ਭੀਖੀ 16 ਅਪ੍ਰੈਲ
ਵਿਸਾਖੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਵਾਢੀ ਦੇ ਤਿਉਹਾਰ ਤੋਂ ਵਿਦਿਆਰਥੀਆਂ ਨੂੰ ਜਾਣੂ ਕਰਵਾਉਣ ਲਈ
ਯੋਜਨਾਬੱਧ ਗਤੀਵਿਧੀਆਂ ਕਾਰਵਾਈਆਂ ਗਈਆਂ। ਇਸ ਪ੍ਰੋਗਰਾਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਿਸਾਖੀ ਅਤੇ ਸਾਡੇ ਸੱਭਿਆਚਾਰ ਵਿੱਚ ਇਸ
ਦੀ ਮਹੱਤਤਾ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਵਾਢੀ ਦੇ ਤਿਉਹਾਰ ਦੇ ਜਸ਼ਨ ਵਿੱਚ ਸ਼ਾਮਲ ਕਰਨਾ ਸੀ। ਇਸ ਪ੍ਰੋਗਰਾਮ ਦੌਰਾਨ ਨਰਸਰੀ ਤੋਂ
ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਵੱਖ-ਵੱਖ ਸੱਭਿਆਚਾਰਕ ਗਤੀਵਿਧੀਆਂ ਵਿੱਚ ਹਿੱਸਾ ਲਿਆ ਜਿਵੇਂ ਕਿ ਗਰੁੱਪ ਡਾਂਸ, ਸੱਭਿਆਚਾਰਕ
ਪਹਿਰਾਵਾ, ਵਿਰਾਸਤੀ ਪ੍ਰਦਰਸ਼ਨੀ ਆਦਿ।
ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਮੈਡਮ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਜਾਣਕਾਰੀ ਦਿੰਦੇ ਹੋਏ
ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਵਿਸਾਖੀ ਦੇ ਤਿਉਹਾਰ ਦੀਆਂ ਲੱਖ-ਲੱਖ ਵਧਾਈਆਂ ਦਿੱਤੀਆਂ। ਇਸ ਮੌਕੇ ਆਈ-ਸਕੂਲ ਟੀਮ ਵਿੱਚੋ ਮੈਡਮ
ਸੰਦੀਪ ਕੌਰ ਅਤੇ ਮੈਡਮ ਹਰਵੀਰ ਕੌਰ ਨੇ ਮੁੱਖ ਮਹਿਮਾਨਾਂ ਵਜੋਂ ਸ਼ਿਰਕਤ ਕੀਤੀ।
ਡਾ. ਜਗਜੀਤ ਸਿੰਘ ਧੂਰੀ ਦੀ ਯੋਗ ਅਗਵਾਈ ਹੇਠ ਚੱਲ ਰਹੇ ਮਾਡਰਨ ਸੈਕੂਲਰ ਪਬਲਿਕ ਸਕੂਲ,ਭੀਖੀ

Leave a comment