ਸਕੂਲੀ ਪ੍ਰਬੰਧਨ, ਸਾਫ ਸਫਾਈ, ਮਿਡ ਡੇਅ ਮੀਲ ਤੇ ਸਕੂਲ ਦੀਆਂ ਗਰਾਂਟਾ ਬਾਰੇ ਹੋਈ ਵਿਸ਼ੇਸ਼ ਚਰਚਾ
ਬਠਿੰਡਾ, 06 ਅਕਤੂਬਰ:
ਜ਼ਿਲ੍ਹਾ ਬਠਿੰਡਾ ਦੇ ਸਮੂਹ ਸਰਕਾਰੀ ਸਕੂਲਾਂ ਦੇ ਮੁਖੀਆਂ ਦੀ ਇਕ ਅਹਿਮ ਮੀਟਿੰਗ ਟੀਚਰਜ਼ ਹੋਮ ਬਠਿੰਡਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸ਼ਿਵਪਾਲ ਗੋਇਲ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਵਿਚ ਸਕੂਲੋਂ ਵਿਰਵੇ ਬੱਚੇ, ਸਕੂਲਾਂ ਦੀ ਸਫਾਈ, ਮਿਡ ਡੇਅ ਮੀਲ ਦੀ ਸਫਾਈ ਅਤੇ ਗੁਣਵੱਤਾ, ਸਰਦ ਰੁੱਤ ਖੇਡਾਂ, ਗਰਾਂਟਾਂ ਦੀ ਸਹੀ ਸਮੇਂ ’ਤੇ ਵਰਤੋਂ, ਬੱਚਿਆਂ ਦੀ ਹਾਜ਼ਰੀ ਅਤੇ ਆਗਾਮੀ ਚੋਣਾਂ ਵਿਚ ਡਿਊਟੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ ਨੇ ਕਿਹਾ ਕਿ ਸਕੂਲ ਛੱਡ ਚੁੱਕੇ ਬੱਚਿਆਂ ਨੂੰ ਮੋਨੀਟਰ ਕੀਤਾ ਜਾਵੇ ਅਤੇ ਕਿਤੇ ਹੋਰ ਦਾਖਲ ਨਾ ਹੋਏ ਇੰਨ੍ਹਾਂ ਬੱਚਿਆਂ ਦਾ ਮੁੜ ਦਾਖਲਾ ਯਕੀਨੀ ਬਣਾਉਣ ਲਈ ਉਪਰਾਲੇ ਕੀਤੇ ਜਾਣ। ਉਨ੍ਹਾਂ ਕਿਹਾ ਸਕੂਲੀ ਗਰਾਂਟਾਂ ਦੀ ਪਾਰਦਰਸ਼ਤਾ ਅਤੇ ਸਹੀ ਢੰਗ ਨਾਲ ਵਰਤੋਂ ਕੀਤੀ ਜਾਵੇ ਤਾਂ ਜੋ ਸਕੂਲ ਪ੍ਰਬੰਧਨ ਸੁਚੱਜੇ ਢੰਗ ਨਾਲ ਚਲ ਸਕੇ।
ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਇਕਬਾਲ ਸਿੰਘ ਬੁੱਟਰ ਨੇ ਕਿਹਾ ਕਿ ਸਰਕਾਰ ਦੀ ਸਵੱਛਤਾ ਹੀ ਸੇਵਾ ਮੁਹਿੰਮ ਨੂੰ ਇਨਬਿੰਨ ਲਾਗੂ ਕੀਤਾ ਜਾਵੇ। ਵਿਦਿਆਰਥੀਆਂ ਦੀ ਇਸ ਮੁਹਿੰਮ ਵਿਚ ਸ਼ਮੂਲੀਅਤ ਕਰਵਾਉਂਦਿਆਂ ਗਤੀਵਿਧੀਆਂ ਉਲੀਕੀਆਂ ਜਾਣ। ਉਨ੍ਹਾਂ ਕਿਹਾ ਕਿ ਸਰਦ ਰੁੱਤ ਖੇਡਾਂ ਵਿਚ ਭਾਗ ਲੈਣ ਲਈ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਜਾਵੇ ਤਾਂ ਜੋ ਪੜ੍ਹਾਈ ਦੇ ਨਾਲ ਨਾਲ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਨਾਲ ਵੀ ਜੋੜਿਆ ਜਾ ਸਕੇ।
ਟੀਚਰਜ਼ ਹੋਮ ਬਠਿੰਡਾ ਵਿਖੇ ਹੋਈ ਸਕੂਲ ਮੁਖੀਆਂ ਦੀ ਇਕ ਅਹਿਮ ਮੀਟਿੰਗ
Leave a comment