*ਨਵਾਂ ਸਾਲ-2024 ਸਾਰਿਆਂ ਲਈ ਖੁਸ਼ਹਾਲ, ਸਿਹਤਯਾਬ, ਤਰੱਕੀਆਂ ਤੇ
ਖੁਸ਼ੀਆਂ ਭਰਿਆ ਹੋਵੇ-ਪਰਮਵੀਰ ਸਿੰਘ
*ਅਮਨ ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹਾ ਪੁਲਿਸ ਵਚਨਬੱਧ-ਡਾ. ਨਾਨਕ ਸਿੰਘ
31 ਦਸੰਬਰ (ਗਗਨਦੀਪ ਸਿੰਘ) ਮਾਨਸਾ: ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਾਮਨਾ ਕੀਤੀ ਹੈ ਕਿ ਆਉਣ ਵਾਲਾ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਹੋਵੇ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਵਾਂ ਸਾਲ 2024 ਜ਼ਿਲ੍ਹੇ ਦੇ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਖੁਸ਼ੀਆ ਲੈ ਕੇ ਆਵੇ। ਉਨ੍ਹਾਂ ਵਿਕਾਸ ਅਤੇ ਤਰੱਕੀ ਨੂੰ ਯਕੀਨੀ ਬਣਾਉਣ ਲਈ ਤਨਦੇਹੀ ਨਾਲ ਕੰਮ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਦੇ ਸਮੂਹ ਅਧਿਕਾਰੀ ਤੇ ਕਰਮਚਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਨਿੱਜੀ ਤੌਰ ’ਤੇ ਸਮਰਪਣ ਦੀ ਭਾਵਨਾ ਨਾਲ ਡਿਊਟੀ ਕਰਨ।
ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਮਾਨਸਾ ਪੁਲਿਸ ਵੱਲੋਂ ਜ਼ਿਲ੍ਹਾ ਨਿਵਾਸੀਆਂ ਨੂੰ ਨਵੇਂ ਸਾਲ ਦੀਆਂ ਮੁਬਾਰਕਾਂ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪੁਲਿਸ ਦੀ ਕੋਸ਼ਿਸ਼ ਰਹਿੰਦੀ ਹੈ ਕਿ ਹਮੇਸ਼ਾ ਲੋਕਾਂ ਦੀ ਸਾਂਝ ਅਤੇ ਸਹਿਯੋਗ ਨਾਲ ਅਮਨ-ਸ਼ਾਂਤੀ ਅਤੇ ਕਾਨੂੰਨ ਨੂੰ ਬਰਕਰਾਰ ਰੱਖਿਆ ਜਾ ਸਕੇ। ਉਨ੍ਹਾਂ ਫ਼ਿਰਕੂ ਸਦਭਾਵਨਾ, ਅਮਨ ਸਾਂਤੀ ਅਤੇ ਭਾਈਚਾਰਕ ਸਾਂਝ ਦੇ ਬੰਧਨ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਜ਼ਿਲ੍ਹੇ ਨੂੰ ਉੱਨਤੀ ਦੇ ਰਾਹ ’ਤੇ ਤੋਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਨੂੰ ਦੁਹਰਾਇਆ।
ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਨੇ ਜ਼ਿਲ੍ਹਾ ਵਾਸੀਆਂ ਨੂੰ ਦਿੱਤੀਆਂ ਨਵੇਂ ਸਾਲ ਦੀਆਂ ਮੁਬਾਰਕਾਂ
Leave a comment