6 ਅਗਸਤ (ਗਗਨਦੀਪ ਸਿੰਘ) ਤਲਵੰਡੀ ਸਾਬੋ: ਸਕੂਲ ਸਿੱਖਿਆ ਵਿਭਾਗ ਪੰਜਾਬ ਖੇਡਾਂ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਮਮਤਾ ਖੁਰਾਣਾ ਅਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਸਵੀਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜੋਨਲ ਟੂਰਨਾਮੈਂਟ ਕਮੇਟੀ ਤਲਵੰਡੀ ਸਾਬੋ ਦੇ ਪ੍ਰਧਾਨ ਅਵਤਾਰ ਸਿੰਘ ਮੁੱਖ ਅਧਿਆਪਕ ਲਾਲੇਆਣਾ ਦੇ ਦਿਸ਼ਾ ਨਿਰਦੇਸ਼ਾਂ ਹੇਠ 69 ਵੀਆਂ ਜੋਨ ਪੱਧਰੀ ਗਰਮ ਰੁੱਤ ਖੇਡਾਂ ਸ਼ਾਨੋ ਸ਼ੋਕਤ ਨਾਲ ਸਪੰਨ ਹੋ ਗਈਆ ਹਨ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜੋਨਲ ਜਨਰਲ ਸਕੱਤਰ ਗੁਰਜੰਟ ਸਿੰਘ ਡੀ ਪੀ ਈ ਨੇ ਦੱਸਿਆ ਕਿ ਅੰਡਰ-17 ਲੜਕੇ ਕਬੱਡੀ ਸਰਕਲ ਸਟਾਈਲ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟ ਬਖਤੂ ਨੇ ਪਹਿਲਾ, ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਲਵੰਡੀ ਸਾਬੋ ਨੇ ਦੂਜਾ, ਵਾਲੀਬਾਲ ਅੰਡਰ 14 ਮੁੰਡੇ ਵਿੱਚ ਸਰਕਾਰੀ ਹਾਈ ਸਕੂਲ ਗਾਟਵਾਲੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਲਾਲਵਾਲਾ ਨੇ ਦੂਜਾ,ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਮੁੰਡੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਨੇ ਪਹਿਲਾ, ਹਰਗੋਬਿੰਦ ਪਬਲਿਕ ਸਕੂਲ ਲਹਿਰੀ ਨੇ ਦੂਜਾ, ਅੰਡਰ 19 ਮੁੰਡੇ ਵਿੱਚ ਹਰਗੋਬਿੰਦ ਪਬਲਿਕ ਸਕੂਲ ਲਹਿਰੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਾਗੀਵਾਂਦਰ ਨੇ ਦੂਜਾ, ਕ੍ਰਿਕੇਟ ਅੰਡਰ 14 ਮੁੰਡੇ ਵਿੱਚ ਸਟਾਰ ਪਲੱਸ ਸਕੂਲ ਨੇ ਪਹਿਲਾ, ਜੇਵੀਅਰ ਸਕੂਲ ਜੱਜਲ ਨੇ ਦੂਜਾ, ਅੰਡਰ 17 ਵਿੱਚ ਮਲੇਨੀਅਮ ਸਕੂਲ ਟਾਊਨਸ਼ਿਪ ਨੇ ਪਹਿਲਾ, ਡੀ ਏ ਵੀ ਸਕੂਲ ਰਾਮਾਂਮੰਡੀ ਨੇ ਦੂਜਾ, ਅੰਡਰ 19 ਵਿੱਚ ਹਿੰਦੂ ਪਬਲਿਕ ਸਕੂਲ ਰਾਮਾਂਮੰਡੀ ਨੇ ਪਹਿਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਮਸਰਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।
ਇਹਨਾ ਖੇਡਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਵਿੱਚ ਡਾਕਟਰ ਹਰਪਿੰਦਰ ਕੌਰ ਮੁੱਖ ਅਧਿਆਪਕ ਸਰਕਾਰੀ ਹਾਈ ਸਕੂਲ ਫੁੱਲੋਖਾਰੀ, ਲੈਕਚਰਾਰ ਨਿਰਮਲ ਸਿੰਘ, ਲੈਕਚਰਾਰ ਸੁਖਦੇਵ ਸਿੰਘ,ਹਰਮੰਦਰ ਸਿੰਘ ਸਟੇਟ ਐਵਾਰਡੀ, ਭੁਪਿੰਦਰ ਸਿੰਘ ਤੱਗੜ, ਰਣਜੀਤ ਸਿੰਘ, ਗੁਰਮੇਲ ਸਿੰਘ, ਸੁਖਵੀਰ ਸਿੰਘ, ਜਸਵੀਰ ਕੌਰ, ਚਰਨਜੀਤ ਸਿੰਘ, ਹਰਵਿੰਦਰ ਸਿੰਘ, ਤਰਸੇਮ ਸਿੰਘ, ਗੁਰਤੇਜ ਸਿੰਘ, ਜਗਦੀਪ ਸਿੰਘ, ਰਾਣਾ ਰਾਮ, ਗੁਰਪ੍ਰੀਤ ਸਿੰਘ, ਕੁਲਵਿੰਦਰ ਸਿੰਘ, ਅਮਨਦੀਪ ਸਿੰਘ, ਰੋਹੀ ਸਿੰਘ, ਰੇਸ਼ਮ ਸਿੰਘ, ਮਲਕੀਤ ਸਿੰਘ, ਜਗਤਾਰ ਸਿੰਘ, ਜਸਦੀਪ ਕੌਰ, ਤੇਜਿੰਦਰ ਕੁਮਾਰ, ਬਲਜਿੰਦਰ ਸਿੰਘ, ਨਵਦੀਪ ਕੌਰ, ਰਜਿੰਦਰ ਸਿੰਘ, ਕਵਿਤਾ ਰਾਣੀ, ਮੋਨਿਕਾ ਰਾਣੀ, ਸੁਖਪ੍ਰੀਤ ਸਿੰਘ, ਪ੍ਰਦੀਪ ਕੁਮਾਰ, ਅੰਗਰੇਜ਼ ਸਿੰਘ, ਕਮਲਪ੍ਰੀਤ ਸਿੰਘ, ਸੁਨੀਲ ਕੁਮਾਰ, ਮਨਪ੍ਰੀਤ ਕੌਰ, ਕਰਨੀ ਸਿੰਘ, ਹਰਪਾਲ ਸਿੰਘ, ਸੁਖਦੇਵ ਸਿੰਘ, ਅਲੋਕ ਨਾਥ, ਸਿਮਰਜੀਤ ਕੌਰ, ਪੁਖਰਾਜ ਸਿੰਘ, ਬਹਾਦਰ ਸਿੰਘ ਅਸ਼ੀਸ਼, ਗਗਨਦੀਪ ਸਿੰਘ,ਹਰਦੀਪ ਸਿੰਘ ਦਾ ਵਿਸ਼ੇਸ਼ ਸਹਿਯੋਗ ਰਿਹਾ।
ਤਲਵੰਡੀ ਸਾਬੋ ਜੋਨ ਦੀਆਂ ਗਰਮ ਰੁੱਤ ਖੇਡਾਂ ਸ਼ਾਨੋ ਸ਼ੋਕਤ ਨਾਲ ਸਪੰਨ

Leave a comment