*ਬਾਬਾ ਭਾਈ ਗੁਰਦਾਸ ਵਿਖੇ ਖੂਨਦਾਨ ਕੈਂਪ ਦਾ ਕੀਤਾ ਆਯੋਜਨ
ਮਾਨਸਾ, 09 ਸਤੰਬਰ :
ਬਾਬਾ ਭਾਈ ਗੁਰਦਾਸ ਵਿਖੇ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ 42ਵੀਂ ਬਰਸੀ ਮੌਕੇ ਖੂਨਦਾਨ ਕੈਂਪ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਾਨਸਾ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ ਵਿਸ਼ੇਸ਼ ਤੌਰ ’ਤੇ ਸ਼ਾਮਿਲ ਹੋਏ। ਇਸ ਮੌਕੇ ਵਿਧਾਇਕ ਮਾਨਸਾ ਸ਼੍ਰੀ ਵਿਜੈ ਸਿੰਗਲਾ, ਵਿਧਾਇਕ ਸਰਦੂਲਗੜ੍ਹ ਸ਼੍ਰੀ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਮੌਜੂਦ ਸਨ।
ਇਸ ਮੌਕੇ ਉਨ੍ਹਾਂ ਵੱਲੋਂ ਸ਼ਮਾ ਰੌਸ਼ਣ ਕਰਕੇ ਖੂਨਦਾਨ ਕੈਂਪ ਦਾ ਆਗਾਜ਼ ਕੀਤਾ ਗਿਆ। ਉਨ੍ਹਾਂ ਕਿਹਾ ਕਿ ਖੂਨਦਾਨ ਇੱਕ ਬਹੁਤ ਹੀ ਵੱਡਾ ਦਾਨ ਹੈ, ਜਿਸ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ ਅਤੇ ਸਾਨੂੰ ਖੂਨਦਾਨ ਕਰਨ ਦੇ ਲਈ ਲੋਕਾਂ ਨੂੰ ਪ੍ਰੇਰਿਤ ਕਰਨਾ ਚਾਹੀਦਾ ਹੈ। ਉਨ੍ਹਾਂ ਖੂਨਦਾਨ ਕਰਨ ਵਾਲੇ ਵਿਅਕਤੀਆਂ ਨੂੰ ਸਨਮਾਨ ਚਿੰਨ੍ਹ, ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ।
ਕੈਂਪ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਾ ਸਨਮਾਨ ਗੁਰੂ ਨਾਨਕ ਚੈਰੀਟੇਬਲ ਟਰੱਸਟ ਵੱਲੋਂ ਸਿਰਪਾਓ ਪਾ ਕੇ ਕੀਤਾ ਗਿਆ। ਇਸ ਮੌਕੇ ਡੇਰੇ ਦੇ ਸੰਸਥਾਪਕ ਸ਼੍ਰੀ ਨਿਰਵਾਣ ਕੇਸ਼ਵ ਮੁਨੀ ਜੀ, ਪੈਨਲ ਐਡਵੋਕੇਟ ਮਿਸ. ਬਲਵੀਰ ਕੌਰ, ਸੰਦੀਪ ਮਿੱਤਲ, ਮਨਜੀਤ ਮਸੌਣ ਅਤੇ ਹੋਰ ਪਤਵੰਤੇ ਮੌਜੂਦ ਸਨ।
ਖੂਨਦਾਨ ਕਰਨ ਨਾਲ ਅਸੀਂ ਬਹੁਤ ਸਾਰੀਆਂ ਜ਼ਿੰਦਗੀਆਂ ਨੂੰ ਬਚਾ ਸਕਦੇ ਹਾਂ-ਸਕੱਤਰ ਗੁਰਜੀਤ ਕੌਰ
Leave a comment