ਪੁਰਾਣੀ ਪੈਨਸ਼ਨ ਬਹਾਲ ਕਰਨ ਅਤੇ ਪੰਜਾਬ ਦੇ ਮੁਲਾਜ਼ਮਾਂ ਤੇ ਲਾਗੂ ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਨ ਦੀ ਮੰਗ
05 ਸਤੰਬਰ (ਰਵਿੰਦਰ ਸਿੰਘ ਖਿਆਲਾ) ਮਾਨਸਾ: ਸਮੁੱਚੇ ਅਧਿਆਪਕ ਵਰਗ ਦੀਆਂ ਭਖਵੀਆਂ ਮੰਗਾਂ ਦੇ ਸਬੰਧ ਵਿੱਚ ਪ੍ਰਤੀਨਿਧ ਅਧਿਆਪਕ ਜਥੇਬੰਦੀ ਡੈਮੋਕਰੈਟਿਕ ਟੀਚਰ ਫਰੰਟ ਵੱਲੋਂ ਸੂਬੇ ਭਰ ਵਿੱਚ ਵਿਆਪਕ ਪੱਧਰ ਤੇ ਰੋਸ ਧਰਨੇ ਦਿੱਤੇ ਗਏ।|ਸੂਬਾ ਪ੍ਰਧਾਨ ਦਿਗਵਿਜੇ ਪਾਲ ਸ਼ਰਮਾ ਅਤੇ ਸੂਬਾ ਜਨਰਲ ਸਕੱਤਰ ਬਲਬੀਰ ਲੌਂਗੋਵਾਲ ਦੀ ਅਗਵਾਈ ਵਿੱਚ ਡੀ ਟੀ ਐਫ਼ ਦੇ ਜਿਲ੍ਹਾ ਮਾਨਸਾ ਦੇ ਪ੍ਰਧਾਨ ਕਰਮਜੀਤ ਤਾਮਕੋਟ ਅਤੇ ਹਰਜਿੰਦਰ ਅਨੂਪਗੜ ਨੇ ਕਿਹਾ ਨੇ ਦੱਸਿਆ ਕਿ ਡੀ ਟੀ ਐਫ਼ ਦੇ ਸੱਦੇ ਤੇ ਅੱਜ ਜਿਲ੍ਹਾ ਲੈਵਲ ਤੇ ਅਧਿਆਪਕਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ । ਉਨ੍ਹਾਂ ਦੋਸ਼ ਲਾਇਆ ਪੰਜਾਬ ਕਿ ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਤੋਂ ਸਿੱਖਿਆ ਖੇਤਰ ਵਿੱਚ ਕੇਵਲ ਕਾਗਜੀ ਸੁਧਾਰ ਹੀ ਕੀਤੇ ਗਏ ਹਨ।ਪੁਰਾਣੀ ਪੈਨਸ਼ਨ ਬਹਾਲੀ ਕਮੇਟੀ ਦੇ ਆਗੂ ਦਰਸ਼ਨ ਅਲੀਸ਼ੇਰ ਨੇ ਦੱਸਿਆ ਕਿ ਪੁਰਾਣੀ ਪੈਨਸ਼ਨ ਬਹਾਲੀ ਦਾ ਅਧੂਰਾ ਨੋਟੀਫਿਕੇਸ਼ਨ ਜਾਰੀ ਕਰਕੇ ਵਾਪਸ ਲੈ ਲਿਆ ਗਿਆ ਹੈ। ਜਨਵਰੀ 2020ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਤੋਂ ਕੇਂਦਰੀ ਤਨਖਾਹ ਕਮਿਸ਼ਨ ਦੀ ਆੜ ਹੇਠ ਤਨਖਾਹ ਕਟੌਤੀ ਕੀਤੀ ਗਈ ਹੈ।ਪ੍ਰੋ ਬਿੱਕਰਜੀਤ ਸਾਧੂਵਾਲਾ ਨੇ ਕਿਹਾ ਕਿ ਸਿੱਖਿਆ ਨੂੰ ਪੜੋ ਪੰਜਾਬ, ਉਡਾਨ, ਸਰਵ ਸਿੱਖਿਆ ਅਭਿਆਨ, ਮਿਸ਼ਨ ਸਮਰੱਥ, ਸੀ, ਈ,ਪੀ ਵਰਗੇ ਵੱਖ ਵੱਖ ਪ੍ਰੋਜੈਕਟਾਂ ਨਾਲ ਨੂੜ ਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਲਈ ਨਵੀਆਂ ਪਰੇਸ਼ਾਨੀਆਂ ਪੈਦਾ ਕੀਤੀਆਂ ਗਈਆਂ ਹਨ।ਅਧਿਆਪਕ ਆਗੂ ਜਗਤਾਰ ਝੱਬਰ ਅਤੇ ਇੰਦਰਜੀਤ ਡੇਲੂਆਣਾ ਨੇ ਪੰਜਾਬ ਸਰਕਾਰ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਦੀ ਸਖਤ ਸ਼ਬਦਾਂ ਵਿੱਚ ਨਿੰਦਿਆ ਕਰਦਿਆਂ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆ ਭਾਗ ਵਿੱਚ ਮਰਜ ਕਰਨ ਤੋਂ ਨਾਂਹ ਨੁੱਕਰ ਕੀਤੀ ਜਾ ਰਹੀ ਹੈ। ਮੈਰੀਟੋਰੀਅਸ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਨੂੰ ਠੇਕਾ ਸਿਸਟਮ ਅਧੀਨ ਰੱਖਿਆ ਗਿਆ ਹੈ ਉਹਨਾਂ ਨੂੰ ਤੁਰੰਤ ਰੈਗੂਲਰ ਕੀਤਾ ਜਾਵੇ । ਪੇਂਡੂ ਭੱਤੇ ਸਮੇਤ 37 ਤਰ੍ਹਾਂ ਦੇ ਭੱਤਿਆਂ ਤੇ ਕੈਂਚੀ ਫੇਰੀ ਜਾ ਚੁੱਕੀ ਹੈ। ਡੀ,ਏ, ਦੀਆਂ ਕਿਸ਼ਤਾਂ ਦੇ ਬਕਾਏ ਤੋਂ ਸਰਕਾਰ ਭੱਜ ਚੁੱਕੀ ਹੈ। ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਵਜ਼ੀਫਾ ਦੇਣ ਤੋਂ ਮੁੱਕਰ ਚੁੱਕੀ ਹੈ। ਐਨ,ਐਸ,ਕਿਉਂ,ਐਫ,ਅਧੀਨ ਭਰਤੀ, ਕੀਤੇ ਅਧਿਆਪਕਾਂ ਤੇ ਆਊਟਸੋਰਸਿੰਗ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਅਧਿਆਪਕਾਂ ਨੂੰ ਮਿਲ਼ਣ ਵਾਲੀ ਏ, ਸੀ,ਪੀ, ਸਕੀਮ ਨੂੰ ਬੰਦ ਕੀਤਾ ਜਾ ਚੁੱਕਾ ਹੈ। ਉਨ੍ਹਾਂ ਮੰਗ ਕੀਤੀ ਕਿ ਐਨ, ਪੀ, ਐਸ, ਅਤੇ ਯੂ,ਪੀ,ਐਸ, ਰੱਦ ਕਰਕੇ ਪੁਰਾਣੀ ਪੈਨਸ਼ਨ ਤੁਰੰਤ ਬਹਾਲ ਕੀਤੀ ਜਾਵੇ, ਕੇਂਦਰੀ ਤਨਖਾਹ ਕਮਿਸ਼ਨ ਰੱਦ ਕਰਕੇ ਪੁਰਾਣੇ ਤਨਖਾਹ ਸਕੇਲ ਬਹਾਲ ਕੀਤੇ ਜਾਣ। ਜਥੇਬੰਦੀ ਦੇ ਆਗੂਆਂ ਨਿਧਾਨ ਸਿੰਘ, ਸ਼ਿੰਗਾਰਾ ਸਿੰਘ, ਤਰਸੇਮ ਬੋੜਾਵਾਲ, ਹਰਫੂਲ ਸਿੰਘ, ਰਾਜਿੰਦਰ ਸਿੰਘ ਨੇ ਕਿਹਾ ਕਿ ਕੰਪਿਊਟਰ ਅਧਿਆਪਕਾਂ ਨੂੰ ਪੂਰੇ ਤਨਖਾਹ ਸਕੇਲਾਂ ਸਮੇਤ ਸਿੱਖਿਆ ਵਿਭਾਗ ਵਿੱਚ ਮਰਜ਼ ਕੀਤਾ ਜਾਵੇ।ਜੀ ਟੀ ਯੂ ਦੇ ਆਗੂ ਬਲਵਿੰਦਰ ਉੱਲਕ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਕੰਮ ਕਰਦੇ ਕੱਚੇ ਅਧਿਆਪਕਾਂ ਅਤੇ ਮੈਰੀਟੋਰੀਅਸ ਸਕੂਲਾਂ ਦੇ ਅਧਿਆਪਕਾਂ ਨੂੰ ਰੈਗੂਲਰ ਕੀਤਾ ਜਾਵੇ। ਡੀ ਟੀ ਐਫ਼ ਦੇ ਸੀਨੀਅਰ ਆਗੂਆਂ ਰਾਜਵਿੰਦਰ ਸਿੰਘ ਬੈਹਣੀਵਾਲ, ਗੁਰਬਚਨ ਹੀਰੇਵਾਲਾ, ਗੁਰਪ੍ਰੀਤ ਭੀਖੀ ਨੇ ਕਿਹਾ ਕਿ 3-7-11-15, ਸਾਲਾ ਡਾਇਨਾਮਿਕ ਏ,ਸੀ,ਪੀ, ਲਾਗੂ ਕੀਤਾ ਜਾਵੇ, ਹਰ ਤਰ੍ਹਾਂ ਦੇ ਬਕਾਏ ਤੁਰੰਤ ਜਾਰੀ ਕੀਤੇ ਜਾਣ, ਬਾਹਰਲੇ ਜ਼ਿਲ੍ਹਿਆਂ ਵਿੱਚ ਸੇਵਾਵਾਂ ਦੇ ਰਹੇ ਅਧਿਆਪਕਾਂ ਦੀ ਬਦਲੀ ਬਿਨਾਂ ਕਿਸੇ ਦੇਰੀ ਤੋਂ ਪਿੱਤਰੀ ਜ਼ਿਲਿਆਂ ਵਿਚ ਕੀਤੀ ਜਾਵੇ। ਜਗਜੀਵਨ ਸਿੰਘ, ਰਾਜਪਾਲ ਸਿੰਘ, ਪੈਨਸ਼ਨਰ ਆਗੂ ਅਜੈਬ ਸਿੰਘ ਅਲੀਸ਼ੇਰ ਅਧਿਆਪਕ ਆਗੂਆਂ ਨੇ ਚੇਤਾਵਨੀ ਦਿਤੀ ਕਿ ਮੰਗਾਂ ਨਾ ਮੰਨਣ ਦੀ ਸੂਰਤ ਵਿਚ ਸੰਘਰਸ਼ ਨੂੰ ਹੋਰ ਵਿਆਪਕ ਅਤੇ ਤਿੱਖਾ ਕੀਤਾ ਜਾਵੇਗਾ|ਇਸ ਮੌਕੇ ਨਵਜੋਸ਼ ਸਪੋਲੀਆ, ਗੁਰਦੀਪ ਬਰਨਾਲਾ , ਚਰਨਪਾਲ ਸਿੰਘ, ਜਸਵਿੰਦਰ ਹਾਕਮਵਾਲਾ,ਬਲਕਾਰ ਸਿੰਘ, ਗੁਰਦੀਪ ਝੰਡੂਕੇ, ਸੁਖਚੈਨ ਸੇਖੋਂ, ਜਗਦੇਵ ਸਿੰਘ, ਮੱਘਰ ਸਿੰਘ, ਜਗਪਾਲ ਸਿੰਘ, ਅਮ੍ਰਿਤਪਾਲ ਸਿੰਘ, ਕੁਲਵਿੰਦਰ ਜੋਗਾ, ਅਮਨਦੀਪ ਕੌਰ,ਮਨਪ੍ਰੀਤ ਕੌਰ, ਖੁਸਵਿੰਦਰ ਕੌਰ, ਗੀਤਾ ਰਾਣੀ, ਹਰਮਨਦੀਪ ਕੌਰ,ਬੇਅੰਤ ਕੌਰ, ਰੇਨੂੰ ਬਾਲਾ, ਅਮਰਪ੍ਰੀਤ ਕੌਰ, ਮਨਵੀਰ ਕੌਰ, ਗੁਰਜੀਤ ਮਾਨਸਾ, ਸੁਖਵਿੰਦਰ ਗਾਮੀਵਾਲਾ, ਜਸਵਿੰਦਰ ਕਾਮਰੇਡ, ਰੋਹਿਤ ਬੁਰਜ ਹਰੀ, ਹਰਵਿੰਦਰ ਸਮਾਓ, ਮਨਦੀਪ ਕੁਮਾਰ, ਕੁਲਦੀਪ ਅੱਕਾਂਵਾਲੀ, ਬੂਟਾ ਸਿੰਘ, ਤਰਸੇਮ ਸਿੰਘ,ਬਲਕਾਰ ਸਿੰਘ, ਮਨਦੀਪ ਕੋਟਲੀ, ਸਿਕੰਦਰ ਕੋਟਲੀ,ਜਸਵਿੰਦਰ ਜੋਗਾ, ਮਨਜੀਤ ਧਾਲੀਵਾਲ, ਰਵਿੰਦਰ ਝੁਨੀਰ,ਸਿਕੰਦਰ ਢਿੱਲੋਂ ਆਦਿ ਅਧਿਆਪਕ ਆਗੂ ਹਾਜ਼ਰ ਸਨ |