ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਵੱਲ ਵਾਈਸ ਚਾਂਸਲਰ ਧਿਆਨ ਦੇਵੇਃ- ਪ੍ਰਦੀਪ ਗੁਰੂ
ਮਾਨਸਾਃ-22 ਅਗਸਤ (ਕਰਨ ਭੀਖੀ)
ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਰੋਸ ਰੈਲੀ ਕਰ ਕੇਂਦਰ ਅਤੇ ਪੰਜਾਬ ਸਰਕਾਰ ਅਰਥੀ ਸਾੜੀ ਗਈ।ਇਹ ਅਰਥੀ ਸਾੜ ਰੋਸ ਪ੍ਰਦਰਸ਼ਨ ਕਲਕੱਤਾ ਵਿਖੇ ਜੂਨੀਅਰ ਡਾਕਟਰ ਨਾਲ ਗੈਂਗ ਰੇਪ ਤੋਂ ਬਾਅਦ ਉਸ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫਾਂਸ਼ੀ ਸਜ਼ਾ ਦਿਵਾਉਣ ਅਤੇ ਪਟਿਆਲਾ ਵਿਖੇ ਆਪਣੀ ਹੱਕੀ ਮੰਗਾਂ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਕੀਤਾ।ਇਸ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਕਾਲਜ ਸਟਾਫ਼ ਨੇ ਵੀ ਸਮੂਲੀਅਤ ਕੀਤੀ।
ਇਸ ਸਮੇਂ ਸੰਬੋਧਨ ਕਰਦਿਆ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂ ਅਤੇ ਸੂਬਾ ਸਕੱਤਰ ਗੁਰਵਿੰਦਰ ਨੰਦਗੜ੍ਹ ਨੇ ਕਿਹਾ ਕਿ ਇੱਕ ਪਾਸੇ ਕੇਂਦਰ ਦੀ ਮੋਦੀ ਸਰਕਾਰ ਨੇ ਬੇਟੀ ਬਚਾਓ ਬੇਟੀ ਪੜਾਓ ਦੇ ਨਾਹਰੇ ਤੇ ਜ਼ੋਰ ਦੇ ਰੱਖਿਆ ਪਰ ਦੇਸ਼ ਅੰਦਰ ਬੇਟੀ ਮਹਿਫੂਜ਼ ਨਹੀਂ।ਜਿਸ ਦੀ ਤਾਜ਼ਾ ਉਦਹਾਰਨ ਕਲਕੱਤਾ ਵਿਖੇ ਜੂਨੀਅਰ ਡਾਕਟਰ ਨਾਲ ਗੈਂਗ ਰੇਪ ਕਰ ਉਸ ਨੂੰ ਬੇਰਹਮੀ ਨਾਲ ਕਤਲ ਕਰ ਦਿੱਤਾ ਅਤੇ ਦੋਸ਼ੀਆਂ ਨੂੰ ਕੇਂਦਰ ਦੀ ਮੋਦੀ ਸਰਕਾਰ ਬਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ।ਉਹਨਾਂ ਕਿਹਾ ਇਹ ਘਟਨਾਵਾਂ ਦਿਨੋਂ-ਦਿਨ ਵੱਧ ਰਹੀਆਂ ਪਰ ਕੇਂਦਰ ਸਰਕਾਰ ਨੇ ਇਹਨਾਂ ਨੂੰ ਰੋਕ ਦੀ ਥਾਂ ਤੇ ਚੁੱਪੀ ਧਾਰੀ ਹੋਈ ਹੈ।ਉਹਨਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਲਕੱਤਾ ਗੈਂਗ ਰੇਪ ਦੇ ਦੋਸ਼ੀਆਂ ਨੂੰ ਫਾਂਸ਼ੀ ਦੀ ਸਜ਼ਾ ਦਿੱਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।ਵਿਦਿਆਰਥੀ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਤਰ੍ਹਾਂ ਹੀ ਪੰਜਾਬ ਦੀ ਮਾਨ ਸਰਕਾਰ ਨੇ ਵੀ ਤਾਨਾਸ਼ਾਹੀ ਰਵਾਇਆ ਅਪਣਾਇਆ ਹੋਇਆ ਹੈ।ਜਿਸ ਦੀ ਮਿਸਾਲ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਨੇਬਰਹੁੱਡ ਕੈੰਪਸ ਅਤੇ ਕਾਂਸਟੀਚੂਐਂਟ ਕਾਲਜਾਂ ਵਿੱਚ ਕੰਮ ਕਰਦੇ ਸਹਾਇਕ ਪ੍ਰੋਫੈਸਰਾਂ (ਗੈਸਟ ਫੈਕਲਟੀ) ਵੱਲੋਂ ਅਕਾਦਮਿਕ ਸੈਸ਼ਨ 2024-25 ਦੀ ਪ੍ਰਵਾਨਗੀ ਦੀ ਮੰਗ ਦੀ ਪੂਰਤੀ ਲਈ ਵਾਈਸ ਚਾਂਸਲਰ ਦੀ ਬਿਲਡਿੰਗ ਅੱਗੇ ਪੱਕਾ ਧਰਨਾ ਅੱਜ 32 ਦਿਨਾਂ ਤੋਂ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ਰਹੀਂ ਹੈ।ਵਿਦਿਆਰਥੀ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਵਾਈਸ ਚਾਂਸਲਰ ਤੇ ਦਬਾਅ ਪਾ ਕੇ ਸਹਾਇਕ ਪ੍ਰੋਫੈਸਰਾਂ ਦੀ ਮੰਗ ਮੰਨਵਾਉਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਮਾਨ ਸਰਕਾਰ ਸਿੱਖਿਆ ਅਤੇ ਸਿਹਤ ਸਹੂਲਤਾਂ ਦੇਣ ਦਾ ਵਾਅਦਾ ਕਰਕੇ ਸਤ੍ਹਾ ਵਿੱਚ ਆਈ ਸੀ, ਪਰ ਇਹ ਸਰਕਾਰ ਵੀ ਪਿਛਲੀ ਸਰਕਾਰਾਂ ਵਾਂਗ ਸਿੱਖਿਆ ਦਾ ਨਿੱਜੀਕਰਨ ਕਰਕੇ ਤਬਾਹ ਕਰਨ ‘ਤੇ ਤੁਲੀ ਹੋਈ ਹੈ।ਉਹਨਾਂ ਨੇ ਕਿਹਾ ਪ੍ਰੋਫ਼ੈਸਰਾਂ ਦੇ ਧਰਨੇ ਨੂੰ ਅੱਜ 32 ਵਾਂ ਦਿਨ ਹੋ ਗਿਆ ਹੈ, ਪਰ ਕਾਰਜਕਾਰੀ ਵਾਈਸ ਚਾਂਸਲਰ ਇਹਨਾਂ ਪ੍ਰੋਫ਼ੈਸਰਾਂ ਦੀ ਮੰਗਾਂ ਪੂਰੀਆਂ ਨਹੀ ਕਰ ਰਿਹਾ।ਇਸ ਸਮੇਂ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਣ ਆਏ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਡਾਕਟਰ ਅਲਕਾ ਦਿਕਸ਼ਤ ਅਤੇ ਪ੍ਰੋਫੈਸਰ ਹਰਪ੍ਰੀਤ ਕੌਰ ਨੇ ਦੱਸਿਆ ਕਿ ਅਸੀਂ ਯੂ. ਜੀ. ਸੀ. ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਦੀਆਂ ਸਾਰੀਆ ਸ਼ਰਤਾਂ ਪੂਰੀਆਂ ਕਰਦੇ ਹਾਂ ਜੋ ਪ੍ਰੋਫੈਸਰ ਲੱਗਣ ਦੇ ਲਈ ਨਿਰਧਾਰਿਤ ਕੀਤੀਆਂ ਗਈਆਂ ਹਨ ਪਰ ਯੂਨੀਵਰਸਿਟੀ ਪ੍ਰਸ਼ਾਸ਼ਨ ਵੱਲੋਂ ਸਾਡੇ ਭਵਿੱਖ ਨਾਲ ਖਿਲਵਾੜ ਕੀਤਾ ਜਾ ਰਿਹਾ।ਉਹਨਾਂ ਕਿਹਾ ਕਿ ਮੰਗਾਂ ਮਨਵਾਉਣ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ।ਇਸ ਸਮੇਂ ਵਿਦਿਆਰਥੀ ਆਗੂ ਨੇ ਵਿਸਵਾਸ਼ ਦਵਾਇਆ ਕਿ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਾਂ ਨਾਲ ਹਰ ਇੱਕ ਦਿੱਤੇ ਸੱਦੇ ਤੇ ਡੱਟ ਕੇ ਖੜੇਗੀ।ਇਸ ਸਮੇਂ ਵਿਦਿਆਰਥੀ ਆਗੂ ਲਵਪ੍ਰੀਤ ਸਿੰਘ,ਮਮਨਦੀਪ ਕੌਰ ਮੌੜ,ਹਰਪ੍ਰੀਤ ਕੌਰ,ਸਰੂਪ ਉੱਭਾ,ਮਨਪ੍ਰੀਤ ਉੱਭਾ,ਮਾਨਦੀਪ ਸਿੰਘ,ਸੁਖਦੀਪ ਭਲਾਈਕੇ ਆਦਿ ਸ਼ਾਮਿਲ ਸਨ।
ਜਾਰੀ ਕਰਤਾ:-
ਸਟੂਡੈਂਟ ਪਾਵਰ ਆਫ਼ ਪੰਜਾਬ
ਪ੍ਰਦੀਪ ਗੁਰੂ
ਮੋਬ:-95924-38581
#ਕਲਕੱਤਾ ਵਿਖੇ ਜੂਨੀਅਰ ਡਾਕਟਰ ਨਾਲ ਗੈਂਗ ਰੇਪ ਕਰ ਉਸ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫਾਂਸ਼ੀ ਦਿਓ।
ਪਟਿਆਲਾ ਵਿਖੇ ਆਪਣੀ ਹੱਕੀ ਮੰਗਾਂ ਲਈ ਪੰਜਾਬੀ ਯੂਨੀਵਰਸਿਟੀ ਵਿਖੇ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰ ਦੀਆਂ ਮੰਗਾਂ ਪੂਰੀਆਂ ਕਰੋ, ਦੇ ਨਾਹਰੇ ਲਗਾਉਂਦੇ ਹੋਏ ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਫੂਕ ਰੋਸ ਪ੍ਰਦਰਸ਼ਨ।
#studentpowerofpunjabzindabaad✊✊✊
ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਅਰਥੀ ਫੂਕ ਰੋਸ ਪ੍ਰਦਰਸ਼ਨ।
ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਵੱਲ ਵਾਈਸ ਚਾਂਸਲਰ ਧਿਆਨ ਦੇਵੇਃ- ਪ੍ਰਦੀਪ ਗੁਰੂ
ਮਾਨਸਾਃ-22 ਅਗਸਤ ( ) ਵਿਦਿਆਰਥੀ ਜਥੇਬੰਦੀ ਸਟੂਡੈਂਟ ਪਾਵਰ ਆਫ਼ ਪੰਜਾਬ ਵੱਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ ਵਿਖੇ ਰੋਸ ਰੈਲੀ ਕਰ ਕੇਂਦਰ ਅਤੇ ਪੰਜਾਬ ਸਰਕਾਰ ਅਰਥੀ ਸਾੜੀ ਗਈ।ਇਹ ਅਰਥੀ ਸਾੜ ਰੋਸ ਪ੍ਰਦਰਸ਼ਨ ਕਲਕੱਤਾ ਵਿਖੇ ਜੂਨੀਅਰ ਡਾਕਟਰ ਨਾਲ ਗੈਂਗ ਰੇਪ ਤੋਂ ਬਾਅਦ ਉਸ ਦਾ ਕਤਲ ਕਰਨ ਵਾਲੇ ਦੋਸ਼ੀਆਂ ਨੂੰ ਫਾਂਸ਼ੀ ਸਜ਼ਾ ਦਿਵਾਉਣ ਅਤੇ ਪਟਿਆਲਾ ਵਿਖੇ ਆਪਣੀ ਹੱਕੀ ਮੰਗਾਂ ਲਈ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੰਘਰਸ਼ ਕਰ ਰਹੇ ਗੈਸਟ ਫੈਕਲਟੀ ਸਹਾਇਕ ਪ੍ਰੋਫ਼ੈਸਰਾਂ ਦੀਆਂ ਮੰਗਾਂ ਪੂਰੀਆਂ ਕਰਾਉਣ ਲਈ ਕੀਤਾ।ਇਸ ਰੋਸ ਪ੍ਰਦਰਸ਼ਨ ਦੌਰਾਨ ਸਮੂਹ ਕਾਲਜ ਸਟਾਫ਼ ਨੇ ਵੀ ਸਮੂਲੀਅਤ ਕੀਤੀ।