜੀ ਨੇ ਇਹਨਾਂ ਦੀ ਹੌਸਲਾ ਅਫਜਾਈ ਕਰਦਿਆ ਕਿਹਾ ਕਿ ਅਜੋਕੇ ਸਮੇਂ ਵਿੱਚ ਗਇਤ ਵਿਸ਼ੇ ਦੀ ਬਹੁਤ ਮਹੱਤਤਾ ਹੈ। ਖੁਸ਼ੀ ਦੀ ਗੱਲ ਹੈ ਕਿ ਵਿਦਿਆਰਥੀ ਇਸ ਵਿਸ਼ੇ ਵਿੱਚ ਰੁਚੀ ਲੈ ਰਹੇ ਹਨ। ਇਸ ਮੌਕੇ ਕਾਲਜ ਦੇ ਮੈਨਜਿੰਗ ਡਾਇਰੈਕਟਰ ਮਿ. ਕਮਲ ਸਿੰਗਲਾ, ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਚਹਿਲ, ਪ੍ਰਧਾਨ ਡਾ. ਵਿਜੈ ਸਿੰਗਲਾ ਅਤੇ ਪ੍ਰੀਤ ਇੰਦਰ ਸਿੰਘ ਚਹਿਲ ਨੇ ਸਾਂਝੇ ਤੌਰ ਤੇ ਵਿਦਿਆਰਥੀਆਂ ਨੂੰ ਭਵਿੱਖ ਲਈ ਸਭਕਾਮਨਾਵਾਂ ਦਿੱਤੀਆਂ।