ਮਾਨਸਾ, 31 ਜੁਲਾਈ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 02 ਅਗਸਤ, 2023 ਨੂੰ ‘ਅੰਨਪੁਰਣਾ ਫਾਈਨਾਂਸੀਅਲ ਪ੍ਰਾਈਵੇਟ ਲਿਮਟਡ’ ਵੱਲੋਂ ਫੀਲਡ ਕਰੈਡਿਟ ਅਫ਼ਸਰਾਂ ਦੀ ਭਰਤੀ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 12ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ ਸੀਮਾ 21 ਤੋਂ 26 ਸਾਲ ਤੱਕ ਹੋਣੀ ਚਾਹੀਦੀ ਹੈ ਅਤੇ ਪ੍ਰਾਰਥੀ ਸਰੀਰਕ ਤੌਰ ’ਤੇ ਫਿੱਟ ਹੋਣੇ ਚਾਹੀਦੇ ਹਨ। ਭਾਗ ਲੈਣ ਵਾਲੇ ਪ੍ਰਾਰਥੀਆਂ ਕੋਲ ਆਪਣਾ ਦੋ ਪਹੀਆ ਵਾਹਨ ਅਤੇ ਡਰਾਈਵਿੰਗ ਲਾਇਸੰਸ ਹੋਣਾ ਲਾਜ਼ਮੀ ਹੈ।
ਉਨ੍ਹਾਂ ਦੱਸਿਆ ਕਿ ਕੈਂਪ ਵਿਚ ਭਾਗ ਲੈਣ ਦੇ ਚਾਹਵਾਨ ਪ੍ਰਾਰਥੀ ਆਪਣੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ, ਰੰਗਦਾਰ ਪਾਸਪੋਰਟ ਫੋਟੋਆਂ, ਡਰਾਈਵਿੰਗ ਲਾਇਸੰਸ ਅਤੇ ਰਜ਼ਿਊਮ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦਫ਼ਤਰ, ਮਾਨਸਾ (ਨੇੜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੇਵਾ ਕੇਂਦਰ ਦੀ ਪਹਿਲੀ ਮੰਜ਼ਿਲ ’ਤੇ) ਕੈਂਪ ਵਾਲੇ ਦਿਨ ਸਵੇਰੇ 10:30 ਵਜੇ ਪਹੁੰਚਣ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਪ੍ਰਾਰਥੀਆਂ ਨੂੰ ਤਨਖਾਹ 12,500/- ਤੋਂ 20,000/- ਦੇ ਕਰੀਬ ਮਿਲਣਯੋਗ ਹੋਵੇਗੀ। ਅਸਾਮੀਆਂ ਦੀ ਗਿਣਤੀ 40 ਹੈ। ਇੰਟਰਵਿਊ ਦਾ ਸਮਾਂ ਸਵੇਰੇ 10:30 ਵਜੇ ਤੋਂ ਬਾਅਦ ਦੁਪਹਿਰ 01:00 ਵਜੇ ਤੱਕ ਰੱਖਿਆ ਗਿਆ ਹੈ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 94641-78030 ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ 02 ਅਗਸਤ ਨੂੰ ਲੱਗੇਗਾ ਪਲੇਸਮੈਂਟ ਕੈਂਪ
Leave a comment