ਬੁਢਲਾਡਾ, 17 ਮਈ ( ਨਾਨਕ ਸਿੰਘ ਖੁਰਮੀ) ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵੱਲੋਂ ਐਲਾਨੇ ਗਏ ਬਾਰਵੀਂ ਜਮਾਤ ਦੇ ਨਤੀਜੇ ਵਿੱਚ ਗੁਰੂ ਨਾਨਕ ਕਾਲਜੀਏਟ ਸੈਕੰਡਰੀ ਸਕੂਲ ਦਾ ਨਤੀਜਾ 100 ਫੀਸਦੀ ਰਿਹਾ ਹੈ। ਵਾਇਸ ਪ੍ਰਿੰਸੀਪਲ ਡਾ. ਰੇਖਾ ਕਾਲੜਾ ਨੇ ਕਿਹਾ ਕਿ ਕਾਲਜੀਏਟ ਸੈਕਡੰਰੀ ਸਕੂਲ ਦਾ ਨਤੀਜਾ ਸੌ ਫੀਸਦੀ ਰਿਹਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਪੜ੍ਹਨ ਰੁਚੀਆਂ ਦਾ ਨਤੀਜਾ ਹੈ ਕਿ ਇਨ੍ਹਾਂ ਵਿਚੋਂ ਬਹੁਤੇ ਵਿਦਿਆਰਥੀਆਂ ਦੇ ਨੰਬਰ ਨੱਬੇ ਪ੍ਰਤੀਸ਼ਤ ਦੇ ਕਰੀਬ ਆਏ ਹਨ। ਸਕੂਲ ਇੰਚਾਰਜ ਕੁਲਬੀਰ ਕੌਰ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਬਾਰਵੀਂ ਆਰਟਸ ਵਿੱਚੋਂ ਸੋਮਾ ਸਿੰਘ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਹਰਮਨ ਕੌਰ ਨੇ 91 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਪਰਵਾਜਪ੍ਰੀਤ ਕੌਰ ਨੇ 90 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਸਾਇੰਸ ਸਟਰੀਮ ਵਿੱਚੋਂ ਸਾਗਰ ਨੇ 92 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਦਲਜੀਤ ਸਿੰਘ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ ਅਤੇ ਰਵੀ ਸਿੰਘ ਨੇ 88 ਅਤੇ ਜਸ਼ਨਪ੍ਰੀਤ ਸਿੰਘ ਨੇ 88 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਕਾਮਰਸ ਸਟਰੀਮ ਵਿੱਚੋਂ ਜੋਤੀ ਸ਼ਰਮਾ ਨੇ 93 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਇਸਮੀਤ ਬਾਵਾ ਨੇ 90 ਫੀਸਦੀ ਅੰਕ ਪ੍ਰਾਪਤ ਕਰਕੇ ਦੂਜਾ ਸਥਾਨ, ਗੁਰਵੀਰ ਸਿੰਘ ਨੇ 89 ਫੀਸਦੀ ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ। ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ ਗਿਆਂ ਅਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।