29 ਅਪ੍ਰੈਲ (ਗਗਨਦੀਪ ਸਿੰਘ) ਬਠਿੰਡਾ: ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਕਿਸਾਨਾਂ ਦੀ ਕਣਕ ਦੀ ਫ਼ਸਲ ਦੀ ਖ਼ਰੀਦ ਵੱਖ-ਵੱਖ ਖ਼ਰੀਦ ਏਜੰਸੀਆਂ ਦੁਆਰਾ ਸਮੇਂ-ਸਿਰ ਕੀਤੀ ਜਾ ਰਹੀ ਹੈ ਅਤੇ ਖਰ਼ੀਦ ਕੀਤੀ ਗਈ ਕਣਕ ਦੀ ਚੁਕਾਈ ਦਾ ਕੰਮ ਵੀ ਨਿਰਵਿਘਨ ਜਾਰੀ ਹੈ। ਇਹ ਜਾਣਕਾਰੀ ਜ਼ਿਲ੍ਹਾ ਮੰਡੀ ਅਫ਼ਸਰ ਸ਼੍ਰੀ ਸਿਲੋਧ ਬਿਸ਼ਨੋਈ ਨੇ ਸਾਂਝੀ ਕੀਤੀ।
ਇਸ ਦੌਰਾਨ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ ਅਨਾਜ ਮੰਡੀਆਂ ਵਿੱਚ ਸਾਫ਼-ਸਫ਼ਾਈ, ਪੀਣ ਵਾਲੇ ਪਾਣੀ, ਨਿਰਵਿਘਨ ਬਿਜਲੀ ਸਪਲਾਈ ਆਦਿ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਜਿਸ ਕਰਕੇ ਮੰਡੀਆਂ ਵਿੱਚ ਆਪਣੀ ਕਣਕ ਦੀ ਫ਼ਸਲ ਵੇਚਣ ਆ ਰਹੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾ ਰਹੀ।
ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਸਗੋਂ ਇਸ ਨੂੰ ਜ਼ਮੀਨ ਚ ਹੀ ਮਿਲਾ ਕੇ ਖਾਦ ਦੇ ਤੌਰ ਤੇ ਵਰਤਣ। ਕਣਕ ਦੀ ਪਰਾਲੀ ਨੂੰ ਸਾੜਨ ਨਾਲ ਜਿੱਥੇ ਵਾਤਾਵਰਨ ਗੰਧਲਾ ਹੁੰਦਾ ਹੈ, ਉੱਥੇ ਹੀ ਮਨੁੱਖੀ ਸਿਹਤ ਤੇ ਮਾੜੇ ਪ੍ਰਭਾਵ ਪੈਂਦੇ ਹਨ।