10 ਸਤੰਬਰ (ਨਾਨਕ ਸਿੰਘ ਖੁਰਮੀ) ਬੁਢਲਾਡਾ: ਖੇਡਾਂ ਵਤਨ ਪੰਜਾਬ ਦੀਆਂ 21 ਸਾਲਾ ਉਮਰ ਵਰਗ ਵਿਚ ਗੁਰੂ ਨਾਨਕ ਕਾਲਜ ਬੁਢਲਾਡਾ ਦਾ ਬਲਾਕ ਬੁਢਲਾਡਾ ਵਿਚ ਪ੍ਰਦਰਸ਼ਨ ਸ਼ਾਨਦਾਰ ਰਿਹਾ ਹੈ। ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਕਿਹਾ ਕਿ ਖੇਡਣਾ ਤੰਦਰੁਸਤ ਹੋਣ ਦੀ ਨਿਸ਼ਾਨੀ ਹੈ। ਖੇਡਾਂ ਵਤਨ ਪੰਜਾਬ ਦੀਆਂ ਵਿੱਚ ਨੌਜਵਾਨਾਂ ਨੂੰ ਖੇਡਾਂ ਦੇ ਪ੍ਰਤੀ ਉਤਸਾਹਿਤ ਕਰਨ ਦੇ ਲਈ ਅਤੇ ਪੰਜਾਬ ਦੀਆਂ ਪੁਰਾਤਨ ਖੇਡਾਂ ਦੇ ਨਾਲ ਜੋੜਨ ਦੇ ਲਈ ਬੇਹੱਦ ਵੱਡਾ ਉਪਰਾਲੇ ਕੀਤੇ ਜਾ ਰਹੇ ਹਨ। ਗੁਰੂ ਨਾਨਕ ਕਾਲਜ ਬੁਢਲਾਡਾ ਖੇਡਾਂ ਦੇ ਖੇਤਰ ਵਿਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪ੍ਰਾਪਤੀਆਂ ਕਰਨ ਵਾਲੇ ਪਹਿਲੇ ਕਾਲਜਾਂ ਵਿਚ ਆਉਂਦਾ ਹੈ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਰਮਨਦੀਪ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਪਹਿਲੇ ਦਿਨ ਲੜਕੀਆਂ ਦੇ ਵਰਗ ਵਿਚ ਵਾਲੀਬਾਲ ਅਤੇ ਖੋ-ਖੋ ਵਿਚ ਪਹਿਲਾ ਸਥਾਨ ਹਾਸਲ ਕੀਤਾ। ਲੜਕਿਆਂ ਦੇ ਵਰਗ ਵਿਚ ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਖੋ ਖੋ ਦੇ ਮੁਕਾਬਲਿਆਂ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਐਥਲੈਟਿਕਸ ਦੇ ਮੁਕਾਬਲਿਆਂ ਵਿਚ ਹਰਪ੍ਰੀਤ ਕੌਰ 5000 ਮੀਟਰ ਦੌੜ ਵਿਚ ਗੋਲਡ ਮੈਡਲ, ਸੁਖਦੀਪ ਸਿੰਘ ਨੇ ਲੰਬੀ ਛਾਲ ਵਿਚ ਗੋਲਡ ਮੈਡਲ, ਲੈਨਿਨ ਨੇ ਸਿਲਵਰ ਮੈਡਲ, ਸਵਰਨ ਸਿੰਘ ਨੇ ਗੋਲਾ ਸੁੱਟਣ ਵਿੱਚ ਸਿਲਵਰ ਮੈਡਲ, ਰਜੀਆ ਨੇ 100 ਮੀਟਰ ਦੌੜ ਵਿਚ ਸਿਲਵਰ ਮੈਡਲ ਅਤੇ ਰਜੀਆ ਨੇ ਲੰਬੀ ਛਾਲ ਵਿਚ ਕਾਂਸੀ ਦਾ ਮੈਡਲ ਪ੍ਰਾਪਤ ਕੀਤਾ। ਦੂਜੇ ਦਿਨ ਹੋਏ ਐਥਲੈਟਿਕਸ ਦੇ ਮੁਕਾਬਲਿਆਂ ਵਿੱਚ ਨਵਜੋਤ ਸਿੰਘ 400 ਮੀਟਰ ਦੌੜ ਵਿਚ ਗੋਲਡ ਮੈਡਲ, ਹਰਪ੍ਰੀਤ ਕੌਰ 1500 ਮੀਟਰ ਦੌੜ ਵਿਚ ਗੋਲਡ ਮੈਡਲ, ਜਸਦੀਪ ਸਿੰਘ 800 ਮੀਟਰ ਦੌੜ ਵਿਚ ਗੋਲਡ ਮੈਡਲ, ਸ਼ਿਵ ਨੇ 1500 ਮੀਟਰ ਦੌੜ ਵਿਚ ਗੋਲਡ ਮੈਡਲ, ਸਤੂਤੀ ਨੇ 400 ਮੀਟਰ ਦੌੜ ਵਿਚ ਗੋਲਡ ਮੈਡਲ, ਸੁਖਮਨ ਸਿੰਘ ਨੇ ਲੰਬੀ ਛਾਲ ਅਤੇ 100 ਮੀਟਰ ਦੌੜ ਵਿਚ ਸਿਲਵਰ ਮੈਡਲ ਪ੍ਰਾਪਤ ਕੀਤਾ। ਇਨ੍ਹਾਂ ਖਿਡਾਰੀਆਂ ਨੂੰ ਉਤਸ਼ਾਹਿਤ ਕਰਨ ਅਤੇ ਤਿਆਰ ਕਰਨ ਵਿਚ ਪ੍ਰੋ. ਗੁਰਪ੍ਰੀਤ ਕੌਰ ਅਤੇ ਸ. ਗੁਰਮੁਖ ਸਿੰਘ ਦੇ ਵਿਸ਼ੇਸ਼ ਯੋਗਦਾਨ ਰਿਹਾ ਹੈ।