ਬੁਢਲਾਡਾ, 15 ਨਵੰਬਰ ਨਾਨਕ ਸਿੰਘ ਖੁਰਮੀ
ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਨਾਨਕ ਦੇਵ ਜੀ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਅਧਾਰਿਤ ਸਾਹਿਤਕ ਮੁਕਾਬਲੇ (ਭਾਸ਼ਣ ਕਲਾ, ਕਾਵਿ ਉਚਾਰਨ ਅਤੇ ਕੁਇਜ਼) ਕਰਵਾਏ ਗਏ। ਜਿਸ ਵਿੱਚ ਇਲਾਕੇ ਦੇ ਪੰਦਰਾਂ ਦੇ ਕਰੀਬ ਸਕੂਲਾਂ ਨੇ ਹਿੱਸਾ ਲਿਆ। ਪ੍ਰੋਗਰਾਮ ਦੀ ਸ਼ੁਰੂਆਤ ਸੰਗੀਤ ਵਿਭਾਗ ਦੇ ਵਿਦਿਆਰਥੀਆਂ ਨੇ ਸ਼ਬਦ ਗਾਇਨ ਕਰਕੇ ਕੀਤੀ। ਆਏ ਹੋਏ ਮਹਿਮਾਨਾਂ ਨੂੰ ਜੀ ਆਇਆਂ ਆਖਦਿਆਂ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਨੇ ਗੁਰੂ ਨਾਨਕ ਪਾਤਸ਼ਾਹ ਦੇ ਜੀਵਨ, ਬਾਣੀ ਅਤੇ ਵਿਚਾਰਧਾਰਾ ਬਾਰੇ ਵਿਸਥਾਰ ਵਿੱਚ ਭਾਸ਼ਣ ਦਿੱਤਾ। ਡਾ. ਸੁਖਵਿੰਦਰ ਕੌਰ, ਮੁਖੀ ਇਤਿਹਾਸ ਵਿਭਾਗ ਨੇ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਸਾਖੀਆਂ ਨੂੰ ਕੇਂਦਰ ਵਿੱਚ ਰੱਖ ਕੇ ਗੁਰੂ ਸਾਹਿਬ ਦੀ ਸਿੱਖਿਆਵਾਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ।
ਇਨ੍ਹਾਂ ਸਾਹਿਤਕ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਵਿੱਚ ਆਪਣੀ ਪੇਸ਼ਕਾਰੀਆਂ ਦਿੱਤੀਆਂ। ਕਵਿਤਾ ਮੁਕਾਬਲਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦੀ ਵਿਦਿਆਰਥਣ ਬੇਅੰਤ ਕੌਰ ਨੇ ਪਹਿਲਾ ਸਥਾਨ, ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਨੇ ਦੂਜਾ ਸਥਾਨ ਅਤੇ ਗੁਰੂ ਨਾਨਕ ਕਾਲਜੀਏਟ ਸਕੂਲ ਬੁਢਲਾਡਾ ਦੀ ਵਿਦਿਆਰਥਣ ਸੋਹਲਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਭਾਸ਼ਣ ਕਲਾ ਦੇ ਮੁਕਾਬਲਿਆਂ ਵਿੱਚ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੇ ਪਹਿਲਾ ਸਥਾਨ, ਸ਼ਹੀਦ ਜਗਸੀਰ ਸਿੰਘ ਸਕੂਲ ਆਫ ਐਮੀਨੈਂਸ ਬੋਹਾ ਦੀ ਵਿਦਿਆਰਥਣ ਅਰਸ਼ਦੀਪ ਕੌਰ ਨੇ ਦੂਜਾ ਸਥਾਨ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਦੀ ਵਿਦਿਆਰਥਣ ਪ੍ਰਵੀਨ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਕੁਇਜ਼ ਮੁਕਾਬਲਿਆਂ ਵਿੱਚ ਗੁਰੂ ਨਾਨਕ ਕਾਲਜੀਏਟ ਸਕੂਲ ਬੁਢਲਾਡਾ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰੇਟਾ ਦੀ ਟੀਮ ਨੇ ਦੂਜਾ ਸਥਾਨ ਅਤੇ ਫਰੀਡਮ ਫਾਈਟਰ ਮਹਿਮਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਦੜਾ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜੱਜਮੈਂਟ ਦਿੰਦਿਆਂ ਬਤੌਰ ਜੱਜ ਭੂਮਿਕਾ ਨਿਭਾਅ ਰਹੇ ਪ੍ਰਿੰਸੀਪਲ ਦਰਸ਼ਨ ਸਿੰਘ ਬਰੇਟਾ, ਗੁਰਦੀਪ ਸਿੰਘ ਅਤੇ ਸ੍ਰੀ ਨਵਨੀਤ ਕੱਕੜ, ਜ਼ਿਲ੍ਹਾ ਕੋਆਰਡੀਨੇਟਰ ਅੱਪਰ ਪ੍ਰਾਇਮਰੀ ਨੇ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਸਾਰੇ ਵਿਦਿਆਰਥੀਆਂ ਨੇ ਬੜੇ ਚੰਗੇ ਤਰੀਕੇ ਨਾਲ ਪੇਸ਼ਕਾਰੀਆਂ ਦਿੱਤੀਆਂ ਹਨ। ਉਨਾਂ੍ਹ ਕਿਹਾ ਕਿ ਸਾਨੂੰ ਭਾਸ਼ਣ ਕਲਾ ਦੀ ਪੇਸ਼ਕਾਰੀ ਸਮੇਂ ਕੁਝ ਤਕਨੀਕੀ ਗੱਲਾਂ ਨੂੰ ਧਿਆਨ ਵਿੱਚ ਰੱਖਣਾ ਚਾਹੀਦਾ ਹੈ ਤਾਂ ਕਿ ਭਾਸ਼ਣ ਪੇਪਰ ਰੀਡਿੰਗ ਨਾ ਬਣੇ। ਉਨ੍ਹਾਂ ਕਿਹਾ ਕਿ ਆਉਂਦੇ ਮਹੀਨਿਆਂ ਵਿੱਚ ਅਸੀਂ ਸੰਸਥਾ ਵਿੱਚ ਕਵਿਤਾ ਅਤੇ ਭਾਸ਼ਣ ਤਿਆਰ ਕਰਵਾਉਂਦੇ ਗਾਈਡ ਅਧਿਆਪਕਾਂ ਦੀ ਇਕ ਸੱਤ ਰੋਜ਼ਾ ਵਰਕਸ਼ਾਪ ਲਗਾਵਾਂਗੇ ਜਿੱਥੋਂ ਸਾਡੇ ਵਿਦਿਆਰਥੀਆਂ ਵਿੱਚ ਹੋਰ ਵੀ ਨਿਖਾਰ ਆਵੇਗਾ। ਕੁਇਜ਼ ਮਾਸਟਰ ਦੀ ਭੂਮਿਕਾ ਡਾ. ਹਰਵਿੰਦਰਜੀਤ ਸਿੰਘ ਮੁਖੀ ਲਾਇਬਰੇਰੀ ਸਾਇੰਸ ਵਿਭਾਗ ਨੇ ਨਿਭਾਈ।
ਪ੍ਰੋਗਰਾਮ ਕੋਆਰਡੀਨੇਟਰ ਡਾ. ਰੇਖਾ ਕਾਲੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਬਾਰੇ ਵਿਦਿਆਰਥੀਆਂ ਨਾਲ ਵਿਚਾਰ ਸਾਂਝੇ ਕੀਤੇ। ਸਟੇਜ ਸੰਚਾਲਨ ਦੀ ਭੂਮਿਕਾ ਪ੍ਰੋ. ਅਮਨਿੰਦਰ ਕੌਰ ਨੇ ਨਿਭਾਈ। ਇਸ ਮੌਕੇ ਡਾ. ਰੁਪਿੰਦਰਜੀਤ ਕੌਰ, ਡਾ. ਤਨੂੰਪ੍ਰੀਤ ਕੌਰ, ਪ੍ਰੋ. ਮਨੀਸ਼ਾ, ਪ੍ਰੋ. ਸਿਮਰਜੀਤ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ, ਪ੍ਰੋ. ਮਨਜੀਤ ਸਿੰਘ, ਪ੍ਰੋ. ਕਵਲਜੀਤ ਕੌਰ, ਪ੍ਰੋ. ਗਗਨਦੀਪ ਸ਼ਰਮਾਂ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਜਗਪ੍ਰੀਤ ਕੌਰ ਅਤੇ ਪ੍ਰੋ. ਜਗਪ੍ਰੀਤ ਸਿੰਘ ਹਾਜ਼ਰ ਸਨ।