19 ਜਨਵਰੀ (ਕਰਨ ਭੀਖੀ) ਮਾਨਸਾ: ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਨੇ ਫੌਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 26 ਜਨਵਰੀ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਮਾਨਸਾ ਵਿਖੇ ਹੋਣ ਵਾਲੇ ਗਣਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ 02 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ‘ਨੋ ਡਰੋਨ ਜ਼ੋਨ’ ਘੋਸ਼ਿਤ ਕਰਦਿਆਂ ਡਰੋਨ ਕੈਮਰਿਆਂ ਨੂੰ ਉਡਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਲਗਾਈ ਹੈ।
ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਜ਼ਿਲ੍ਹਾ ਮਾਨਸਾ ਅੰਦਰ 26 ਜਨਵਰੀ, 2024 ਨੂੰ ਗਣਤੰਤਰਤਾ ਦਿਵਸ ਦੇ ਸਮਾਗਮ ਦੌਰਾਨ ਵੀ.ਆਈ.ਪੀ. ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਸਮਾਗਮ ਵਾਲੀ ਜਗ੍ਹਾ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈੱਡ ਜ਼ੋਨ ਘੋਸ਼ਿਤ ਕੀਤਾ ਗਿਆ ਹੈ ਅਤੇ ਇਸ ਮੌਕੇ ਕਿਸੇ ਨੂੰ ਵੀ ਡਰੋਨ ਕੈਮਰਾ ਉਡਾਉਣ ਦੀ ਇਜਾਜ਼ਤ ਨਹੀਂ ਹੋਵੇਗੀ।
ਇਹ ਹੁਕਮ 26 ਜਨਵਰੀ, 2024 ਲਈ ਲਾਗੂ ਰਹੇਗਾ।
ਗਣਤੰਤਰਤਾ ਦਿਵਸ ਮੌਕੇ ਸਮਾਗਮ ਵਾਲੀ ਜਗ੍ਹਾ ਦੇ 02 ਕਿਲੋਮੀਟਰ ਦੇ ਏਰੀਏ ਵਿਚ ਡਰੋਨ ਕੈਮਰੇ ਦੀ ਵਰਤੋਂ ’ਤੇ ਪਾਬੰਦੀ
Highlights
- #mansanews #republicday
Leave a comment