27 ਅਕਤੂਬਰ (ਨਾਨਕ ਸਿੰਘ ਖੁਰਮੀ) ਮਾਨਸਾ: ਐਸ.ਓ.ਈ.ਸਕੂਲ ਸਰਦੂਲਗੜ੍ਹ ਦੇ ਪ੍ਰਿੰਸੀਪਲ ਮੈਡਮ ਪ੍ਰਭਜੀਤ ਕੌਰ ਦੀ ਅਗਵਾਈ ‘ਚ ਵਿਦਿਆਰਥੀਆਂ ਨੇ ਜ਼ਿਲਾ ਪੱਧਰੀ ਸਾਇੰਸ ਮੇਲੇ ਵਿੱਚ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ।ਪ੍ਰਿੰਸੀਪਲ ਮੈਡਮ ਵੱਲੋਂ ਦੱਸਿਆ ਗਿਆ ਕਿ ਜ਼ਿਲਾ ਪ੍ਰਸ਼ਾਸਨ ਮਾਨਸਾ,ਸਿੱਖਿਆ ਵਿਭਾਗ ਅਤੇ ਰੈੱਡ ਕਰਾਸ ਦੇ ਸਾਂਝੇ ਯਤਨਾ ਸਦਕਾ ਮਾਰਸ ਸਾਇੰਸ ਪ੍ਰਦਰਸ਼ਨੀ ਆਯੋਜਿਤ ਕੀਤੀ ਗਈ ।ਸਕੂਲ ਦੁਆਰਾ ਜ਼ਿਲਾ ਪੱਧਰੀ ਸਾਇੰਸ ਪ੍ਰਦਰਸ਼ਨੀ ਵਿੱਚ ਪ੍ਰਾਪਤ ਕੀਤੀਆਂ ਗਈਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਕਿ ਇਸ ਮੇਲੇ ਵਿੱਚ ਇਸ ਸਕੂਲ ਦੇ ਵਿਦਿਆਰਥੀਆਂ ਦੁਆਰਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਗਿਆ।ਸਾਇੰਸ ਅਧਿਆਪਕਾਂ ਦੀ ਸ਼ਾਨਦਾਰ ਅਗਵਾਈ ਅਤੇ ਵਿਦਿਆਰਥੀਆਂ ਦੀ ਮਿਹਨਤ ਸਦਕਾ ਮੋਹਰੀ ਪੁਜੀਸ਼ਨਾਂ ਪ੍ਰਾਪਤ ਕੀਤੀਆਂ ਗਈਆਂ ।ਕੁਇਜ਼ ਮੁਕਾਬਲੇ ਵਿੱਚ ਸਕੂਲ ਦੀਆਂ ਵਿਦਿਆਰਥਣਾਂ ਕੁਲਵੀਰ ਕੌਰ ਗਿਆਰਵੀਂ ,ਚੇਤਨ ਦੀਪ ਕੌਰ ਖੁਸ਼ਪ੍ਰੀਤ ਕੌਰ ਬਾਰਵੀਂ ਕਲਾਸ ਦੁਆਰਾ ਪਹਿਲਾ ਸਥਾਨ ਪ੍ਰਾਪਤ ਕੀਤਾ ਗਿਆ ।ਇਸੇ ਪ੍ਰਕਾਰ ਮਾਡਲ ਪ੍ਰਦਰਸ਼ਨੀ ਵਿੱਚ ਈਸ਼ਰ ਸਿੰਘ ਅਤੇ ਨਿਤਿਸ਼ ਕੁਮਾਰ ਵੱਲੋਂ ਸਪੇਸ ਅਤੇ ਐਸਟਰੋਨਮੀ ਨਾਲ ਸੰਬੰਧਿਤ ਮਾਡਲ ਰਾਹੀਂ ਜ਼ਿਲੇ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਗਿਆ। ਡਿਬੇਟ ਮੁਕਾਬਲੇ ਵਿੱਚ ਰੋਮਿਕਾ ਬਾਰਵੀਂ ਕਲਾਸ ਵੱਲੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਗਿਆ ।ਇਹਨਾਂ ਵਿਦਿਆਰਥੀਆਂ ਨੂੰ ਮੇਲੇ ਦੇ ਵਿੱਚ ਨਕਦ ਰਾਸ਼ੀ ਅਤੇ ਸਨਮਾਨ ਚਿੰਨਾਂ ਨਾਲ ਸਨਮਾਨਿਤ ਕੀਤਾ ਗਿਆ।ਪੁਜ਼ੀਸ਼ਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਪ੍ਰਿੰਸੀਪਲ ਮੈਡਮ ਵੱਲੋਂ ਵੀ ਮੈਡਲ ਦੇ ਕੇ ਸਵੇਰ ਦੀ ਸਭਾ ਵਿੱਚ ਸਨਮਾਨਿਤ ਕੀਤਾ ਗਿਆ ।ਮਾਰਸ ਸਾਇੰਸ ਮੇਲੇ ਵਿੱਚ ਸਿੱਖਿਆ ਵਿਭਾਗ ਦੀਆਂ ਅਤੇ ਹੋਰ ਵੱਖ ਵੱਖ ਮਹਿਕਮਿਆਂ ਦੀਆਂ ਉੱਘੀਆਂ ਸ਼ਖਸ਼ੀਅਤਾਂ ਵੱਲੋਂ ਸ਼ਿਰਕਤ ਕੀਤੀ ਗਈ।ਜ਼ਿਲਾ ਸਿੱਖਿਆ ਅਫ਼ਸਰ ਮੈਡਮ ਭੁਪਿੰਦਰ ਕੌਰ, ਉਪ ਜਿਲਾ ਸਿੱਖਿਆ ਅਫ਼ਸਰ ਡਾਕਟਰ ਪਰਮਜੀਤ ਸਿੰਘ ,ਉਪ ਜਿਲਾ ਸਿੱਖਿਆ ਅਫ਼ਸਰ ਮਦਨ ਲਾਲ ਕਟਾਰੀਆ ,ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ,ਡਾਕਟਰ ਵਿਜੇ ਸਿੰਗਲਾ,ਸ੍ਰ.ਗੁਰਪ੍ਰੀਤ ਸਿੰਘ ਬਣਾਵਾਲੀ ਦੁਆਰਾ ਵੀ ਮੇਲੇ ਵਿੱਚ ਸ਼ਿਰਕਤ ਕੀਤੀ ਗਈ ।ਇਸ ਮੇਲੇ ਵਿੱਚ ਵੱਖ-ਵੱਖ ਸਕੂਲਾਂ ਦੇ ਸੈਂਕੜੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੁਆਰਾ ਵੀ ਇੱਥੇ ਪਹੁੰਚ ਕੇ ਮੇਲੇ ਦਾ ਲਾਭ ਉਠਾਇਆ ਗਿਆ ।