ਮਾਨਸਾ, 22 ਅਪਰੈਲ (ਨਾਨਕ ਸਿੰਘ ਖੁਰਮੀ)
ਪੰਜਾਬੀ ਯੂਨੀਵਰਸਿਟੀ ਪਟਿਆਲਾ ਨਾਲ ਸੰਬੰਧਿਤ ਕ੍ਰਿਸ਼ਨਾ ਕਾਲਜ ਆਫ ਹਾਇਰ ਐਜੂਕੇਸ਼ਨ ਰੱਲੀ,(ਬੁਢਲਾਡਾ) ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਸੈਮੀਨਾਰ ਕਰਵਾਇਆ ਗਿਆ ਇਸ ਪ੍ਰੋਗਰਾਮ ਵਿੱਚ ਮੁੱਖ ਬੁਲਾਰੇ ਦੇ ਤੌਰ ‘ਤੇ ਐਸਆਈ ਅਮਰੀਕ ਸਿੰਘ ਐਸਐਚਓ ਥਾਣਾ ਸਦਰ ਬੁਢਲਾਡਾ ਨੇ ਸ਼ਿਰਕਤ ਕੀਤੀ ਉਹਨਾਂ ਨੇ ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਰਕਾਰ ਵੱਲੋਂ ਮੋਬਾਇਲ ਨੰਬਰ ਜਾਰੀ ਕੀਤਾ ਗਿਆ ਹੈ ਅਤੇ ਇਸ ਸਮੱਸਿਆ ਨਾਲ ਪੀੜਿਤ ਲੋਕਾਂ ਨੂੰ ਮੁੱਖ ਧਾਰਾ ਵਿੱਚ ਲਿਆਉਣ ਲਈ ਨਸ਼ਾ ਛੁਡਾਊ ਅਤੇ ਪੁਨਰਵਾਸ ਕੇਂਦਰ ਸਥਾਪਿਤ ਕੀਤੇ ਗਏ ਹਨ। ਪ੍ਰੋਗਰਾਮ ਦੇ ਅਖੀਰ ਵਿੱਚ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਕਮਲ ਸਿੰਗਲਾ, ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਚਹਿਲ, ਸਕੱਤਰ ਸ੍ਰੀ ਸਤਪਾਲ ਸਿੰਘ ਚਹਿਲ ਅਤੇ ਪ੍ਰਧਾਨ ਡਾਕਟਰ ਵਿਜੇ ਸਿੰਗਲਾ ਜੀ ਵੱਲੋਂ ਆਏ ਹੋਏ ਮਹਿਮਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਕਾਲਜ ਸੁਪਰਡੈਂਟ ਜਗਸੀਰ ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਪ੍ਰੋਫੈਸਰ ਸਰਬਜੀਤ ਸਿੰਘ ਸਰਾਂ (ਪੰਜਾਬੀ ਵਿਭਾਗ )ਵੱਲੋਂ ਕੀਤਾ ਗਿਆ।
ਕ੍ਰਿਸ਼ਨਾ ਕਾਲਜ ਰੱਲੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਵਿਸ਼ੇ ਤੇ ਸੈਮੀਨਾਰ ਦਾ ਆਯੋਜਨ

Leave a comment