By using this site, you agree to the Privacy Policy and Terms of Use.
Accept
Des PunjabDes Punjab
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
    ਅੰਤਰਰਾਸ਼ਟਰੀ
    Show More
    Top News
    ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਨੇ ਅਰਸ਼ਦ ਨਦੀਮ ਨੂੰ ਦਿੱਤੀ ਲਗਜ਼ਰੀ ਕਾਰ
    11 months ago
    ਪਾਕਿਸਤਾਨ ‘ਚ ਰੇਲ ਹਾਦਸੇ ‘ਚ 22 ਲੋਕਾਂ ਦੀ ਮੌਤ, 100 ਦੇ ਕਰੀਬ ਜ਼ਖਮੀ
    2 years ago
    ਬੈਲਜੀਅਮ ਦੇ ਸ਼ਹਿਰ ਈਪਰ ਵਿਖੇ 325ਵੇਂ ਖਾਲਸਾ ਸਾਜਨਾ ਦਿਵਸ ਮੌਕੇ ਪਹਿਲੀ ਸੰਸਾਰ ਜੰਗ ਦੇ ਸ਼ਹੀਦਾਂ ਨੂੰ ਸਮਰਪਿਤ ਸਮਾਗਮ ਦਾ ਆਯੋਜਨ
    1 year ago
    Latest News
    ਯੂ.ਕੇ. ਸੰਸਦ ‘ਚ ਇਤਿਹਾਸ ਰਚਿਆ – ਪਹਿਲੀ ਵਾਰ ਸਿੱਖ ਸੰਸਦ ਮੈਂਬਰ ਦਾ ਚਿੱਤਰ ਬਰਤਾਨਵੀ ਰਾਜੇ-ਰਾਣੀਆਂ ਦੇ ਚਿੱਤਰਾਂ ਬਰਾਬਰ ਲਗਾਇਆ
    8 months ago
    ਕੈਨੇਡਾ ਦੀ ਆਰਥਿਕਤਾ ‘ਤੇ ਮੰਦੀ ਦਾ ਪਰਛਾਵਾਂ\ਜਗਦੀਸ਼ ਸਿੰਘ ਚੋਹਕਾ
    8 months ago
    ਕਾਸ਼! ਸਾਡੀਆਂ ਲਾਇਬ੍ਰੇਰੀਆਂ ਵੀ  ਅਮਰੀਕੀ ਲਾਇਬ੍ਰੇਰੀਆਂ ਵਾਂਗ ਗਿਆਨ ਦਾ ਭੰਡਾਰ ਹੋਣ ਡਾ. ਚਰਨਜੀਤ ਸਿੰਘ ਗੁਮਟਾਲਾ
    8 months ago
    ਡੋਨਲਡ ਟਰੰਪ ਅਪ੍ਰਾਧਿਕ ਕੇਸਾਂ ਦੇ ਬਾਵਜੂਦ ਬਾਜੀ ਮਾਰ ਗਿਆ/ਉਜਾਗਰ ਸਿੰਘ
    8 months ago
  • ਸਿੱਖ ਜਗਤ
    ਸਿੱਖ ਜਗਤShow More
    ਬਾਬਾ ਬੰਦਾ ਸਿੰਘ ਬਹਾਦੁਰ ਨੇ ਜਦੋਂ ਖ਼ਾਲਸਾ ਰਾਜ ਦੀ ਨੀਂਹ ਰੱਖੀ -ਡਾ. ਚਰਨਜੀਤ ਸਿੰਘ ਗੁਮਟਾਲਾ,
    2 months ago
    ਸਾਕਾ ਨਨਕਾਣਾ ਸਾਹਿਬ ਡਾ. ਚਰਨਜੀਤ ਸਿੰਘ ਗੁਮਟਾਲਾ
    5 months ago
    ਜੈਤੋ ਦਾ ਮੋਰਚਾ /-ਡਾ.ਚਰਨਜੀਤ ਸਿੰਘ ਗੁਮਟਾਲਾ
    5 months ago
    ਬਾਣੀ ਸਤਿਗੁਰੂ ਰਵਿਦਾਸ ਜੀ ਮਹਾਰਾਜ
    5 months ago
    ਪਿੰਡ ਰਾਮਦਿੱਤੇਵਾਲਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ਼ ਮਨਾਇਆ ਗਿਆ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ
    6 months ago
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Reading: ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਵਿਦਿਆਰਥੀਆਂ ਨੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਦਿੱਤਾ ਮੰਗ ਪੱਤਰ 
Share
Aa
Des PunjabDes Punjab
Aa
  • ਪੰਜਾਬ
  • ਅੰਤਰਰਾਸ਼ਟਰੀ
  • ਖੇਡਾਂ
  • ਵੀਡੀਓ
  • ਸਿੱਖਿਆ
  • ਸਿੱਖ ਜਗਤ
  • ਰਾਸ਼ਟਰੀ
  • Home
  • ਰਾਸ਼ਟਰੀ
  • ਅੰਤਰਰਾਸ਼ਟਰੀ
  • ਸਿੱਖ ਜਗਤ
  • ਸਿਹਤ
  • ਪੰਜਾਬ
    • ਮਾਝਾ
    • ਦੋਆਬਾ
    • ਮਾਲਵਾ
  • ਸਿੱਖਿਆ
  • ਖੇਡਾਂ
  • ਮਨੋਰੰਜਨ
    • ਪਾਲੀਵੁੱਡ
    • ਬਾਲੀਵੁੱਡ
  • ਵੀਡੀਓ
  • ਬਲਾਗ
  • ਸਾਹਿਤ
  • Contact
Follow US
  • Advertise
© 2022 Foxiz News Network. Ruby Design Company. All Rights Reserved.

Live Kirtan Sri Harmander Sahib

Des Punjab > Blog > ਪੰਜਾਬ > ਮਾਲਵਾ > ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਵਿਦਿਆਰਥੀਆਂ ਨੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਦਿੱਤਾ ਮੰਗ ਪੱਤਰ 
ਮਾਨਸਾਮਾਲਵਾ

ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਵਿਦਿਆਰਥੀਆਂ ਨੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਦਿੱਤਾ ਮੰਗ ਪੱਤਰ 

gagan phul
Last updated: 2024/09/03 at 5:06 AM
gagan phul 10 months ago
Share
SHARE

02 ਸਤੰਬਰ (ਨਾਨਕ ਸਿੰਘ ਖੁਰਮੀ) ਮਾਨਸਾ: ਅੱਜ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੇ ਵਿੱਚ ਪੀਟੀਏ ਸਟਾਫ ਵਜੋਂ ਕੰਮ ਕਰ ਰਹੇ ਪ੍ਰੋਫ਼ੈਸਰਾਂ ਅਤੇ ਗੈੱਸਟ ਫੈਕਲਟੀ ਪ੍ਰੋਫੈਸਰਾਂ ਨੂੰ ਕਾਲਜ ਵਿੱਚੋਂ ਬਾਹਰ ਕੱਢਣ ਕਾਰਨ ਵਿਦਿਆਰਥੀਆਂ ਲਈ ਕਲਾਸਾਂ ਦਾ ਪ੍ਰਬੰਧ ਨਾਂ ਹੋਣ ਦੇ ਰੋਸ ਵਜੋਂ ਕਾਲਜ ਦੇ ਗੇਟ ਅੱਗੇ ਧਰਨਾ ਦੇ ਕੇ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ।ਇਸ ਮੌਕੇ ਰੋਸ ਰੈਲੀ ਨੂੰ ਸੰਬੋਧਨ ਕਰਦਿਆਂ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ)ਦੇ ਸੂਬਾ ਆਗੂ ਸੁਖਜੀਤ ਰਾਮਾਨੰਦੀ ਅਤੇ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਖੋਖਰ ਕਲਾਂ ਨੇ ਕਿਹਾ ਕਿ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਮਾਨਸਾ ਵਿੱਚ ਜਿੱਥੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾ ਰਹੇ ਪੀਟੀਏ ਪ੍ਰੋਫੈਸਰ ਅਤੇ ਗੈਸਟ ਫੈਕਲਟੀ ਪ੍ਰੋਫੈਸਰ ਪਿਛਲੇ ਚਾਰ ਮਹੀਨਿਆਂ ਤੋਂ ਆਪਣੇ ਆਪ ਨੂੰ ਬਹਾਲ ਕਰਵਾਉਣ ਦੇ ਲਈ ਸੰਘਰਸ਼ ਕਰ ਰਹੇ ਹਨ ਉੱਥੇ ਵਿਦਿਆਰਥੀ ਵੀ ਆਪਣੀਆਂ ਕਲਾਸਾਂ ਦਾ ਪ੍ਰਬੰਧ ਕਰਵਾਉਣ ਲਈ ਸੰਘਰਸ਼ ਕਰ ਰਹੇ ਹਨ,ਪਰ ਪ੍ਰਸ਼ਾਸਨ ਅਤੇ ਸਰਕਾਰ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਨਵੀਂ ਸਿੱਖਿਆ ਨੀਤੀ ਨੂੰ ਅਮਲੀ ਜਾਮਾ ਪਹਿਨਾਉਣ ਲਈ ਕੇਂਦਰੀ ਸਰਕਾਰ ਦੇ ਸਿਆਸੀ ਮਨਸੂਬਿਆਂ ਤੇ ਪਹਿਰਾ ਦਿੰਦਿਆਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਵਿੱਚ ਸੇਵਾਵਾਂ ਦੇ ਲਈ ਨਹੀਂ ਬੁਲਾਇਆ ਜਾ ਰਿਹਾ ਅਤੇ ਬੇਰੁਜ਼ਗਾਰ ਕਰਕੇ ਘਰ ਬਿਠਾ ਕੇ ਸਰਕਾਰ ਦੇ ਬੇਰੁਜ਼ਗਾਰੀ ਵਧਾਉਣ ਦੇ ਏਜੰਡੇ ਨੂੰ ਪੂਰਿਆ ਜਾ ਰਿਹਾ ਹੈ ।ਆਇਸਾ ਦੀ ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਪ੍ਰਧਾਨ ਗਗਨਦੀਪ ਕੌਰ ਮਾਨਸਾ ਨੇ ਕਿਹਾ ਕਿ ਯੂਨੀਵਰਸਿਟੀ ਵੱਲੋਂ ਦਾਖਲਿਆਂ ਸਮੇਂ ਵਿਦਿਆਰਥੀਆਂ ਤੋਂ ਪੀ ਟੀ ਏ ਫੰਡ ਇਕੱਠਾ ਕਰਨ ਦੇ ਬਾਵਜੂਦ ਵੀ ਵਿਦਿਆਰਥੀਆਂ ਦੀਆਂ ਕਲਾਸਾਂ ਲਗਾ ਕੇ ਸਿੱਖਿਆ ਦੇਣ ਲਈ ਪਾਸਾ ਵੱਟਿਆ ਜਾ ਰਿਹਾ ਹੈ। ਪ੍ਰੋਫੈਸਰਾਂ ਦੀ ਕਾਲਜ ਵਿੱਚੋਂ ਗ਼ੈਰ ਹਾਜ਼ਰੀ ਦੇ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਦਾ ਵੱਡੇ ਪੱਧਰ ਤੇ ਨੁਕਸਾਨ ਹੋ ਰਿਹਾ ਹੈ ਅਤੇ ਵਿਦਿਆਰਥੀਆਂ ਨੂੰ ਖੱਜਲ ਖੁਆਰ ਕੀਤਾ ਜਾ ਰਿਹਾ ਹੈ।ਮੌਜੂਦਾ ਸਰਕਾਰ ਮਾਨਸਾ ਜ਼ਿਲ੍ਹੇ ਅੰਦਰ ਇੱਕੋ ਇੱਕ ਲੜਕੀਆਂ ਦੇ ਸਰਕਾਰੀ ਕਾਲਜ ਵਿੱਚ ਅਧਿਆਪਕਾਂ ਨੂੰ ਨਿਯੁਕਤ ਨਾਂ ਕਰਕੇ ਕਾਲਜ ਨੂੰ ਬੰਦ ਕਰਨ ਦੇ ਰਾਹ ਤੁਰ ਪਈ ਹੈ,ਜਿਸਦੇ ਖ਼ਿਲਾਫ਼ ਜਥੇਬੰਦੀ ਵੱਲੋਂ ਵੱਡੀ ਪੱਧਰ ਤੇ ਸੰਘਰਸ਼ ਕੀਤਾ ਜਾਵੇਗਾ।ਸਰਕਾਰ ਵੱਲੋਂ ਸਮੁੱਚੇ ਵਿੱਦਿਅਕ ਅਦਾਰਿਆਂ ਵਿੱਚ ਘਟੀਆ ਸਿੱਖਿਅਕ ਪ੍ਰਬੰਧਾਂ ਅਤੇ ਪ੍ਰਸ਼ਾਸਨਿਕ ਪ੍ਰਬੰਧਾਂ ਦੇ ਕਾਰਨ ਅੱਜ ਪੂਰੇ ਪੰਜਾਬ ਦੇ ਅਧਿਆਪਕ,ਪ੍ਰੋਫੈਸਰ ਅਤੇ ਵਿਦਿਆਰਥੀ ਸੜਕਾਂ ਤੇ ਉੱਤਰੇ ਹੋਏ ਹਨ। ਸਰਕਾਰ ਸਿੱਖਿਆ ਅਤੇ ਰੁਜ਼ਗਾਰ ਦੇ ਖੇਤਰ ਵਿੱਚ ਨਿੱਤ ਨਵੇਂ ਤੁਗਲਕੀ ਫੁਰਮਾਨ ਜਾਰੀ ਕਰਕੇ ਵਿਦਿਆਰਥੀ-ਨੌਜਵਾਨਾਂ ਦੇ ਭਵਿੱਖ ਲਈ ਸਵਾਲ ਖੜ੍ਹੇ ਕਰ ਰਹੀ ਹੈ। ਸਰਕਾਰਾਂ ਦੇ ਅਜਿਹੇ ਰੱਵਈਏ ਕਰਕੇ ਅੱਜ ਦੇਸ਼ ਦੀ ਸਿੱਖਿਆ ਅਤੇ ਆਰਥਿਕ ਪੱਧਰ ਨਿਘਾਰ ਵੱਲ ਜਾ ਰਿਹਾ ਹੈ।ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਮਾਨਸਾ ਦੀ ਇਕਾਈ ਦੀ ਮੀਤ ਪ੍ਰਧਾਨ ਰਾਧਾ ਨੇ ਮੰਗ ਕੀਤੀ ਕਿ ਕਾਲਜ ਵਿੱਚ ਪੀ.ਟੀ.ਏ ਸਟਾਫ ਅਤੇ ਗੈਸਟ ਫੈਕਲਟੀ ਸਟਾਫ ਨੂੰ ਬਹਾਲ ਕਰਕੇ ਵਿਦਿਆਰਥਣਾਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣ,ਹਰ ਇੱਕ ਲਈ ਯੋਗਤਾ ਮੁਤਾਬਿਕ ਰੁਜ਼ਗਾਰ ਦੀ ਗਰੰਟੀ ਕੀਤੀ ਜਾਵੇ,ਪੀ ਟੀ ਏ ਪ੍ਰੋਫੈਸਰਾਂ ਦੀਆਂ ਸੇਵਾਵਾਂ ਪੂਰਾ ਸਾਲ( 12 ਮਹੀਨੇ )ਕੀਤੀਆਂ ਜਾਣ,ਕਾਲਜ ਦੇ ਪੀ.ਟੀ.ਏ ਫੰਡ ਦੀ ਵਰਤੋਂ ਕਰਨ ਦਾ ਕਾਲਜ ਪ੍ਰਿੰਸੀਪਲ ਨੂੰ ਪੂਰਾ ਅਧਿਕਾਰ ਦਿੱਤਾ ਜਾਵੇ,ਵਿੱਦਿਅਕ ਅਦਾਰਿਆਂ ਵਿੱਚ ਖਾਲੀ ਪਈਆਂ ਅਸਾਮੀਆਂ ਤੁਰੰਤ ਭਰੀਆਂ ਜਾਣ,ਕਾਲਜ ਅੰਦਰ ਪੀਣ ਵਾਲੇ ਪਾਣੀ ਦਾ ਪ੍ਰਬੰਧ ਕੀਤਾ ਜਾਵੇ,ਕਾਲਜ ਅੰਦਰ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ,ਕੰਪਿਊਟਰ ਲੈਬ ਲਈ ਲੋੜੀਂਦੇ ਕੰਪਿਊਟਰਾਂ ਦੀ ਮੁਰੰਮਤ ਕਰਵਾਈ ਜਾਵੇ ਅਤੇ ਲੋੜੀਂਦਾ ਫਰਨੀਚਰ ਦਿੱਤਾ ਜਾਵੇ,ਨਵੇਂ ਆਏ ਪ੍ਰੋਫੈਸ਼ਨਲ ਕੋਰਸਾਂ ਲਈ ਉਹਨਾਂ ਦੀ ਸਹੂਲਤ ਅਨੁਸਾਰ ਲੈਬ ਅਤੇ ਉਸ ਸੰਬੰਧੀ ਲੋੜੀਂਦੀਆਂ ਵਸਤੂਆਂ ਉਪਲੱਬਧ ਕਰਵਾਈਆਂ ਜਾਣ,ਲਾਇਬ੍ਰੇਰੀ ਵਿੱਚ ਕਿਤਾਬਾਂ ਉਪਲੱਬਧ ਕਰਵਾਈਆ ਜਾਣ ਅਤੇ ਸਿੱਖਿਆ ਉੱਪਰ ਕੇਂਦਰੀ ਬਜਟ ਦਾ 10 ਪ੍ਰਤੀਸ਼ਤ ਹਿੱਸਾ ਖਰਚ ਕੀਤਾ ਜਾਵੇ।ਇਸ ਮੌਕੇ ਪੀ.ਟੀ.ਏ ਟੀਚਰ ਯੂਨੀਅਨ ਜ਼ਿਲ੍ਹਾ ਮਾਨਸਾ ਵੱਲੋਂ ਪ੍ਰਧਾਨ ਮੈਡਮ ਸੰਤੋਸ਼ ਰਾਣੀ ਦੀ ਅਗਵਾਈ ਵਿੱਚ ਕਾਲਜ ਪ੍ਰਿੰਸੀਪਲ ਨੂੰ ਮੰਗ ਪੱਤਰ ਦਿੱਤਾ ਗਿਆ ਅਤੇ ਪ੍ਰਿੰਸੀਪਲ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਜਲਦੀ ਹੀ ਪੀ.ਟੀ.ਏ ਪ੍ਰੋਫੈਸਰਾਂ ਨੂੰ ਬਹਾਲ ਕਰਵਾ ਕੇ ਵਿਦਿਆਰਥੀਆਂ ਦੀਆਂ ਕਲਾਸਾਂ ਸ਼ੁਰੂ ਕੀਤੀਆਂ ਜਾਣਗੀਆਂ।ਆਗੂਆਂ ਨੇ ਐਲਾਨ ਕੀਤਾ ਕਿ ਜੇਕਰ ਮੰਗਾਂ ਦਾ ਪ੍ਰਸ਼ਾਸਨ ਵੱਲੋਂ ਹੱਲ ਨਾਂ ਕੀਤਾ ਗਿਆ ਤਾਂ ਜਥੇਬੰਦੀ ਵੱਲੋਂ ਦੋ ਦਿਨ ਮੈਂਬਰਸ਼ਿੱਪ ਕਰਨ ਉਪਰੰਤ ਸੰਘਰਸ਼ ਦੀ ਤਿਆਰੀ ਕਰਕੇ ਡੀਸੀ ਦਫ਼ਤਰ ਮਾਨਸਾ ਵੱਲ ਰੋਸ ਮੁਜਾਹਰਾ ਕੀਤਾ ਜਾਵੇਗਾ।ਇਸ ਮੌਕੇ ਆਇਸਾ ਦੇ ਜ਼ਿਲਾ ਕਮੇਟੀ ਮੈਂਬਰ ਅਰਸ਼ਦੀਪ ਸਿੰਘ ਖੋਖਰ ਕਲਾਂ,ਗੁਰੂ ਨਾਨਕ ਕਾਲਜ ਬੁਢਲਾਡਾ ਦੇ ਆਗੂ ਸੱਤਨਾਮ ਸਿੰਘ ਗੰਢੂ ਖੁਰਦ,ਪ੍ਰਿਤਪਾਲ ਕੌਰ ਸ਼ੇਰਖਾਂ ਵਾਲਾ,ਅਮਨਦੀਪ ਸਿੰਘ ਰਾਮਪੁਰ ਮੰਡੇਰ,ਮਾਤਾ ਸੁੰਦਰੀ ਯੂਨੀਵਰਸਿਟੀ ਗਰਲਜ ਕਾਲਜ ਇਕਾਈ ਦੀ ਸਕੱਤਰ ਗਗਨਦੀਪ ਕੌਰ ਡੇਲੂਆਣਾ,ਪ੍ਰੈੱਸ ਸਕੱਤਰ ਮਹਿਕਦੀਪ ਕੌਰ,ਖਜਾਨਚੀ ਹੁਸਨਪ੍ਰੀਤ ਕੌਰ ਮੌਜੋ,ਹਰਪ੍ਰੀਤ ਕੌਰ ਡੇਲੂਆਣਾ,ਅੱਕੀ ਕੌਰ ਨੰਗਲ ਕਲਾਂ,ਮਨਦੀਪ ਕੌਰ ਨੰਗਲ ਕਲਾਂ,ਜਸਪ੍ਰੀਤ ਕੌਰ ਨੰਗਲ ਕਲਾਂ ਅਤੇ ਗਗਨਦੀਪ ਕੌਰ ਮੌਜੋ,ਸੁਖਦੀਪ ਕੌਰ ਡੇਲੂਆਣਾ,ਕਮਲਜੀਤ ਕੌਰ ਝੰਡੂਕੇ,ਗੁਰਸ਼ਰਨ ਕੌਰ ਸ਼ਾਹਪੁਰ ਅਤੇ ਆਇਸਾ ਵੱਲੋਂ ਬਾਬਾ ਧਿਆਨ ਦਾਸ ਨੇਬਰਹੁੱਡ ਕੈਂਪਸ ਝੁਨੀਰ ਦੇ ਆਗੂ ਗੁਰਪ੍ਰੀਤ ਸਿੰਘ ਹੀਰਕੇ ਵੀ ਹਾਜ਼ਰ ਸਨ।

gagan phul 3 September 2024 3 September 2024
Share This Article
Facebook Twitter Whatsapp Whatsapp Email Print
Previous Article 68 ਵੀਆਂ ਜ਼ਿਲ੍ਹਾ ਸਕੂਲ ਖੇਡਾਂ ਦੇ ਕਰਵਾਏ ਕ੍ਰਿਕੇਟ ਮੁਕਾਬਲੇ 
Next Article ਡਾ;ਸਤਪਾਲ ਦੀ ਅਗਵਾਈ ਹੇਠ ਸ਼੍ਰਮੋਣੀ ਭਗਤ ਕਬੀਰ ਸੰਸਥਾ ਵੱਲੋਂ 1500 ਦੇ ਕਰੀਬ ਪੌਦੇ ਲਗਾਏ ਗਏ।
Leave a comment

Leave a Reply Cancel reply

Your email address will not be published. Required fields are marked *

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਦੋਆਬਾ18
  • ਧਾਰਮਿਕ1
  • ਨੌਕਰੀਆਂ10
  • ਪੰਜਾਬ762
  • ਪਟਿਆਲਾ16
  • ਪਾਲੀਵੁੱਡ6
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਬਾਲੀਵੁੱਡ3
  • ਮਨੋਰੰਜਨ4
  • ਮਾਝਾ20
  • ਮਾਨਸਾ833
  • ਮਾਲਵਾ2,620
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Categories

  • Advertising26
  • Biography16
  • Breaking News60
  • Dehli14
  • Design10
  • Digital22
  • Film16
  • History/ਇਤਿਹਾਸ25
  • ludhiana10
  • Photography14
  • Wethar2
  • ਅੰਤਰਰਾਸ਼ਟਰੀ42
  • ਅੰਮ੍ਰਿਤਸਰ6
  • ਆਰਟੀਕਲ168
  • ਸੰਗਰੂਰ35
  • ਸਦਮਾ23
  • ਸੱਭਿਆਚਾਰ4
  • ਸਮਾਜ ਭਲਾਈ2
  • ਸਾਹਿਤ147
  • ਸਿਆਸਤ1
  • ਸਿਹਤ26
  • ਸਿੱਖ ਜਗਤ31
  • ਸਿੱਖਿਆ94
  • ਹਰਿਆਣਾ5
  • ਕਹਾਣੀ23
  • ਕਵਿਤਾ37
  • ਕਾਰੋਬਾਰ4
  • ਖੇਡਾਂ133
  • ਖੇਤੀਬਾੜੀ5
  • ਚੰਡੀਗੜ੍ਹ673
  • ਚੋਣ ਦੰਗਲ17
  • ਜਨਮ ਦਿਨ/ Happy Birthday3
  • ਜਲੰਧਰ8
  • ਜ਼ੁਰਮ79
  • ਤਰਕਸ਼ੀਲ1
  • ਤਰਨ ਤਾਰਨ41
  • ਧਾਰਮਿਕ1
  • ਨੌਕਰੀਆਂ10
  • ਪੰਜਾਬ3,313
    • ਦੋਆਬਾ18
    • ਮਾਝਾ20
    • ਮਾਲਵਾ2,620
  • ਪਟਿਆਲਾ16
  • ਪੁਸਤਕ ਸਮੀਖਿਆ9
  • ਫਤਹਿਗੜ੍ਹ ਸਾਹਿਬ1
  • ਫਰੀਦਕੋਟ19
  • ਫਿਰੋਜ਼ਪੁਰ5
  • ਫੋਟੋ ਗੈਲਰੀ2
  • ਬਠਿੰਡਾ309
  • ਬਰਨਾਲਾ72
  • ਬਲਾਗ96
  • ਮਨੋਰੰਜਨ12
    • ਪਾਲੀਵੁੱਡ6
    • ਬਾਲੀਵੁੱਡ3
  • ਮਾਨਸਾ833
  • ਮੈਗਜ਼ੀਨ12
  • ਮੋਗਾ4
  • ਰਾਸ਼ਟਰੀ52
  • ਰੁਜ਼ਗਾਰ11
  • ਰੌਚਕ ਜਾਣਕਾਰੀ38
  • ਲੁਧਿਆਣਾ12
  • ਵਪਾਰ1
  • ਵਾਤਾਵਰਨ4
  • ਵਿਆਹ ਦੀ ਵਰ੍ਹੇਗੰਢ2
  • ਵਿਗਿਆਨ4
  • ਵੀਡੀਓ19

Follow Us On Facebook

Stay Connected

1.6k Like
8k Subscribe

Weather

Views Count

Loading

© ਦੇਸ਼ ਪੰਜਾਬ Network. News Company. All Rights Reserved.

WhatsApp us

adbanner
AdBlock Detected
Our site is an advertising supported site. Please whitelist to support our site.
Okay, I'll Whitelist
Welcome Back!

Sign in to your account

Lost your password?