ਮਾਨਸਾ, 21 ਜੁਲਾਈ
ਸਿਵਲ ਸਰਜਨ ਮਾਨਸਾ, ਡਾਕਟਰ ਰਣਜੀਤ ਸਿੰਘ ਰਾਏ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਹਤ ਬਲਾਕ ਖਿਆਲਾ ਕਲਾਂ ਦੇ ਐੱਸ.ਐੱਮ.ਓ. ਡਾਕਟਰ ਬਲਜਿੰਦਰ ਕੌਰ ਦੀ ਨਿਗਰਾਨੀ ਹੇਠ ਅੱਜ ਸੀ.ਐੱਚ.ਸੀ. ਖਿਆਲਾ ਕਲਾਂ ਵਿਖੇ ਇੱਕ ਅਹਿਮ ਟੀਕਾਕਰਨ ਰੀਵਿਊ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਜ਼ਿਲ੍ਹਾ ਟੀਕਾਕਰਨ ਅਫ਼ਸਰ, ਡਾ. ਬਲਜੀਤ ਕੌਰ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਕੰਵਲਪ੍ਰੀਤ ਕੌਰ ਬਰਾੜ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।
ਮੀਟਿੰਗ ਦੌਰਾਨ ਬਲਾਕ ਖਿਆਲਾ ਕਲਾਂ ਦੀਆਂ ਸਮੂਹ ਮਲਟੀਪਰਪਜ਼ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ਼ ਹੈਲਥ ਵਰਕਰ (ਫੀਮੇਲ) ਨਾਲ ਟੀਕਾਕਰਨ, ਫੈਮਲੀ ਪਲੈਨਿੰਗ ਅਤੇ ਐਮ.ਡੀ.ਆਰ. (MDR) ਨਾਲ ਸਬੰਧਤ ਕਾਰਜਾਂ ਬਾਰੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਚਾਨਣ ਦੀਪ ਸਿੰਘ, ਕਾਰਜਕਾਰੀ ਬਲਾਕ ਐਜੂਕੇਟਰ, ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਸਿਹਤ ਸੇਵਾਵਾਂ ਵਿੱਚ ਕੀਤੇ ਜਾ ਰਹੇ ਕੰਮ ਦੀ ਸਮੀਖਿਆ ਕਰਨਾ ਅਤੇ ਉਨ੍ਹਾਂ ਵਿੱਚ ਹੋਰ ਸੁਧਾਰ ਲਿਆਉਣ ਲਈ ਰਣਨੀਤੀਆਂ ਤਿਆਰ ਕਰਨਾ ਸੀ।
ਜ਼ਿਲ੍ਹਾ ਟੀਕਾਕਰਨ ਅਫ਼ਸਰ ਅਤੇ ਪਰਿਵਾਰ ਭਲਾਈ ਅਫ਼ਸਰ ਨੇ ਸਿਹਤ ਕਰਮੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟੀਕਾਕਰਨ ਅਤੇ ਫੈਮਲੀ ਪਲੈਨਿੰਗ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਹੈ ਤਾਂ ਜੋ ਸਿਹਤ ਸੇਵਾਵਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚ ਸਕੇ। ਉਨ੍ਹਾਂ ਨੇ ਹਾਈ ਰਿਸਕ ਗਰਭਵਤੀ ਔਰਤਾਂ ਦੀ ਵਿਸ਼ੇਸ਼ ਦੇਖਭਾਲ ‘ਤੇ ਵੀ ਜ਼ੋਰ ਦਿੱਤਾ।
ਮੀਟਿੰਗ ਵਿੱਚ ਜਗਦੇਵ ਸਿੰਘ ਆਸ਼ਾ ਕੁਆਰਡੀਨੇਟਰ, ਜਗਸੀਰ ਕੌਰ ਬੀ.ਐੱਸ.ਏ. ਅਤੇ ਜੋਤੀ ਇਨਫਰਮੇਸ਼ਨ ਅਸਿਸਟੈਂਟ ਨੇ ਰਿਪੋਰਟਿੰਗ ਪ੍ਰਣਾਲੀ ਬਾਰੇ ਵਿਸਤ੍ਰਿਤ ਚਰਚਾ ਕੀਤੀ। ਇਸ ਮੌਕੇ ਸਿਹਤ ਬਲਾਕ ਖਿਆਲਾ ਕਲਾਂ ਦੀਆਂ ਸਮੂਹ ਮ. ਪ. ਹ. ਸ. (ਫੀਮੇਲ) ਅਤੇ ਮ. ਪ. ਹ. ਵ. (ਫੀਮੇਲ) ਹਾਜ਼ਰ ਸਨ।
ਕੈਪਸਨ : ਸਿਹਤ ਬਲਾਕ ਖਿਆਲਾ ਕਲਾਂ ਵਿਖੇ ਟੀਕਾਕਰਨ ਅਤੇ ਪਰਿਵਾਰ ਭਲਾਈ ਸੇਵਾਵਾਂ ਦੀ ਸਮੀਖਿਆ ਮੀਟਿੰਗ ਦਾ ਦ੍ਰਿਸ਼।