ਮਾਨਸਾ, 10 ਅਗਸਤ:
ਲੋਕਾਂ ਨੂੰ ਸਸਤਾ ਅਤੇ ਛੇਤੀ ਨਿਆ ਮਿਲੇ, ਝਗੜਿਆਂ ਦਾ ਨਿਪਟਾਰਾ ਆਪਸੀ ਸਹਿਮਤੀ ਅਤੇ ਰਜ਼ਾਮੰਦੀ ਨਾਲ ਹੋਵੇ, ਲੋਕਾਂ ਦੇ ਮਨਾਂ ਵਿੱਚੋਂ ਦੁਸ਼ਮਨੀ ਨੂੰ ਜੜੋਂ ਖਤਮ ਕੀਤਾ ਜਾਵੇ ਇਨ੍ਹਾਂ ਉਦੇਸ਼ਾ ਨੂੰ ਲੈ ਕੇ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਹਮੇਸ਼ਾ ਹੀ ਲੋਕਾਂ ਦੇ ਫਾਇਦੇ ਲਈ ਤੱਤਪਰ ਰਹੀ ਹੈ ਇਸੇ ਤਹਿਤ ਹਰ ਤੀਸਰੇ ਮਹੀਨੇ ਕੌਮੀ ਲੋਕ ਅਦਾਲਤ ਦਾ ਆਯੋਜਨ ਪੰਜਾਬ ਅਤੇ ਹਰਿਆਣਾ ਵਿਚ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਜੀਤ ਕੌਰ ਢਿੱਲੋਂ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ 09 ਸਤੰਬਰ, 2023 ਨੂੰ ਲਗਾਈ ਜਾ ਰਹੀ ਕੌਮੀ ਲੋਕ ਅਦਾਲਤ ਨੂੰ ਸਫਲ ਕਰਨ ਸਬੰਧੀ ਜਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਪ੍ਰੀਤੀ ਸਾਹਨੀ ਲਗਾਤਾਰ ਕੋਸ਼ਿਸਾਂ ਕਰ ਰਹੇ ਹਨ। ਇਸ ਸਬੰਧੀ ਲਗਾਤਾਰ ਮਾਨਸਾ ਅਦਾਲਤ ਦੇ ਜੱਜ ਸਾਹਿਬਾਨਾ, ਸਬ ਡਵੀਜਨ ਬੁਢਲਾਢਾ ਅਤੇ ਸਰਦੂਲਗੜ ਦੇ ਜੱਜ ਸਾਹਿਬਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕੌਮੀ ਲੋਕ ਅਦਾਲਤ ਦਾ ਲਾਭ ਦਿੱਤਾ ਜਾ ਸਕੇ। ਇਸ ਤੋਂ ਇਲਾਵਾ ਬੈਂਕ ਅਧਿਕਾਰੀਆਂ ਇੰਸ਼ੋਰੈਂਸੇ ਕੰਪਨੀਆਂ ਜ਼ਿਲ੍ਹੇ ਦੇ ਥਾਣਿਆਂ ਦੇ ਮੁਖੀਆਂ, ਸਰਪੰਚ ਸਾਹਿਬਾਨਾਂ, ਬਾਰ ਐਸੋਸ਼ੀਏਸ਼ਨ ਮਾਨਸਾ ਬੁਢਲਾਡਾ ਅਤੇ ਸਰਦੂਲਗੜ੍ਹ ਦੇ ਆਹੁਦੇਦਾਰਾਂ, ਸੀਨੀਅਰ ਸਿਟੀਜ਼ਨਾਂ ਤੋਂ ਇਲਾਵਾ ਸਮਾਜ ਦੇ ਹਰੇਕ ਵਰਗ ਦੇ ਨੁਮਾਇੰਦੇਆਂ ਨਾਲ ਲਗਾਤਾਰ ਮੀਟਿੰਗਾਂ ਦਾ ਦੌਰ ਜਾਰੀ ਹੈ।
ਉਨ੍ਹਾਂ ਲੋਕਾਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਵੱਧ ਤੋਂ ਵੱਧ ਕੇਸ ਕੌਮੀ ਲੋਕ ਅਦਾਲਤ ਵਿਚ ਲਗਾਉਣ, ਜਿਸ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋ ਸਕੇ। ਉਨ੍ਹਾਂ ਕਿਹਾ ਕਿ ਇਸ ਲੋਕ ਅਦਾਲਤ ਵਿਚ ਦਿਵਾਨੀ ਮਾਮਲੇ, ਕਰਿਮੀਨਲ ਕੰਪਾਊਂਡੇਬਲ, ਚੈੱਕਾਂ ਦੇ ਕੇਸ, ਬੈਂਕ, ਬਿਜਲੀ, ਪਾਣੀ ਟੈਲੀਫੋਨ ਅਤੇ ਵਿਆਹ ਨਾਲ ਸਬੰਧਿਤ ਮਾਮਲਿਆਂ ਦਾ ਨਿਪਟਾਰਾ ਕੀਤਾ ਜਾਵੇਗਾ। ਕੌਮੀ ਲੋਕ ਅਦਾਲਤ ਚ ਦੋ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਝਗੜਿਆਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਕ ਦਰਖਾਸਤ ਦੇ ਕੇ ਹੀ ਲੋਕ ਅਦਾਲਤ ਵਿੱਚ ਆਪਣਾ ਕੇਸ ਲਗਾਇਆ ਜਾ ਸਕਦਾ ਹੈ।
ਜ਼ਿਲ੍ਹੇ ਅੰਦਰ 09 ਸਤੰਬਰ ਨੂੰ ਲੱਗੇਗੀ ਕੌਮੀ ਲੋਕ ਅਦਾਲਤ
Leave a comment