ਬੁਢਲਾਡਾ 21 ਅਗਸਤ (ਨਾਨਕ ਸਿੰਘ ਖੁਰਮੀ)ਉੱਤਰੀ ਭਾਰਤ ਦੀ ਸਿਰਮੌਰ ਅਤੇ ਆਟੋਨੌਮਸ ਸੰਸਥਾ ਗੁਰੂ ਨਾਨਕ ਕਾਲਜ ਬੁਢਲਾਡਾ ਵਿਖੇ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ‘ਕਾਗਜ਼ ਬਚਾਓ ਰੁੱਖ ਲਗਾਓ ‘ ਮੁਹਿੰਮ ਤਹਿਤ ਲਾਇਬਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਵਲੋਂ ਵਿਸ਼ੇਸ਼ ਸੈਮੀਨਾਰ ਦਾ ਆਯੋਜਨ ਕੀਤਾ ਗਿਆ । ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕ ਸਾਹਿਬਾਨ ਨੇ ਭਾਗ ਲਿਆ । ਇਸ ਸਮੇਂ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਪ੍ਰਿੰਸੀਪਲ ਡਾ. ਨਰਿੰਦਰ ਸਿੰਘ ਜੀ ਨੇ ਵਾਤਾਵਰਣ ਦੀ ਸਾਫ਼ ਸਫ਼ਾਈ ਅਤੇ ਕੁਦਰਤ ਨਾਲ ਇਕਮਿਕ ਹੋ ਕੇ ਜੀਵਨ ਜਿਊਣ ਬਾਰੇ ਵੱਖ-ਵੱਖ ਉਦਾਹਰਨਾਂ ਦੇ ਕੇ ਆਪਣੇ ਵਿਚਾਰ ਸਾਂਝੇ ਕੀਤੇ। ਉਹਨਾਂ ਦੱਸਿਆ ਕਿ ਅੱਜ ਦੇ ਸਮੇਂ ਵਿੱਚ ਸਾਨੂੰ ਕਾਗਜ਼ ਦੀ ਘੱਟ ਤੋਂ ਘੱਟ ਵਰਤੋਂ ਕਰਕੇ ਸਾਡੇ ਵਾਤਾਵਰਨ ਅਤੇ ਦਰੱਖਤਾਂ ਨੂੰ ਬਚਾਉਣਾ ਚਾਹੀਦਾ ਹੈ ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੌਣ ਪਾਣੀ ਬਚਾਅ ਕੇ ਰੱਖ ਸਕੀਏ । ਇਸ ਸਮੇਂ ਡਾ. ਬਬਲਦੀਪ ਕੌਰ, ਸਹਾਇਕ ਪ੍ਰੋਫੈਸਰ ਕੈਮਿਸਟਰੀ ਵਿਭਾਗ ਨੇ ਕਾਗਜ਼ ਬਚਾਓ ਵਿਸ਼ੇ ਤੇ ਵਿਸ਼ੇਸ਼ ਲੈਕਚਰ ਦਿੱਤਾ ਅਤੇ ਕਾਗਜ਼ ਨੂੰ ਦੁਬਾਰਾ ਵਰਤੋਂ ਵਿੱਚ ਲਿਆਉਣ ਵਾਲੀਆਂ ਵਿਧੀਆਂ ਵਿਦਿਆਰਥੀਆਂ ਨਾਲ ਸਾਂਝੀਆਂ ਕੀਤੀਆਂ । ਉਹਨਾਂ ਦੱਸਿਆ ਕਿ ਕਾਗਜ਼ ਤਿਆਰ ਕਰਨ ਲਈ ਬਹੁਤ ਸਾਰੇ ਦਰੱਖਤਾਂ ਦੀ ਕਟਾਈ ਹਰ ਸਾਲ ਕੀਤੀ ਜਾਂਦੀ ਹੈ ਜਿਸ ਨਾਲ ਆਕਸੀਜਨ ਦਾ ਪੱਧਰ ਦਿਨੋਂ ਦਿਨ ਘੱਟ ਰਿਹਾ ਹੈ ਅਤੇ ਪ੍ਰਦੂਸ਼ਨ ਵੱਧ ਰਿਹਾ ਹੈ। ਇਸ ਸਮੇਂ ਲਾਇਬਰੇਰੀ ਅਤੇ ਸੂਚਨਾ ਵਿਗਿਆਨ ਵਿਭਾਗ ਦੇ ਮੁਖੀ ਡਾ. ਹਰਵਿੰਦਰਜੀਤ ਸਿੰਘ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ । ਸੈਮੀਨਾਰ ਦੇ ਅਖੀਰ ਵਿੱਚ ਡਾ. ਇੰਦਰਜੀਤ ਸਿੰਘ ਨੇ ਆਏ ਹੋਏ ਪ੍ਰੋਫੈਸਰ ਸਾਹਿਬਾਨ ਅਤੇ ਵਿਦਿਆਰਥੀਆਂ ਦਾ ਧੰਨਵਾਦ ਕੀਤਾ । ਇਸ ਸਮੇਂ ਹੋਰਨਾਂ ਤੋਂ ਇਲਾਵਾ ਡਾ. ਸੰਧਿਆ ਵਾਤਿਸ, ਪ੍ਰੋ. ਗੁਰਦੀਪ ਸਿੰਘ, ਪ੍ਰੋ. ਗੁਰਪ੍ਰੀਤ ਸਿੰਘ , ਪ੍ਰੋ. ਗੁਰਵਿੰਦਰ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ ।