ਸਕੂਲ ਦੇ 14 ਵਿਦਿਆਰਥੀਆਂ ਦੀ ਰਾਜ ਪੱਧਰੀ ਖੇਡਾਂ ਲਈ ਚੋਣ
ਬਰਨਾਲਾ, 4 ਅਕਤੂਬਰ () : ਪੰਜਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ–2 ਤਹਿਤ ਕਰਵਾਏ ਗਏ ਜਿਲ੍ਹਾ ਪੱਧਰੀ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਸਕੂਲ ਦੇ 14 ਖਿਡਾਰੀਆਂ ਦੀ ਚੋਣ ਰਾਜ ਪੱਧਰੀ ਖੇਡਾਂ ਲਈ ਹੋਈ ਹੈ। ਡੀ.ਪੀ.ਈ. ਗੁਰਚਰਨ ਸਿੰਘ ਬੇਦੀ ਨੇ ਦੱਸਿਆ ਕਿ ਕਬੱਡੀ ਨੈਸ਼ਨਲ ਸਟਾਇਲ ਵਿੱਚ ਸਕੂਲ ਦੇ ਖਿਡਾਰੀਆਂ ਨੇ ਅੰਡਰ 17 ਸਾਲ (ਲੜਕੇ) ਵਿੱਚ ਜਿਲ੍ਹੇ ਭਰ ਵਿੱਚੋਂ ਪਹਿਲਾ, ਅੰਡਰ 17 ਸਾਲ ਲੜਕੀਆਂ ਵਿੱਚ ਦੂਸਰਾ ਅਤੇ ਅੰਡਰ 14 ਸਾਲ ਲੜਕੀਆਂ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਸਵਾਗਤ ਕਰਦਿਆਂ ਪ੍ਰਿੰਸੀਪਲ ਪਰਮਿੰਦਰ ਕੌਰ ਅਤੇ ਸਮੂਹ ਸਟਾਫ ਨੇ ਉਮੀਦੀ ਕੀਤੀ ਕਿ ਇਹ ਖਿਡਾਰੀ ਭਵਿੱਖ ਵਿੱਚ ਵੀ ਸ਼ਾਨਦਾਰ ਪ੍ਰਾਪਤੀਆਂ ਕਰਕੇ ਇਸ ਸਕੂਲ ਅਤੇ ਆਪਣੇ ਮਾਤਾ–ਪਿਤਾ ਦਾ ਨਾਮ ਰੌਸ਼ਨ ਕਰਦੇ ਰਹਿਣਗੇ। ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਭੱਠਲ ਨੇ ਖਿਡਾਰੀਆਂ ਨੂੰ ਵਧਾਈਆਂ ਦਿੰਦੇ ਹੋਏ ਸਾਰੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੇਣ ਦਾ ਵਾਅਦਾ ਕੀਤਾ। ਇਸ ਮੌਕੇ ਸਮੂਹ ਸਟਾਫ ਅਤੇ ਵਿਦਿਆਰਥੀ ਮੌਜੂਦ ਸਨ।
ਫੋਟੋ ਕੈਪਸ਼ਨ : ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜੀਆ ਵਿਖੇ ਜੇਤੂ ਖਿਡਾਰੀਆਂ ਦਾ ਸਨਮਾਨ ਕਰਦੇ ਹੋਏ ਸਕੂਲ ਮੁਖੀ ਅਤੇ ਸਟਾਫ।