27 ਜੁਲਾਈ (ਨਾਨਕ ਸਿੰਘ ਖੁਰਮੀ) ਬੁਢਲਾਡਾ: ਮਾਲਵਾ ਇਲਾਕੇ ਦੀ ਸਿਰਮੌਰ ਸੰਸਥਾ ਕ੍ਰਿਸ਼ਨਾ ਕਾਲਜ ਰੱਲੀ (ਬੁਢਲਾਡਾ) ਵਲੋਂ ਇਲਾਕੇ ਦੇ ਘਰ-ਘਰ ਵਿੱਚ ਸਿੱਖਿਆ ਪਹੁੰਚਾਉਣ ਦਾ ਸੰਕਲਪ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ ਜੀ ਅਤੇ ਚੇਅਰਮੈਨ ਸੁਖਵਿੰਦਰ ਸਿੰਘ ਚਹਿਲ ਨੇ ਦੱਸਿਆ ਕਿ ਕਾਲਜ ਵਿੱਚ ਵੱਖ-2 ਯੂਨੀਵਰਸਿਟੀਆਂ ਅਤੇ ਬੋਰਡਾਂ ਵਲੋਂ ਮਾਨਤਾ ਪ੍ਰਾਪਤ ਕਈ ਤਰ੍ਹਾਂ ਦੇ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ ਜਿਸ ਦੁਆਰਾ ਇਲਾਕੇ ਦੇ ਘਰ-ਘਰ ਸਿੱਖਿਆ ਪਹੁੰਚਾਉਣ ਦਾ ਸੰਕਲਪ ਪੂਰਾ ਹੋਵੇਗਾ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆਂ ਕਿ ਕਾਲਜ ਵਿੱਚ ਰੈਗੂਲਰ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ, ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ, ਪੰਜਾਬ ਨਰਸਿੰਗ ਰਜਿਸਟ੍ਰੇਸ਼ਨ ਕੌਸਲ ਮੋਹਾਲੀ,ਪੰਜਾਬ ਟੈਕਨੀਕਲ ਬੋਰਡ ਚੰਡੀਗੜ੍ਹ ਨਾਲ ਸੰਬੰਧਿਤ ਕਈ ਪ੍ਰਕਾਰ ਦੇ ਕੋਰਸ ਸਫ਼ਲਤਾ ਪੂਰਵਕ ਚੱਲ ਰਹੇ ਹਨ। ਉਥੇ ਹੀ ਕਾਲਜ ਵਲੋਂ ਆਪਣੇ ਸੰਕਲਪ ਨੂੰ ਪੂਰਾ ਕਰਨ ਲਈ ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਪਟਿਆਲਾ, ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ (ਓਪਨ ਬੋਰਡ), ਨੈਸ਼ਨਲ ਇੰਸਟੀਟਿਊਟ ਆਫ਼ ਓਪਨ ਸਕੂਲਿੰਗ ਅਤੇ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੇ ਸਕਿਲਡ ਕੋਰਸਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਨਾਲ ਘਰ ਬੈਠੇ ਅਤੇ ਸਰਕਾਰੀ ਜਾਂ ਪ੍ਰਾਈਵੇਟ ਨੌਕਰੀ ਕਰਨ ਵਾਲੇ ਵਿਅਕਤੀ ਇਨ੍ਹਾਂ ਕੋਰਸਾਂ ਵਿੱਚ ਦਾਖਲਾ ਲੈ ਕੇ ਸੀਮਤ ਫ਼ੀਸਾਂ ਵਿੱਚ ਸਿੱਖਿਆ ਹਾਸਲ ਕਰ ਸਕਦੇ ਹਨ ਜਿਸ ਦਾ ਲਾਭ ਇਲਾਕੇ ਦੇ ਬਹੁਤ ਸਾਰੇ ਵਿਦਿਆਰਥੀ ਉੱਠਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੋਰਸਾਂ ਵਿੱਚ ਦਾਖਲੇ ਨਿਰੰਤਰ ਜਾਰੀ ਹਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਕਾਲਜ ਪ੍ਰਿੰਸੀਪਲ ਡਾ. ਗੁਰਪ੍ਰੀਤ ਸਿੰਘ ਮੱਲ੍ਹੀ ਨੇ ਦੱਸਿਆਂ ਕਿ ਕ੍ਰਿਸ਼ਨਾ ਕਾਲਜ ਰੱਲੀ ਵਲੋਂ ਘਰ- ਘਰ ਸਿੱਖਿਆ ਪਹੁੰਚਾਉਣ ਦਾ ਜੋ ਸੰਕਲਪ ਲਿਆ ਗਿਆ ਹੈ ਉਹ ਇਲਾਕੇ ਲਈ ਵਰਦਾਨ ਸਾਬਤ ਹੋਵੇਗਾ। ਇਸ ਲਈ ਕਾਲਜ ਵਿੱਚ ਰੈਗੂਲਰ ਅਤੇ ਓਪਨ ਮੋਡ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੀ ਭਾਰੀ ਭੀੜ ਲੱਗੀ ਹੋਈ ਹੈ। ਇਸ ਮੌਕੇ ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ।