ਮਾਨਸਾ 19 ਅਗਸਤ (ਨਾਨਕ ਸਿੰਘ ਖੁਰਮੀ)
ਬੀ.ਐੱਚ.ਐੱਸ. ਸੀਨੀ ਸੈਕੰ. ਸਕੂਲ ਬਰਨਾਲਾ, ਮਾਨਸਾ ਵਿਖੇ SSP ਮਾਨਸਾ ਸ੍ਰੀ ਭਾਗੀਰਥ ਸਿੰਘ ਮੀਨਾ ਜੀ ਦੇ ਦਿਸ਼ਾ ਨਿਰਦੇਸ਼ ਹੇਠ ਟ੍ਰੈਫਿਕ ਐਜੂਕੇਸ਼ਨ ਸੈੱਲ ਇਨਚਾਰਜ ASI ਸ੍ਰੀ ਸੁਰੇਸ਼ ਕੁਮਾਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਐਜੂਕੇਸ਼ਨ ਸੰਬੰਧੀ ਸੰਬੋਧਨ ਕੀਤਾ ਗਿਆ।ASI ਸ੍ਰੀ ਸੁਰੇਸ਼ ਕੁਮਾਰ ਸਿੰਘ ਵੱਲੋਂ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ, ਵਿਦਿਆਰਥੀਆਂ ਨੂੰ 18 ਸਾਲ ਤੋਂ ਘੱਟ ਉਮਰ ਵਿੱਚ ਵਾਹਨ ਚਲਾਉਣ ਨਾਲ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਹੋਣ ਵਾਲੀਆਂ ਸਜ਼ਾਵਾਂ ਅਤੇ ਦੂਸਰੇ ਲੋਕਾਂ ਦੇ ਹੋਣ ਵਾਲੇ ਜਾਨੀ ਅਤੇ ਮਾਲੀ ਨੁਕਸਾਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਨਾਲ ਆਪਣੀ ਅਤੇ ਦੂਸਰੇ ਲੋਕਾਂ ਦੀ ਜਾਨ ਅਤੇ ਮਾਲੀ ਨੁਕਸਾਨ ਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਅਤੇ ਸਾਰੇ ਵਿਦਿਆਰਥੀਆਂ 18 ਸਾਲ ਦੀ ਉਮਰ ਹੋਣ ਤੇ ਵਾਹਨਾਂ ਨੂੰ ਚਲਾਉਣ ਦਾ ਅਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦਾ ਪ੍ਰਣ ਕਰਵਾਇਆ ਗਿਆ। ਇਸ ਮੌਕੇ ਤੇ ਦਰਬਾਰਾ ਸਿੰਘ,ਗੁਰਮੇਲ ਸਿੰਘ,ਬਲਵਿੰਦਰ ਸਿੰਘ,ਜਸਵਿੰਦਰ ਕੌਰ ਅਤੇ ਸਮੂਹ ਅਧਿਆਪਕ ਅਤੇ ਵਿਦਿਆਰਥੀ ਮੌਜੂਦ ਰਹੇ, ਸਕੂਲ ਚੇਅਰਮੈਨ ਸ੍ਰੀ ਨਾਇਬ ਸਿੰਘ ਸਿੱਧੂ ਵੱਲੋਂ ASI ਸ੍ਰੀ ਸੁਰੇਸ਼ ਕੁਮਾਰ ਸਿੰਘ ਦਾ ਵਿਦਿਆਰਥੀਆਂ ਨੂੰ ਜਾਣਕਾਰੀ ਦੇਣ ਲਈ ਧੰਨਵਾਦ ਕੀਤਾ ਗਿਆ।