14 ਅਪਰੈਲ (ਕਰਨ ਭੀਖੀ) ਭੀਖੀ: ਸਥਾਨਕ ਗੁਰੂ ਰਵਿਦਾਸ ਸਤਿਸੰਗ ਕਮੇਟੀ ਵੱਲੋਂ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਸਾਹਿਬ ਵਿਖੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਨ ਮੌਕੇ ਉਨ੍ਹਾਂ ਦੇ ਜੀਵਨ ਬਾਰੇ ਪਰਖ਼ ਪ੍ਰੀਖਿਆ ਲਈ ਗਈ, ਇਸ ਪ੍ਰੀਖਿਆ ਵਿੱਚ ਮੋਹਰੀ ਬੱਚਿਆਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਮਾਸਟਰ ਅਮਰੀਕ ਸਿੰਘ ਭੀਖੀ ਨੇ ਕਿਹਾ ਕਿ ਬਾਬਾ ਸਾਹਿਬ ਨੇ ਅਨੇਕਾਂ ਕਸ਼ਟ ਝੱਲਦਿਆਂ ਸਮੁੱਚੇ ਦੱਬੇ ਕੁੱਚਲੇ ਸਮਾਜ ਦੇ ਲੋਕਾਂ ਲਈ ਜੋ ਕੁਝ ਕੀਤਾ ਉਹ ਨਾ ਭੁੱਲਣ ਯੋਗ ਹੈ, ਸਾਨੂੰ ਸਾਰਿਆਂ ਨੂੰ ਉਹਨਾਂ ਵੱਲੋਂ ਦਰਸਾਏ ਮਾਰਗ ਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਅੰਮ੍ਰਿਤ ਸਿੰਘ , ਸਤਵੀਰ ਸਿੰਘ ਲਵਪ੍ਰੀਤ ਸਿੰਘ ਹਰਵਿੰਦਰ ਸਿੰਘ, ਗੁਰਵਿੰਦਰ ਸਿੰਘ ਅਮਨਪ੍ਰੀਤ ਸਿੰਘ, ਗੁਰਜੀਤ ਸਿੰਘ, ਸ਼ਿੰਦਾ ਸਿੰਘ, ਸਹਾਇਕ ਥਾਣੇਦਾਰ ਜਗਦੇਵ ਸਿੰਘ, ਰਜਿੰਦਰ ਕੁਮਾਰ ਭੀਖੀ ਆਦਿ ਹਾਜ਼ਰ ਸਨ।