ਮਾਨਸਾ,20 ਮਈ ( ਨਾਨਕ ਸਿੰਘ ਖੁਰਮੀ) ਮਾਨਸਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ”ਖੁਆਰ ਹੋਇ ਸਭਿ ਮਿਲੈਂਗੇ,,
‘ਗੁਰਮਿਤ ਸਮਾਗਮ ‘ 24 ਮਈ ਦਿਨ ਸ਼ਨੀਵਾਰ ਨੂੰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਜੀ ਗੜਗੱਜ ਵਿਸ਼ੇਸ਼ ਤੌਰ ਤੇ ਪਹੁੰਚ ਰਹੇ ਹਨ । ਇਸ ਸਬੰਧੀ ਜਾਣਾਕਾਰੀ ਦਿੰਦਿਆਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਦੇ ਮੁੱਖ ਸੇਵਾਦਾਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਗੁਰਮਿਤ ਵਿਚਾਰਾ ਕਰਨ ਲਈ ਗਿਆਨੀ ਕੁਲਦੀਪ ਸਿੰਘ ਗੜਗੱਜ ( ਸਿੰਘ ਸਾਹਿਬ ਜੱਥੇਦਾਰ ਸ੍ਰੀ ਅਕਾਲ ਤਖਤ ਸਾਹਿਬ, ਸ਼੍ਰੀ ਅੰਮ੍ਰਿਤਸਰ ਸਾਹਿਬ) 24 ਮਈ ਦਿਨ ਸ਼ਨੀਵਾਰ ਨੂੰ ਦੁਪਹਿਰ 2 ਵਜੇ ਪਿੰਡ ਗਾਦੜ ਪੱਤੀ ਬੋਹਾ ਸਿੱਖ ਸਘੰਰਸ਼ ਵਿੱਚ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਨਗੇ ਉਪਰੰਤ ਪਿੰਡ ਬਹਾਦੁਰ ਨੇੜੇ ਬਰੇਟਾ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਹਾਜ਼ਰੀ ਭਰਨਗੇ ਉਪਰੰਤ ਸ਼ਾਮ 5 ਵਜੇ ਪਿੰਡ ਮਾਨਬੀਬੜੀਆਂ ਨੇੜੇ ਮੂਸਾ ਗੁਰਦੁਆਰਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਹਾਜ਼ਰੀਆਂ ਭਰਨਗੇ ਅਤੇ ਪਿੰਡ ਦੇ ਲੱਗ ਭੱਗ ਦਸ ਸਿੱਖ ਨੋਜਵਾਨ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਥਿਆ ਸੰਪੂਰਨ ਕੀਤੀ ਹੈ ਉਹਨਾਂ ਸਿੰਘਾਂ ਦਾ ਸਨਮਾਨ ਕਰਨਗੇ ਉਪਰੰਤ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਵੱਲੋਂ ਸਿੰਘ ਸਾਹਿਬ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ ਉਹਨਾਂ ਆਸ ਪਾਸ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਪਹੁੰਚ ਕੇ ਸਮਾਗਮ ਦਾ ਲਾਹਾ ਪ੍ਰਾਪਤ ਕਰਨ। ਉਹਨਾਂ ਸ਼ਹੀਦ ਬਾਬਾ ਦੀਪ ਸਿੰਘ ਸੇਵਾ ਦਲ ਨਾਲ ਜੁੜੇ ਹੋਵੋ ਸਿੰਘਾਂ ਨੂੰ ਆਪਣੇ ਨੇੜਲੇ ਸਮਾਗਮ ਵਿੱਚ ਹਾਜ਼ਰੀ ਭਰਨ ਲਈ ਬੇਨਤੀ ਕੀਤੀ।