1 ਮਾਰਚ (ਗਗਨਦੀਪ ਸਿੰਘ) ਬਰਨਾਲਾ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਬੀਤੇ ਦਿਨ ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ,ਬਡਬਰ ਵਿਖੇ ਗਰੁੱਪ ਕਾਊਂਸਲਿੰਗ ਸੈਸ਼ਨ ਆਯੋਜਿਤ ਕੀਤਾ ਗਿਆ। ਇਸ ਕਾਊਂਸਲਿੰਗ ਸੈਸ਼ਨ ਵਿੱਚ ਲਗਭਗ 35 ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ। ਇਨ੍ਹਾਂ ਵਿਦਿਆਰਥੀਆਂ ਦੀ ਕਾਊਂਸਲਿੰਗ ਪਲੇਸਮੈਂਟ ਅਫ਼ਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਠਾਕੁਰ ਸੌਰਵ ਸਿੰਘ ਵੱਲੋਂ ਕੀਤੀ ਗਈ।
ਪਲੇਸਮੈਂਟ ਅਫ਼ਸਰ ਵੱਲੋਂ ਵਿਦਿਆਰਥੀਆਂ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਫਰੀ ਇੰਟਰਨੈਟ ਸਰਵਿਸ, ਲਾਇਬ੍ਰੇਰੀ,ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਟ ਕੈਂਪਾਂ ਬਾਰੇ ਜਾਣਕਾਰੀ ਦਿੱਤੀ।
ਇਸ ਦੇ ਨਾਲ ਹੀ ਗ੍ਰੈਜੂਏਸ਼ਨ ਤੋਂ ਬਾਅਦ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਮੌਕਿਆ ਤੋਂ ਜਾਣੂ ਕਰਵਾਇਆ। ਪ੍ਰਾਰਥੀਆਂ ਨੂੰ ਭਾਰਤੀ ਸੈਨਾ ਦੀ ਭਰਤੀ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ਅਤੇ ਪੰਜਾਬ ਸਰਕਾਰ ਦੇ ਵੱਖ—ਵੱਖ ਵਿਭਾਗਾਂ ਅਧੀਨ ਪ੍ਰਕਾਸਿਤ ਅਸਾਮੀਆਂ ਬਾਰੇ ਵੀ ਦੱਸਿਆ ਗਿਆ। ਇਸ ਤੋਂ ਇਲਾਵਾ ਪ੍ਰਾਰਥੀਆਂ ਨੂੰ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ. ਦੇ ਇਮਤਿਹਾਨ ਸਬੰਧੀ ਮੁਢਲੀ ਜਾਣਕਾਰੀ ਦਿੱਤੀ ਗਈ।
ਅੰਤ ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸੰਤ ਬਾਬਾ ਅਤਰ ਸਿੰਘ ਸਰਕਾਰੀ ਪਾਲੀਟੈਕਨਿਕ ਕਾਲਜ ਬਡਬਰ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ ਦਾ ਕਾਲਜ ਵਿਚ ਕਾਊਂਸਲਿੰਗ ਸੈਸ਼ਨ ਸੁਚਾਰੂ ਢੰਗ ਨਾਲ ਕਰਵਾਉਣ ਤੇ ਸਹਿਯੋਗ ਕਰਨ ਲਈ ਧੰਨਵਾਦ ਕੀਤਾ ਗਿਆ ।