
ਤਲਵੰਡੀ ਸਾਬੋ 4 ਅਗਸਤ
ਸਕੂਲ ਸਿੱਖਿਆ ਵਿਭਾਗ ਪੰਜਾਬ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜੋਨਲ ਟੂਰਨਾਮੈਂਟ ਕਮੇਟੀ ਤਲਵੰਡੀ ਸਾਬੋ ਦੇ ਪ੍ਰਧਾਨ ਮੁੱਖ ਅਧਿਆਪਕ ਅਵਤਾਰ ਸਿੰਘ ਲਾਲੇਆਣਾ ਦੀ ਅਗਵਾਈ ਵਿੱਚ 69 ਵੀਆਂ ਗਰਮ ਰੁੱਤ ਖੇਡਾਂ ਵਿੱਚ ਬੜੇ ਫਸਵੇਂ ਮੁਕਾਬਲੇ ਹੋ ਰਹੇ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਜਨਰਲ ਸਕੱਤਰ ਗੁਰਜੰਟ ਸਿੰਘ ਨੇ ਦੱਸਿਆ ਕਿ ਅੰਡਰ 14 ਮੁੰਡੇ ਸਰਕਲ ਸਟਾਈਲ ਕਬੱਡੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਨੇ ਪਹਿਲਾ, ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਨੇ ਦੂਜਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗ੍ਹਾ ਰਾਮਤੀਰਥ ਨੇ ਤੀਜਾ, ਗੱਤਕਾ ਫਰੀ ਸੋਟੀ ਅੰਡਰ 17 ਲੜਕੇ ਵਿੱਚ ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਪਹਿਲਾ, ਅਕਾਲ ਅਕੈਡਮੀ ਜਗ੍ਹਾ ਰਾਮਤੀਰਥ ਨੇ ਦੂਜਾ, ਸਿੰਗਲ ਸੋਟੀ ਵਿੱਚ ਸਰਕਾਰੀ ਹਾਈ ਸਕੂਲ ਲਾਲੇਆਣਾ ਨੇ ਪਹਿਲਾ, ਸਟਾਰ ਪਲੱਸ ਸਕੂਲ ਨੇ ਦੂਜਾ, ਅੰਡਰ 19 ਫਰੀ ਸੋਟੀ ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀਵਨ ਸਿੰਘ ਵਾਲਾ ਨੇ ਪਹਿਲਾ, ਖਾਲਸਾ ਸਕੂਲ ਤਲਵੰਡੀ ਸਾਬੋ ਨੇ ਦੂਜਾ, ਅੰਡਰ 14 ਨੈਸ਼ਨਲ ਸਟਾਈਲ ਕਬੱਡੀ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸ਼ੇਖਪੁਰਾ ਨੇ ਪਹਿਲਾ, ਹਰਗੋਬਿੰਦ ਪਬਲਿਕ ਸਕੂਲ ਲਹਿਰੀ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਹਨਾਂ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਲਾਲੇਆਣਾ ਦੇ ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਬਿੰਦਰ ਕੌਰ, ਉਪ ਚੇਅਰਮੈਨ ਮਹਾ ਸਿੰਘ, ਸੁਖਮੰਦਰ ਸਿੰਘ,ਸੰਦੀਪ ਸਿੰਘ, ਸੁਖਵਿੰਦਰ ਕੌਰ ,ਮਨੀਸ਼ਾ ਰਾਣੀ ,ਸੀਮਾ ਕੌਰ ( ਸਾਰੇ ਮੈਂਬਰ) ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਮੰਦਰ ਸਿੰਘ ਸਟੇਟ ਐਵਾਰਡੀ, ਜਗਤਾਰ ਸਿੰਘ, ਅਮਨਦੀਪ ਸਿੰਘ, ਗੁਰਤੇਜ ਸਿੰਘ, ਜਗਦੀਪ ਸਿੰਘ ਹਾਜ਼ਰ ਸਨ।
3 Attachments • Scanned by Gmail