ਬਠਿੰਡਾ 19 ਜੁਲਾਈ
ਮਨਿਸਟੀਰੀਅਲ ਯੂਨੀਅਨ ਸਿੱਖਿਆ ਵਿਭਾਗ ਬਲਾਕ ਤਲਵੰਡੀ ਸਾਬੋ ਦੀ ਇੱਕ ਅਹਿਮ ਮੀਟਿੰਗ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਵਿਖੇ ਹੋਈ।
ਮੀਟਿੰਗ ਵਿੱਚ ਬਲਾਕ ਤਲਵੰਡੀ ਸਾਬੋ ਲਈ ਯੂਨੀਅਨ ਦੀ ਚੋਣ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਅਤੇ ਜਨਰਲ ਸਕੱਤਰ ਦਿਲਬਾਗ ਸਿੰਘ ਦੀ ਅਗਵਾਈ ਵਿੱਚ ਹੋਈ ।
ਮੀਟਿੰਗ ਵਿੱਚ ਸਰਵਸੰਮਤੀ ਨਾਲ ਗੁਰਮੀਤ ਸਿੰਘ ਮਾਨ ਬਲਾਕ ਪ੍ਰਧਾਨ ਅਤੇ ਵਿਸ਼ਵਦੀਪ ਸਿੰਘ ਬਲਾਕ ਜਨਰਲ ਸਕੱਤਰ ਚੁਣੇ ਗਏ।
ਅੰਤ ਵਿੱਚ ਗੁਰਮੀਤ ਸਿੰਘ ਮਾਨ ਨੇ ਕਿਹਾ ਕਿ ਉਹ ਦਿੱਤੀ ਹੋਈ ਜ਼ਿਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਚਰਨਜੀਤ ਕੌਰ, ਅਮਨਦੀਪ ਕੌਰ, ਬਲਵਿੰਦਰ ਕੌਰ, ਗੁਰਮੀਤ ਕੌਰ, ਪਰਮਜੀਤ ਕੌਰ, ਜਗਸੀਰ ਸਿੰਘ,ਜ਼ਿਲ੍ਹਾ ਖਜ਼ਾਨਚੀ ਸ੍ਰ ਜਗਪਿੰਦਰਪਾਲ ਸਿੰਘ ਬਰਾੜ,ਰਾਜੀਵ ਕੁਮਾਰ ਅਤੇ ਸੈਪੀ ਹਾਜ਼ਰ ਸਨ ।